ਉਡਾਰੀਆਂ-ਬਾਲ ਮੇਲਾ ਮੁਹਿੰਮ ਤਹਿਤ ਆਂਗਣਵਾੜੀ ਸੈਂਟਰਾਂ ਵਿਖੇ ਬਚਿਆਂ ਦੀਆਂ ਕਲਾ ਨੂੰ ਨਿਖਾਰਨ ਤਹਿਤ ਗਤੀਵਿਧੀਆਂ ਆਯੋਜਿਤ ਮਾਪਿਆਂ ਨੂੰ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ
- 135 Views
- kakkar.news
- November 16, 2022
- Punjab
ਉਡਾਰੀਆਂ-ਬਾਲ ਮੇਲਾ ਮੁਹਿੰਮ ਤਹਿਤ ਆਂਗਣਵਾੜੀ ਸੈਂਟਰਾਂ ਵਿਖੇ ਬਚਿਆਂ ਦੀਆਂ ਕਲਾ ਨੂੰ ਨਿਖਾਰਨ ਤਹਿਤ ਗਤੀਵਿਧੀਆਂ ਆਯੋਜਿਤ ਮਾਪਿਆਂ ਨੂੰ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ
ਫਾਜ਼ਿਲਕਾ 16 ਨਵੰਬਰ 2022 (ਅਨੁਜ ਕੱਕੜ ਟੀਨੂੰ)
ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਉਡਾਰੀਆਂ-ਬਾਲ ਮੇਲਾ ਮੁਹਿੰਮ ਤਹਿਤ ਬਚਿਆਂ ਦੇ ਮਨੋਰੰਜਨ ਦੇ ਨਾਲ-ਨਾਲ ਉਨ੍ਹਾਂ ਦੀਆਂ ਕਲਾ ਨੂੰ ਨਿਖਾਰਨ ਤਹਿਤ ਜ਼ਿਲੇ੍ਹ ਦੇ ਆਂਗਣਵਾੜੀ ਸੈਂਟਰਾਂ ਵਿਖੇ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਹਰਦੀਪ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ 14 ਤੋਂ 20 ਨਵੰਬਰ ਤੱਕ ਮਨਾਏ ਜਾ ਰਹੇ ਉਡਾਰੀਆਂ-ਬਾਲ ਮੇਲਾ ਤਹਿਤ ਹਰ ਮਾਪੇ, ਹਰ ਗਲੀ, ਹਰ ਪਿੰਡ ਦੀ ਇਕੋ ਅਵਾਜ਼ ਹਰ ਬੱਚੇ ਦਾ ਹੋਵੇ ਸੰਪੂਰਨ ਵਿਕਾਸ ਦੇ ਸੁਨੇਹੇ ਰਾਹੀਂ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਮੂਹ ਸੀ.ਡੀ.ਪੀ.ਓਜ, ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜਰਾਂ ਨੂੰੰ ਅਗਾਉਂ ਤੌਰ `ਤੇ ਟੇ੍ਰਨਿੰਗ ਦਿੱਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਆਂਗਣਵਾੜੀ ਸੈਂਟਰਾਂ ਦੀ ਦਿਖ ਨੂੰ ਹੋਰ ਬਿਹਤਰ ਬਣਾਉਣ ਲਈ ਬਚਿਆਂ ਵਿਚਕਾਰ ਗਤੀਵਿਧੀਆਂ ਕਰਵਾਂਈਆਂ ਜਾ ਰਹੀਆਂ ਹਨ ਜਿਸ ਵਿਚ ਬਚਿਆਂ ਵੱਲੋਂ ਆਂਗਣਵਾੜੀਆਂ ਵਿਖੇ ਸਜਾਵਟ ਕੀਤੀ ਜਾ ਰਹੀ ਹੈ, ਪੇਟਿੰਗ ਦਾ ਆਯੋਜਨ ਅਤੇ ਮਿਟੀ ਨਾਲ ਵੱਖ-ਵੱਖ ਤਰ੍ਹਾਂ ਦੀਆਂ ਕਲਾਕ੍ਰਿਤੀਆਂ ਬਣਾਈਆਂ ਜਾ ਰਹੀਆਂ ਹਨ।ਬਚਿਆਂ ਵੱਲੋਂ ਪੂਰੀ ਤਨਦੇਹੀ ਨਾਲ ਇਸ ਮੁਹਿੰਮ ਵਿਚ ਹਿੱਸਾ ਲਿਆ ਜਾ ਰਿਹਾ ਹੈ ਤੇ ਆਨੰਦ ਮਾਣਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਬਚਿਆਂ ਦੇ ਗਿਆਨ ਵਿਚ ਵਾਧਾ ਵੀ ਹੋ ਰਿਹਾ ਹੈ ਤੇ ਬਚੇ ਤਰੋ-ਤਾਜਾ ਵੀ ਮਹਿਸੂਸ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਬਚੇ ਦੇ ਵਿਕਾਸ ਲਈ ਇਕ ਚੰਗਾ ਮਾਹੌਲ ਪੈਦਾ ਕਰਨਾ ਤੇ ਗਤੀਵਿਧੀਆਂ ਵੀ ਕਰਨੀਆਂ ਲਾਜਮੀ ਹਨ।ਉਨ੍ਹਾਂ ਕਿਹਾ ਕਿ ਬਚੇ ਦੀ ਪਾਲਣਾ ਸਿਰਫ ਇਕ ਬੰਦੇ ਦਾ ਕੰਮ ਨਹੀਂ ਸਗੋਂ ਮਾਪੇ, ਦਾਦਾ-ਦਾਦੀ, ਨਾਨਾ-ਨਾਨੀ, ਰਿਸ਼ਤੇਦਾਰ, ਅਧਿਆਪਕ ਅਤੇ ਆਲਾ-ਦੁਆਲਾ ਹਰ ਇਕ ਦਾ ਆਪਣਾ ਰੋਲ ਹੁੁੰਦਾ ਹੈ ਜ਼ੋ ਬਚੇ ਤੇ ਆਪਣਾ ਪ੍ਰਭਾਵ ਛੱਡਦਾ ਹੈ।ਇਸ ਮੁਹਿੰਮ ਤਹਿਤ ਸਾਰਾ ਗਿਆਨ ਬਚਿਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਵੀ ਇਸ ਮੁਹਿੰਮ ਤਹਿਤ ਗਤੀਵਿਧੀਆਂ ਆਰੰਭੀਆਂ ਜਾ ਰਹੀਆਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਚਿਆਂ ਨੂੰ ਵੱਧ ਤੋਂ ਵੱਧ ਆਂਗਣਵਾੜੀ ਸੈਂਟਰਾਂ ਵਿਖੇ ਲੈ ਕੇ ਆਉਣ ਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024