-ਡੀਜੀਪੀ ਪੰਜਾਬ ਨੇ ਅਸਲਾ ਦੁਕਾਨਾਂ ਅਤੇ ਅਹਾਤਿਆਂ ਦੇ ਸਟਾਕ ਦੀ ਤਿਮਾਹੀ ਜਾਂਚ ਦੇ ਹੁਕਮ
- 62 Views
- kakkar.news
- November 18, 2022
- Punjab
-ਡੀਜੀਪੀ ਪੰਜਾਬ ਨੇ ਅਸਲਾ ਦੁਕਾਨਾਂ ਅਤੇ ਅਹਾਤਿਆਂ ਦੇ ਸਟਾਕ ਦੀ ਤਿਮਾਹੀ ਜਾਂਚ ਦੇ ਹੁਕਮ
-ਬੰਦੂਕ ਘਰਾਂ ਤੋਂ ਅਣ-ਅਧਿਕਾਰਤ ਢੰਗ ਨਾਲ ਗੋਲੀ-ਸਿੱਕੇ ਦੀ ਫ਼ਰੋਖਤ ਨੂੰ ਰੋਕਣ ਅਤੇ ਲਾਇਸੈਂਸਸ਼ੁਦਾ ਹਥਿਆਰਾਂ ਦੀ ਦੁਰਵਰਤੋਂ ਨੂੰ ਠੱਲ੍ਹ ਪਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ : ਡੀਜੀਪੀ ਪੰਜਾਬ
ਚੰਡੀਗੜ੍ਹ, 18 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨ- ਕਲਚਰ ਨੂੰ ਠੱਲ੍ਹ ਪਾਉਣ ਲਈ ਸਾਰੇ ਮੌਜੂਦਾ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋ ਤੁਰੰਤ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਰਾਜ ਭਰ ’ਚ ਬੰਦੂਕ ਘਰਾਂ ਸਬੰਧੀ ਸਾਰੀਆਂ ਦੁਕਾਨਾਂ ਅਤੇ ਅਹਾਤਿਆਂ ਦੇ ਸਟਾਕ ਦੀ ਤਿਮਾਹੀ ਆਧਾਰ ’ਤੇ ਲਾਜ਼ਮੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਡੀਜੀਪੀ ਨੇ ਰਾਜ ਦੀਆਂ ਸਾਰੀਆਂ ਰੇਂਜਾਂ ਦੇ ਆਈਜੀ/ਡੀਆਈਜੀਜ਼ ਅਤੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨਿਯਮ, 1934 ਦਾ ਨਿਯਮ 20.14 ਪੁਲਿਸ ਦੇ ਗਜ਼ਟਿਡ ਅਧਿਕਾਰੀਆਂ ਨੂੰ ਆਰਮਜ਼ ਐਕਟ ਅਧੀਨ ਹਰ ਤਿਮਾਹੀ ’ਚ ਸਾਰੇ ਲਾਇਸੰਸਸ਼ੁਦਾ ਨਿਰਮਾਤਾਵਾਂ ਅਤੇ ਡੀਲਰਾਂ ਦੀਆਂ ਦੁਕਾਨਾਂ ਅਤੇ ਅਹਾਤਿਆਂ ਦੇ ਸਟਾਕ ਦੀ ਜਾਂਚ ਕਰਨ ਲਈ ਅਧਿਕਾਰਤ ਕਰਦਾ ਹੈ। ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਡੀਐਸਪੀਜ਼/ਏਸੀਪੀ ਹਰ ਤਿਮਾਹੀ ਵਿੱਚ ਆਪਣੀਆਂ ਸਬ ਡਵੀਜ਼ਨਾਂ ਵਿੱਚ ਪੈਂਦੇ ਸਾਰੇ ਗੰਨ ਹਾਊਸਾਂ , ਹਥਿਆਰਾਂ ਨਾਲ ਸਬੰਧਤ ਦੁਕਾਨਾਂ ਅਤੇ ਅਹਤਿਆਂ ਦੇ ਸਟਾਕ ਦੀ ਲਾਜ਼ਮੀ ਤੌਰ ’ਤੇ ਜਾਂਚ ਕਰਨ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪੁਲਿਸ ਸੁਪਰਡੈਂਟ ਨੂੰ ਹਰ ਸਾਲ ਘੱਟੋ-ਘੱਟ ਇੱਕ ਵਾਰ ਨਿਰੀਖਣ ਕਰਨ ਦੀ ਵੀ ਹਦਾਇਤ ਕੀਤੀ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024