ਮੁੱਖ ਮੰਤਰੀ ਮਾਨ ਸਰਕਾਰ ਨੇ ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਕੀਤੀ ਖ਼ਤਮ
- 121 Views
- kakkar.news
- November 15, 2022
- Punjab Sports
ਮੁੱਖ ਮੰਤਰੀ ਮਾਨ ਸਰਕਾਰ ਨੇ ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਕੀਤੀ ਖ਼ਤਮ
ਚੰਡੀਗੜ੍ਹ 15 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਸਰਕਾਰ ਨੇ ਖਿਡਾਰੀਆਂ ਲਈ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਹੁਣ ਸਕੂਲ ਰਿਕਾਰਡ ਦੇ ਆਧਾਰ ‘ਤੇ ਖਿਡਾਰੀ ਦੀ ਉਮਰ ਤੈਅ ਹੋਵੇਗੀ।ਖੇਡਾਂ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਰੋਕਣ ਲਈ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ।ਅਕਸਰ ਵਿਵਾਦ ਰਹਿੰਦਾ ਹੈ ਕਿ ਜ਼ਿਆਦਾ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਦੇ ਮੁਕਾਬਲਿਆਂ ‘ਚ ਖੇਡ ਰਹੇ ਹਨ, ਜਿਸ ਨਾਲ ਕਈ ਵਾਰ ਵਿਵਾਦ ਖੜ੍ਹਾ ਹੋ ਜਾਂਦਾ ਹੈ। ਵੱਖ-ਵੱਖ ਖੇਡਾਂ ‘ਚ ਅਕਸਰ ਖਿਡਾਰੀਆਂ ਦੀ ਉਮਰ ਨੂੰ ਲੈ ਕੇ ਵਿਵਾਦ ਹੋ ਜਾਂਦੇ ਹਨ। ਕਈ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਵਿਚ ਖਿਡਾਰੀ ਆਪਣੀ ਅਸਲੀ ਉਮਰ ਲੁਕਾ ਲੈਂਦੇ ਹਨ। ਜ਼ਿਆਦਾ ਉਮਰ ਦੇ ਖਿਡਾਰੀ ਆਪਣੀ ਉਮਰ ਘੱਟ ਦਿਖਾਉਂਦੇ ਹਨ ਤੇ 20-22 ਸਾਲ ਦੇ ਹੋਣ ਦੇ ਬਾਵਜੂਦ ਅੰਡਰ-19 ‘ਚ ਵੀ ਖੇਡਦੇ ਹਨ। ਅਜਿਹੀਆਂ ਗੜਬੜੀਆਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਨੇ ਇਹ ਅਹਿਮ ਫ਼ੈਸਲਾ ਲਿਆ ਹੈ। ਭਗਵੰਤ ਮਾਨ ਦੀ ਅਗਵਾਈ ਸਰਕਾਰ ਨੇ ਜਨਮ ਪ੍ਰਮਾਣ ਪੱਤਰ ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਹੁਣ ਸਕੂਲ ਰਿਕਾਰਡ ਦੇ ਆਧਾਰ ‘ਤੇ ਹੀ ਖਿਡਾਰੀਆਂ ਦੀ ਉਮਰ ਤੈਅ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਵੱਖ-ਵੱਖ ਪੱਧਰ ‘ਤੇ ਹੋਣ ਵਾਲੇ ਖੇਡ ਮੁਕਾਬਲਿਆਂ ‘ਚ ਉਮਰ ਨੂੰ ਲੈ ਕੇ ਹੋਣ ਵਾਲੇ ਵਿਵਾਦ ਨੂੰ ਰੋਕਣ ਲਈ ਇਹ ਫ਼ੈਸਲਾ ਲਿਆ ਹੈ।



- October 15, 2025