ਭਾਸ਼ਾ ਵਿਭਾਗ ਪੰਜਾਬ ਦੇ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਪੂਰੇ ਪੰਜਾਬ ਵਿੱਚੋ ਜ਼ਿਲ੍ਹਾ ਫ਼ਿਰੋਜ਼ਪੁਰ ਰਿਹਾ ਮੋਹਰੀ
- 187 Views
- kakkar.news
- November 16, 2022
- Punjab
ਭਾਸ਼ਾ ਵਿਭਾਗ ਪੰਜਾਬ ਦੇ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਪੂਰੇ ਪੰਜਾਬ ਵਿੱਚੋ ਜ਼ਿਲ੍ਹਾ ਫ਼ਿਰੋਜ਼ਪੁਰ ਰਿਹਾ ਮੋਹਰੀ
ਫਿਰੋਜ਼ਪੁਰ, 16 ਨਵੰਬਰ 2022 ਅਨੁਜ ਕੱਕੜ ਟੀਨੂੰ
ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਤ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪੰਜਾਬੀ ਮਾਹ-2022 ਪੂਰਾ ਨਵੰਬਰ ਮਹੀਨਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਨਾਇਆ ਜਾ ਰਿਹਾ ਹੈ। ਇਸ ਤਹਿਤ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਦੇ ਮੁਕਾਬਲਿਆਂ ਦਾ ਰਾਜ ਪੱਧਰੀ ਸਮਾਗਮ ਲੁਧਿਆਣਾ ਵਿਖੇ ਕਰਵਾਇਆ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਨਵਜੋਤ ਕੌਰ ਸਰਕਾਰੀ ਹਾਈ ਸਕੂਲ, ਵਾਹਗੇ ਵਾਲਾ ਫ਼ਿਰੋਜ਼ਪੁਰ ਨੇ ਪੂਰੇ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਅਤੇ ਖੋਜ ਅਫ਼ਸਰ ਸ. ਦਲਜੀਤ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਚਮਕੌਰ ਸਿੰਘ ਸਰਾਂ, ਸ੍ਰੀਮਤੀ ਨੈਨਸੀ ਅਰੋੜਾ ਅਤੇ ਇਸ ਵਿਦਿਆਰਥਣ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ ਪੰਜਾਬੀ ਮਾਸਟਰ ਸ. ਕੁਲਦੀਪ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਾਹਿਤਕ ਅਤੇ ਕਲਾਤਮਕ ਮੁਕਾਬਲੇ ਵਿਦਿਆਰਥੀਆਂ ਦੀ ਚੰਗੀ ਸ਼ਖਸੀਅਤ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਚਮਕੌਰ ਸਿੰਘ ਸਰਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਜੀਵਨ-ਜਾਚ ਵੀ ਸਿੱਖ ਸਕਣ।
ਇਸ ਮੌਕੇ ‘ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਕੋਮਲ ਅਰੋੜਾ ਤੋਂ ਇਲਾਵਾ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਤੋਂ ਸ਼੍ਰੀ ਰਮਨ ਕੁਮਾਰ ਸੀਨੀਅਰ ਸਹਾਇਕ ਅਤੇ ਨਵਦੀਪ ਸਿੰਘ ਜੂਨੀਅਰ ਸਹਾਇਕ ਵੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024