ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਲਈ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨਲਾਈਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ- D C ਫਿਰੋਜ਼ਪੁਰ
- 113 Views
- kakkar.news
- November 18, 2022
- Punjab
ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਲਈ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨਲਾਈਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ- D C ਫਿਰੋਜ਼ਪੁਰ
ਫਿਰੋਜ਼ਪੁਰ 18 ਨਵੰਬਰ 2022 ਅਨੁਜ ਕੱਕੜ ਟੀਨੂੰ
ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ-ਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਅੰਮ੍ਰਿਤ ਸਿੰਘ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸ਼ਟਰੇਸ਼ਨ ਲਈ ਬਿਨੈਕਾਰ https://agnipathvayu.cdac.in/AV/ ਵੈਬਾਈਟ ਤੇ ਲਾਗ ਇਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਇਹ ਭਰਤੀ ਟੈਸਟ ਕਮਿਸ਼ਨਡ ਅਫਸਰ/ਪਾਈਲਟ ਅਤੇ ਨੈਵੀਗੇਟਰ ਵਾਸਤੇ ਨਹੀਂ ਹੈ। ਬਿਨੈਕਾਰ ਅਗਨਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ।
ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਰਜਿਸਟਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬ ਸਾਈਟ https://agnipathvayu.cdac.in/AV/ ਤੇ ਹਾਸਲ ਕਰ ਸਕਦਾ ਹੈ। ਜਾਣਕਾਰੀ ਲਈ ਬਿਨੈਕਾਰ ਦਫਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ, ਦੂਜੀ ਮੰਜ਼ਿਲ, ਬਲਾਕ ਆਈ. ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਛਾਉਣੀ ਜਾਂ ਫੋਨ ਨੰ: 94654-74122 ਤੇ ਵੀ ਸੰਪਰਕ ਕਰ ਸਕਦੇ ਹਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024