ਪੰਜਾਬ ਕੈਬਨਿਟ ਨੇ ਪੁਰਾਣੀ ਪੈਨਸ਼ਨ ਸਕੀਮ ਸ਼ੁਰੂ ਕਰਨ ਦੇ ਫੈਸਲੇ ਉੱਪਰ ਲਾਈ ਮੋਹਰ
- 104 Views
- kakkar.news
- November 18, 2022
- Politics Punjab
ਪੰਜਾਬ ਕੈਬਨਿਟ ਨੇ ਪੁਰਾਣੀ ਪੈਨਸ਼ਨ ਸਕੀਮ ਸ਼ੁਰੂ ਕਰਨ ਦੇ ਫੈਸਲੇ ਉੱਪਰ ਲਾਈ ਮੋਹਰ
ਚੰਡੀਗੜ੍ਹ 18 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਕੈਬਨਿਟ ਨੇ ਪੁਰਾਣੀ ਪੈਨਸ਼ਨ ਸਕੀਮ ਸ਼ੁਰੂ ਕਰਨ ਦੇ ਫੈਸਲੇ ਉੱਪਰ ਮੋਹਰ ਲਾ ਦਿੱਤੀ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ‘ਆਪ’ ਸਰਕਾਰ ਦੇ ਇਸ ਕਦਮ ਨੂੰ ਮੁਲਾਜ਼ਮਾਂ ਦੇ ਹਿੱਤ ਵਿੱਚ ਵੱਡਾ ਫੈਸਲਾ ਮੰਨਿਆ ਜਾ ਰਿਹਾ ਹੈ। ਇਹ ਫੈਸਲਾ ਗੁਜਰਾਤ ਤੇ ਹਿਮਾਚਲ ਚੋਣਾਂ ਤੋਂ ਐਨ ਪਹਿਲਾਂ ਲਿਆ ਗਿਆ ਹੈ। ਉਂਝ ਪੰਜਾਬ ਸਰਕਾਰ ਸਾਹਮਣੇ ਹੁਣ ਫੰਡਾਂ ਦੀ ਵੱਡੀ ਚੁਣੌਤੀ ਹੋਏਗੀ। ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਲਾਗੂ ਕਰਨ ਦਾ ਐਲਾਨ ਕਰਨ ਤੋਂ ਪਹਿਲਾਂ ਕਿਸੇ ਕਾਨੂੰਨੀ ਵਿਕਲਪ ‘ਤੇ ਵਿਚਾਰ ਨਹੀਂ ਕੀਤਾ। ਸਰਕਾਰ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਪੈਨਸ਼ਨ ਫੰਡ ਤੇ ਰੈਗੂਲੇਟਰੀ ਅਥਾਰਟੀ (ਪੀਐਫਆਰਡੀਏ) ਤੋਂ ਫੰਡਾਂ ਨੂੰ ਕਲੀਅਰ ਕਰਨਾ ਹੈ, ਕਿਉਂਕਿ ਇਸ ਵਿੱਚ 2033 ਤੱਕ ਲਾਕਿੰਗ ਪੀਰੀਅਡ ਹੈ।ਮੰਨਿਆ ਜਾ ਰਿਹਾ ਹੈ ਕਿ ਹੁਣ ਨੋਟੀਫਿਕੇਸ਼ਨ ਦੇ ਨਾਲ-ਨਾਲ ਸਰਕਾਰ ਨੂੰ ਇਸ ਲਈ ਕਾਰਪਸ ਫੰਡ ਇਕੱਠਾ ਕਰਨ ਲਈ ਹੱਥ-ਪੈਰ ਮਾਰਨੇ ਪੈਣਗੇ। ਸਰਕਾਰ ਨੇ ਭਾਵੇਂ ਪਿਛਲੇ ਮਹੀਨੇ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਇਸ ਸਕੀਮ ਨੂੰ ਲਾਗੂ ਕਰਨ ਦੀ ਤਜਵੀਜ਼ ਸੂਬੇ ਦੇ ਵਿੱਤ ਵਿਭਾਗ ਵੱਲੋਂ ਤਿਆਰ ਕੀਤੀ ਜਾ ਰਹੀ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ ਕੋਲ ਜਮ੍ਹਾਂ 17,000 ਕਰੋੜ ਰੁਪਏ ਦੇ ਕਾਰਪਸ ਫੰਡ ਦੀ ਵਰਤੋਂ ਓਪੀਐਸ ਦੀ ਅਦਾਇਗੀ ਲਈ ਕਰ ਸਕਦੀ ਹੈ, ਪਰ ਇਸ ਨੂੰ ਹਾਸਲ ਕਰਨਾ ਪੰਜਾਬ ਸਰਕਾਰ ਲਈ ਵੱਡੀ ਚੁਣੌਤੀ ਹੋਵੇਗੀ। ਇਸ ਫੰਡ ਵਿੱਚ ਮੁਲਾਜ਼ਮਾਂ ਦੀ ਤਨਖ਼ਾਹ ਦਾ 10 ਫ਼ੀਸਦੀ ਤੇ ਮੁੱਢਲੀ ਤਨਖ਼ਾਹ ਦਾ 14 ਫ਼ੀਸਦੀ ਹਿੱਸਾ ਪੈਨਸ਼ਨ ਲਈ ਸੂਬਾ ਸਰਕਾਰ ਵੱਲੋਂ ਪਾਇਆ ਜਾਂਦਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024