ਸੀ—ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵੱਲੋਂ ਆਰਮੀ ਭਰਤੀ ਰੈਲੀ ਫਿਰੋਜ਼ਪੁਰ ਵਿਖੇ ਮੈਡੀਕਲ ਫਿੱਟ ਹੋਏ ਨੌਜਵਾਨਾਂ ਨੂੰ ਮੁਫਤ ਕਰਵਾਈ ਜਾਵੇਗੀ ਲਿਖਤੀ ਪੇਪਰ ਦੀ ਤਿਆਰੀ
- 87 Views
- kakkar.news
- November 14, 2022
- Politics
ਸੀ—ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵੱਲੋਂ ਆਰਮੀ ਭਰਤੀ ਰੈਲੀ ਫਿਰੋਜ਼ਪੁਰ ਵਿਖੇ ਮੈਡੀਕਲ ਫਿੱਟ ਹੋਏ ਨੌਜਵਾਨਾਂ ਨੂੰ ਮੁਫਤ ਕਰਵਾਈ ਜਾਵੇਗੀ ਲਿਖਤੀ ਪੇਪਰ ਦੀ ਤਿਆਰੀ
ਫਾਜਿ਼ਲਕਾ, 14 ਨਵੰਬਰ 2022 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰਰੇੇਨਿੰਗ ਵਿਭਾਗ ਦੇ ਅਦਾਰੇ ਸੀ—ਪਾਈਟ ਕੈਂਪ ਪਿੰਡ ਕਾਲਝਰਾਣੀ ਜਿ਼ਲ੍ਹਾ ਬਠਿੰਡਾ (ਬਠਿੰਡਾ ਬਾਦਲ ਲੰਬੀ ਰੋਡ) ਵੱਲੋਂ ਇਸੇ ਮਹੀਨੇ ਫਿਰੋਜ਼ਪੁਰ ਵਿਖੇ ਹੋਈ ਆਰਮੀ ਭਰਤੀ ਰੈਲੀ ਵਿੱਚ ਜਿ਼ਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਜਿਹੜੇ ਯੁਵਕ ਮੈਡੀਕਲ ਫਿੱਟ ਹੋ ਗਏ ਹਨ, ਉਨ੍ਹਾਂ ਨੂੰ ਲਿਖਤੀ ਪੇਪਰ ਦੀ ਤਿਆਰੀ ਮੁਫਤ ਕਰਵਾਈ ਜਾਵੇਗੀ। ਪੇਪਰ ਦੀ ਤਿਆਰੀ ਦੌਰਾਨ ਯੁਵਕਾਂ ਨੂੰ ਰਿਹਾਇਸ਼ ਅਤੇ ਖਾਣਾ ਵੀ ਮੁਫਤ ਦਿੱਤਾ ਜਾਵੇਗਾ।
ਕੈਂਪ ਇੰਚਾਰਜ ਸ੍ਰੀ ਹਰਜੀਤ ਸਿੰਘ ਸੰਧੂ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਜਿਹੜੇ ਨੌਜਵਾਨਾਂ ਨੇ ਫਿਜੀਕਲ ਟੈਸਟ ਪਾਸ ਕਰ ਲਿਆ ਹੈ ਅਤੇ ਮੈਡੀਕਲ ਟੈਸਟ ਵਿੱਚ ਜਿੰਨ੍ਹਾਂ ਬੱਚਿਆਂ ਦੀ ਐਮਐਚ (ਮਿਲੀਟਰੀ ਹਸਪਤਾਲ ਨੂੰ ਰੈਫਰ) ਹੈ, ਉਹ ਵੀ ਪੇਪਰ ਦੀ ਮੁਫਤ ਤਿਆਰੀ ਲਈ ਕੈਂਪ ਵਿੱਚ ਆ ਸਕਦੇ ਹਨ। ਕੈਂਪ ਵਿੱਚ ਆਉਣ ਸਮੇਂ ਯੁਵਕ ਆਪਣੇ ਨਾਲ ਹੇਠ ਲਿਖੇ ਦਸਤਾਵੇਜ ਲੈ ਕੇ ਆਉਣ :—ਦਸਵੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ।ਅਧਾਰ ਕਾਰਡ ਦੀ ਫੋਟੋ ਕਾਪੀ।.ਆਰ.ਸੀ. ਦੀ ਫੋਟੋ ਕਾਪੀ ਅਤੇ ਐਮਐਚ ਸਲਿੱਪ ਦੀ ਫੋਟੋ ਕਾਪੀ।ਦੋ ਤਾਜਾ ਪਾਸਪੋਰਟ ਸਾਈਜ ਫੋਟੋ।
ਉਕਤ ਸਾਰੇ ਦਸਤਾਵੇਜ਼ ਲੈ ਕੇ ਯੁਵਕ ਕਿਸੇ ਵੀ ਸਰਕਾਰੀ ਕੰਮ—ਕਾਜ ਵਾਲੇ ਦਿਨ ਕੈਂਪ ਵਿਖੇ ਰਿਪੋਰਟ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਯੁਵਕ 94641—52013, 93167—13000 ਅਤੇ 98148—50214 ਤੇ ਸੰਪਰਕ ਕਰ ਸਕਦੇ ਹਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024