-ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ, -ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਵੀ ਲਗਾਈ ਪਾਬੰਦੀ,
- 90 Views
- kakkar.news
- November 14, 2022
- Crime Punjab
-ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ,
-ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਵੀ ਲਗਾਈ ਪਾਬੰਦੀ,
-ਕਿਸੇ ਭਾਈਚਾਰੇ ਵਿਰੁੱਧ ਨਫ਼ਰਤੀ ਭਾਸ਼ਣ ਦੇਣ ਵਾਲੇ ਵਿਰੁੱਧ ਹੋਵੇਗੀ ਐਫ.ਆਈ.ਆਈ.ਆਰ ਦਰਜ; ਕੀਤੀ ਜਾਵੇਗੀ ਸਖ਼ਤ ਕਾਰਵਾਈ,
ਫਿਰੋਜ਼ਪੁਰ, 14 ਨਵੰਬਰ 2022 ਅਨੁਜ ਕੱਕੜ ਟੀਨੂੰ
ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਅੰਮ੍ਰਿਤ ਸਿੰਘ ਆਈ.ਏ.ਐੱਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਰਹੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਸਬੰਧਤ ਅਧਿਕਾਰੀ ਆਪਣੇ-ਆਪਣੇ ਅਧਿਕਾਰ ਖੇਤਰ ਅੰਦਰ ਅਚਨਚੇਤ ਚੈਕਿੰਗ ਕਰਨੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਈ.ਆਰ ਦਰਜ ਕੀਤੀ ਜਾਵਗੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024