ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਿਖੇ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਸਿੱਖਿਆ ਪ੍ਰੀਸ਼ਦ ਵਿਭਾਗ ਅਤੇ ਸਿੱਖਿਆ ਮੰਤਰਾਲੇ ਭਾਰਤ ਸਰਕਾਰ ਦਾ ਜ਼ਿਲ੍ਹਾ ਪੱਧਰੀ ਵਰਕਸ਼ਾਪ
- 161 Views
- kakkar.news
- November 18, 2022
- Education Health Punjab
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਿਖੇ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਸਿੱਖਿਆ ਪ੍ਰੀਸ਼ਦ ਵਿਭਾਗ ਅਤੇ ਸਿੱਖਿਆ ਮੰਤਰਾਲੇ ਭਾਰਤ ਸਰਕਾਰ ਦਾ ਜ਼ਿਲ੍ਹਾ ਪੱਧਰੀ ਵਰਕਸ਼ਾਪ
ਫਿਰੋਜ਼ਪੁਰ 18 ਨਵੰਬਰ 2022 (ਸੁਭਾਸ਼ ਕੱਕੜ)
ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਸਿੱਖਿਆ ਪ੍ਰੀਸ਼ਦ ਵਿਭਾਗ ਅਤੇ ਸਿੱਖਿਆ ਮੰਤਰਾਲੇ ਭਾਰਤ ਸਰਕਾਰ ਵੱਲੋਂ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਿਖੇ ‘ਸਮਾਜਿਕ ਉੱਦਮ ਅਧਾਰਤ ਵੋਕੇਸ਼ਨਲ ਸਿੱਖਿਆ ਨੂੰ ਉਤਸ਼ਾਹਿਤ ਕਰਨ’ ਵਿਸ਼ੇ ’ਤੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਅੰਮ੍ਰਿਤ ਸਿੰਘ ਮੁੱਖ ਮਹਿਮਾਨ ਅਤੇ ਕੰਸਲਟੇਂਟ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਐਜੂਕੇਸ਼ਨ ਕੌਂਸਲ ਸ੍ਰੀ ਸਮਰਥ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਡਿਪਟੀ ਕਮਿਸ਼ਨਰ ਮੈਡਮ ਅੰਮ੍ਰਿਤ ਸਿੰਘ ਨੇ ਕਿੱਤਾਮੁਖੀ ਸਿੱਖਿਆ ਦੀ ਮਹੱਤਤਾ ਅਤੇ ਵਿਦਿਆਰਥਣਾਂ ਦੇ ਹੁਨਰ ਨੂੰ ਵਧਾਉਣ ਵਿੱਚ ਇਸਦੀ ਭੂਮਿਕਾ ‘ਤੇ ਹੋਰ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੜ੍ਹਾਉਣ ਦੇ ਰਵਾਇਤੀ ਢੰਗ ਨੂੰ ਬਦਲਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਵਿੱਚ ਹੁਨਰ ਵਿਕਾਸ ਕਰਨਾ ਚਾਹੀਦਾ ਹੈ।
ਸ਼੍ਰੀ ਸਮਰਥ ਸ਼ਰਮਾ ਨੇ ਭਾਗੀਦਾਰਾਂ ਨੂੰ ਕਿੱਤਾਮੁਖੀ ਸਿਖਲਾਈ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਿੱਖਿਆ ਮੰਤਰਾਲੇ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਭਾਗ ਲੈਣ ਵਾਲੇ ਕਾਲਜਾਂ ਨੂੰ ਉਦਮੀ ਹੁਨਰ ਨੂੰ ਨਿਖਾਰਨ ਲਈ ਵੱਖ-ਵੱਖ ਮੁਕਾਬਲਿਆਂ ਦਾ ਆਯੋਜਨ ਕਰਨ ਲਈ ਕਿਹਾ, ਜਿਸ ਨਾਲ ਕਾਲਜ ਦੇ ਵਿਦਿਆਰਥੀਆਂ ਨੂੰ ਵਧੇਰੇ ਢੁਕਵੀਂ ਉੱਦਮੀ ਤਿਆਰੀ ਹਾਸਲ ਕਰਨ ਵਿੱਚ ਮਦਦ ਮਿਲੇਗੀ। ਵਰਕਸ਼ਾਪ ਵਿੱਚ ਵਿਸ਼ੇਸ਼ ਤੌਰ ਤੇ ਸਿੱਖਿਆ ਵਿੱਚ ਕਿੱਤਾਮੁਖੀ ਕੋਰਸਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ: ਸੰਗੀਤਾ ਵੱਲੋਂ ਮੁੱਖ ਮਹਿਮਾਨ ਮੈਡਮ ਅੰਮ੍ਰਿਤ ਸਿੰਘ ਅਤੇ ਮੁੱਖ ਵਕਤਾਂ ਸ੍ਰੀ ਸਮਰਥ ਸ਼ਰਮਾ ਵੱਲੋ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਵੀ ਦੱਸਿਆ ਗਿਆ |
ਇਸ ਮੌਕੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਵਰਕਸ਼ਾਪ ਦੇ ਨੋਡਲ ਅਫਸਰ ਜੌਲੋਜੀ ਵਿਭਾਗ ਦੇ ਮੁਖੀ ਡਾ. ਮੌਕਸ਼ੀ ਵੀ ਮੋਜੂਦ ਸਨ
