ਵੋਟਰ ਸੂਚੀਆਂ ਦੀ ਸੁਧਾਈ ਲਈ ਪੋਲਿੰਗ ਸਟੇਸ਼ਨਾਂ ’ਤੇ 19 ਅਤੇ 20 ਨਵੰਬਰ ਨੂੰ ਲੱਗਣਗੇ ਸਪੈਸ਼ਲ ਕੈਂਪ- ਜ਼ਿਲ੍ਹਾ ਚੋਣ ਅਫ਼ਸਰ
- 123 Views
- kakkar.news
- November 18, 2022
- Punjab
ਵੋਟਰ ਸੂਚੀਆਂ ਦੀ ਸੁਧਾਈ ਲਈ ਪੋਲਿੰਗ ਸਟੇਸ਼ਨਾਂ ’ਤੇ 19 ਅਤੇ 20 ਨਵੰਬਰ ਨੂੰ ਲੱਗਣਗੇ ਸਪੈਸ਼ਲ ਕੈਂਪ- ਜ਼ਿਲ੍ਹਾ ਚੋਣ ਅਫ਼ਸਰ
ਫਾਜ਼ਿਲਕਾ 18 ਨਵੰਬਰ 2022 ਅਨੁਜ ਕੱਕੜ ਟੀਨੂੰ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2023 ਦੇ ਅਧਾਰ ’ਤੇ ਜ਼ਿਲ੍ਹੇ ਦੇ 4 ਵਿਧਾਨ ਸਭਾ ਚੋਣ ਹਲਕਿਆਂ ਦੇ ਵੋਟਰਾਂ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 09 ਨਵੰਬਰ 2022 ਤੋਂ ਸ਼ੁਰੂ ਹੋ ਚੁੱਕਾ ਹੈ ਜੋ 08 ਦਸੰਬਰ 2022 ਤੱਕ ਕੀਤਾ ਜਾਣਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀ. ਸੰਦੀਪ ਕੁਮਾਰ ਆਈ.ਏ.ਐੱਸ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰ 19 ਨਵੰਬਰ 2022 (ਦਿਨ ਸ਼ਨੀਵਾਰ) ਅਤੇ 20 ਨਵੰਬਰ 2022 (ਦਿਨ ਐਤਵਾਰ) ਨੂੰ ਆਪਣੇ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਉਣਗੇ।
ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2023 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਸਾਲ 17 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵਰਗ ਦੇ ਬੱਚਿਆਂ ਦੀ ਬਤੌਰ ਵੋਟਰ ਰਜਿਸਟ੍ਰੇਸ਼ਨ ਕਰਨ ਦੇ ਮੰਤਵ ਨੂੰ ਉਨ੍ਹਾਂ ਦੀ 18 ਸਾਲ ਉਮਰ ਪੂਰਾ ਕਰਨ ਦੀ ਯੋਗਤਾ ਮਿਤੀ ਦੇ ਆਧਾਰ ’ਤੇ ਅਡਵਾਂਸ ਫਾਰਮ ਨੰਬਰ 6 ਪ੍ਰਾਪਤ ਕਰਨ ਦਾ ਵਿਸ਼ੇਸ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਨਵੀਂਆਂ ਹਦਾਇਤਾਂ ਅਨੁਸਾਰ ਹੁਣ ਸਾਲ 2023 ਵਿੱਚ ਪੈਂਦੀਆਂ ਕੁਲ ਚਾਰ ਤਿਮਾਹੀਆ ਯੋਗਤਾ ਮਿਤੀ 01 ਜਨਵਰੀ 2023 , 01 ਅਪ੍ਰੈਲ 2023, 01 ਜੁਲਾਈ 2023, ਅਤੇ 01 ਅਕਤੂਬਰ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ, ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਸਬੰਧਤ ਫਾਰਮ ਭਰ ਕੇ ਜਰੂਰ ਜਮ੍ਹਾਂ ਕਰਵਾਉਣ, ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋਂ ਮਿਥੇ ਗਏ ਟੀਚੇ ਨੂੰ ਪੂਰਾ ਕੀਤਾ ਜਾ ਸਕੇ ਅਤੇ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹੇ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026