ਨਗਰ ਕੌਂਸਲ ਫਾਜ਼ਿਲਕਾ ਵੱਲੋਂ ਨਾਜਾਇਜ਼ ਕਬਜੇ ਛੁਡਵਾਉਣ ਦੀਆਂ ਗਤੀਵਿਧੀਆਂ ਜਾਰੀ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੀਤੀ ਕਾਰਵਾਈ
- 108 Views
- kakkar.news
- November 17, 2022
- Punjab
ਨਗਰ ਕੌਂਸਲ ਫਾਜ਼ਿਲਕਾ ਵੱਲੋਂ ਨਾਜਾਇਜ਼ ਕਬਜੇ ਛੁਡਵਾਉਣ ਦੀਆਂ ਗਤੀਵਿਧੀਆਂ ਜਾਰੀ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੀਤੀ ਕਾਰਵਾਈ
ਫਾਜ਼ਿਲਕਾ, 17 ਨਵੰਬਰ 2022 (ਅਨੁਜ ਕੱਕੜ ਟੀਨੂੰ)
ਕਾਰਜ ਸਾਧਕ ਅਫਸਰ ਸ੍ਰੀ ਮੰਗਤ ਰਾਮ ਦੀ ਅਗਵਾਈ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਦੇ ਵੱਖ—ਵੱਖ ਬਜਾਰਾਂ ਵਿਖੇ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਸ਼ਹਿਰ ਦੇ ਵੱਖ—ਵੱਖ ਬਜਾਰਾਂ ਵਾਨ ਬਜਾਰ, ਉਨ ਬਜਾਰ, ਘੰਟਾ ਘਰ ਅਤੇ ਅੰਡਰ ਬ੍ਰਿਜ ਪੁਲ ਨੇੜੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਅੱਗੇ ਸਮਾਨ ਰੱਖ ਕੇ ਸੜਕ *ਤੇ ਕਬਜਾ ਕਰਨ ਨਾਲ ਆਵਾਜਾਈ *ਤੇ ਵਿਘਨ ਪੈਂਦਾ ਸੀ ਤੇ ਟਰੈਫਿਕ ਦੀ ਸਮੱਸਿਆ ਵੀ ਪੈਦਾ ਹੁੰਦੀ ਸੀ।ਉਨ੍ਹਾਂ ਕਿਹਾ ਕਿ ਟਰੈਫਿਕ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਦੇ ਮਦੇਨਜਰ ਨਗਰ ਕੌਂਸਲ ਦੀ ਟੀਮ ਵੱਲੋਂ ਦੁਕਾਨਾਂ ਦੇ ਬਾਹਰ ਪਏ ਸਮਾਨ ਨੂੰ ਜਬਤ ਕੀਤਾ ਗਿਆ ਤੇ ਕਬਜਾ ਛੁਡਵਾਇਆ ਗਿਆ। ਉਨ੍ਹਾਂ ਕਿਹਾ ਕਿ ਦੁਕਾਨਾਂ ਦੇ ਬਾਹਰ ਲੱਗੇ ਪਿਲਰ ਜ਼ੋ ਕਿ ਆਵਾਜਾਈ *ਚ ਅੜਿਕਾ ਪਾਉਂਦੇ ਸਨ ਉਨ੍ਹਾਂ ਨੂੰ ਵੀ ਹਟਾਇਆ ਗਿਆ।ਉਨ੍ਹਾਂ ਕਿਹਾ ਕਿ ਟਰੈਫਿਕ ਦੀ ਸਮੱਸਿਆ ਦੇ ਹਲ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ।ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਦੁਕਾਨ ਦਾ ਸਮਾਨ ਨਿਰਧਾਰਤ ਹਦ ਅੰਦਰ ਹੀ ਰੱਖਣ ਤਾਂ ਜ਼ੋ ਪੈਦਲ ਅਤੇ ਵਹੀਕਲ ਚਲਣ ਵਾਲਿਆਂ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਨਗਰ ਕੌਂਸਲ ਫਾਜ਼ਿਲਕਾ ਤੋਂ ਸ੍ਰੀ ਨਰੇਸ਼ ਖੇੜਾ, ਜਗਦੀਪ ਤੋਂ ਇਲਾਵਾ ਹੋਰ ਸਟਾਫ ਮੌਜੂਦ ਸੀ।


