ਪੁਲਿਸ ਕਮਿਸ਼ਨਰ (ਏਸੀਪੀ) ਦੇ ਰੀਡਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
- 184 Views
- kakkar.news
- November 18, 2022
- Crime Punjab
ਪੁਲਿਸ ਕਮਿਸ਼ਨਰ (ਏਸੀਪੀ) ਦੇ ਰੀਡਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, 18 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਅੰਮ੍ਰਿਤਸਰ ਪੂਰਬੀ ਦੇ ਸਹਾਇਕ ਪੁਲਿਸ ਕਮਿਸ਼ਨਰ (ਏਸੀਪੀ) ਦੇ ਰੀਡਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ੀ ਸੀਨੀਅਰ ਕਾਂਸਟੇਬਲ ਨੇ ਇਕ ਪ੍ਰਾਈਵੇਟ ਵਿਅਕਤੀ ਨਾਲ ਮਿਲ ਕੇ ਮਾਮਲੇ ਨੂੰ ਰਫਾ ਦਫਾ ਕਰਨ ਲਈ 15,000 ਰੁਪਏ ਦੀ ਮੰਗ ਕੀਤੀ ਅਤੇ ਆਖਰਕਾਰ ਮਾਮਲਾ 10,000 ਰੁਪਏ ‘ਚ ਖਤਮ ਹੋ ਗਿਆ ਸੀ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏਸੀਪੀ ਈਸਟ ਦੇ ਡਿਪਟੀ ਰੀਡਰ ਦੀ ਪਛਾਣ ਸੀਨੀਅਰ ਕਾਂਸਟੇਬਲ ਗੁਰਦੀਪ ਸਿੰਘ ਵਜੋਂ ਹੋਈ ਹੈ। ਇਹ ਰਿਸ਼ਵਤ ਮੰਗਣ ਲਈ ਉਸ ਦੇ ਨਾਲ ਕਰੀਮਪੁਰਾ ਦਾ ਰਹਿਣ ਵਾਲਾ ਮਯੂਰ ਨਾਂ ਦਾ ਵਿਅਕਤੀ ਵੀ ਜਾ ਰਿਹਾ ਸੀ। ਪ੍ਰਤਾਪ ਨਗਰ ਵਾਸੀ ਸੁੱਚਾ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਕਿ ਸਥਾਨਕ ਪੁਲੀਸ ਨੇ ਉਸ ਦੇ ਲੜਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਿਸ ਲਈ ਦੋਵੇਂ ਦੋਸ਼ੀ ਮਿਲ ਕੇ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਹੇ ਸਨ। ਸੁੱਚਾ ਸਿੰਘ ਨੇ ਦੱਸਿਆ ਕਿ ਰੀਡਰ ਗੁਰਦੀਪ ਆਪਣੇ ਸਾਥੀ ਮਯੂਰ ਨਾਲ ਮਿਲ ਕੇ ਉਸ ਤੋਂ 15 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ। ਗੱਲਬਾਤ ਤੋਂ ਬਾਅਦ 10,000 ਰੁਪਏ ਵਿੱਚ ਮਾਮਲਾ ਪੂਰਾ ਹੋ ਗਿਆ, ਪਰ ਉਸ ਦੀ ਜ਼ਮੀਰ ਪੈਸੇ ਦੇਣ ਲਈ ਰਾਜ਼ੀ ਨਹੀਂ ਸੀ। ਉਹਨਾਂ ਵੱਲੋਂ ਦਬਾਅ ਪਾਉਣ ਤੋਂ ਬਾਅਦ ਉਸ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।
ਸ਼ਿਕਾਇਤ ਮਿਲਣ ਤੋਂ ਬਾਅਦ ਟੀਮ ਦਾ ਗਠਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪਲੈਨਿੰਗ ਕੀਤੀ ਗਈ ਅਤੇ ਸੁੱਚਾ ਸਿੰਘ ਨੂੰ 10,000 ਰੁਪਏ ਦੇ ਕੇ ਭੇਜ ਦਿੱਤਾ ਗਿਆ। ਮੁਲਜ਼ਮਾਂ ਕੋਲੋਂ 10,000 ਰੁਪਏ ਦੀ ਨਕਦੀ ਬਰਾਮਦ ਹੋਣ ‘ਤੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੇ ਥਾਣੇ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024