ਸ੍ਰੀ ਮੁਕਤਸਰ ਸਾਹਿਬ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿਖੇ ਨਵਵਿਆਹੁਤਾ ਦੀ ਮਿਲੀ ਲਾਸ਼
- kakkar.news
- November 18, 2022
- Punjab
ਸ੍ਰੀ ਮੁਕਤਸਰ ਸਾਹਿਬ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿਖੇ ਨਵਵਿਆਹੁਤਾ ਦੀ ਮਿਲੀ ਲਾਸ਼
ਸ੍ਰੀ ਮੁਕਤਸਰ ਸਾਹਿਬ 18 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿਖੇ ਮਿਲੀ ਨਵਵਿਆਹੁਤਾ ਦੀ ਲਾਸ਼ ਦੀ ਪਛਾਣ ਈਸ਼ੂ ਪੁੱਤਰੀ ਵਿਨੋਦ ਕੁਮਾਰ ਵਾਸੀ ਗਾਂਧੀ ਨਗਰ ਵਜੋਂ ਹੋਈ ਹੈ।31 ਸਾਲਾ ਈਸ਼ੂ ਦਾ ਵਿਆਹ ਹਾਲੇ ਡੇਢ ਮਹੀਨਾ ਪਹਿਲਾਂ ਹੀ ਮੁਕਤਸਰ ਦੇ ਰਹਿਣ ਵਾਲੇ ਮੋਹਿਤ ਨਾਂ ਦੇ ਨੌਜਵਾਨ ਨਾਲ ਹੋਇਆ ਸੀ। ਈਸ਼ੂ ਦੀ ਮੌਤ ਮਗਰੋਂ ਗਾਂਧੀ ਨਗਰ ਸਥਿਤ ਗ੍ਰਹਿ ਵਿਖੇ ਮੌਜੂਦ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਦੇ ਹੰਝੂ ਰੁਕਣ ਦਾ ਨਾਂ ਨਹੀਂ ਲੈ ਰਹੇ ਸਨ। ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਦੇ ਹਨ ਕਿ ਮ੍ਰਿਤਕ ਈਸ਼ੂ ਸਰਕਾਰੀ ਅਧਿਆਪਕਾ ਸੀ ਜਦਕਿ ਉਸਦਾ ਘਰਵਾਲਾ ਡੀਸੀ ਦਫਤਰ ‘ਚ ਨੌਕਰੀ ਕਰਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਧੱਰ ਥਾਣਾ ਸਿਟੀ ਦੇ ਐਸਐਚਓ ਨਵਪ੍ਰੀਤ ਸਿੰਘ ਦਾ ਕਹਿਣਾ ਸੀ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਹਾਲੇ ਉਨ੍ਹਾਂ ਕੋਲ ਨਹੀਂ ਪਹੁੰਚੇ ਹਨ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026