ਪੰਜਾਬ ਸਰਕਾਰ ਨੇ ਧਰਨਾਕਾਰੀ ਅਧਿਆਪਕਾਂ ਖਿਲਾਫ਼ ਕੀਤੀ FIR ਦਰਜ ਕਰਦਿਆਂ ਅਤੇ ਕੀਤੇ ਦੂਜੀਆਂ ਜਿਲਿਆਂ ਚ ਤਬਾਦਲੇ
- 87 Views
- kakkar.news
- November 19, 2022
- Crime Education Punjab
ਪੰਜਾਬ ਸਰਕਾਰ ਨੇ ਧਰਨਾਕਾਰੀ ਅਧਿਆਪਕਾਂ ਖਿਲਾਫ਼ ਕੀਤੀ FIR ਦਰਜ ਕਰਦਿਆਂ ਅਤੇ ਕੀਤੇ ਦੂਜੀਆਂ ਜਿਲਿਆਂ ਚ ਤਬਾਦਲੇ
ਸੰਗਰੂਰ 19 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਸਰਕਾਰ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ, ਸੰਗਰੂਰ ਪੁਲਿਸ ਦੇ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਨ ਵਾਲੇ ਅਧਿਆਪਕਾਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਇਹ FIR ਸੰਗਰੂਰ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕਰਨ ‘ਤੇ ਦਰਜ ਕੀਤੀ ਗਈ ਹੈ।
ਦੂਜੇ ਪਾਸੇ, ਸਰਕਾਰ ਦੀ ਇਸ ਤਾਨਾਸ਼ਾਹੀ ਕਾਰਵਾਈ ਦੇ ਖਿਲਾਫ਼ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸੰਘਰਸ਼ ਵਿੱਢਣ ਦਾ ਐਲਾਨ ਕਰ ਦਿੱਤਾ ਹੈ। DTF ਨੇ ਸਿੱਖਿਆ ਵਿਭਾਗ (ਪੰਜਾਬ ਸਰਕਾਰ) ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਇਸ ਖਿਲਾਫ਼ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰਿਆਂ ਦਾ ਐਲਾਨ ਕੀਤਾ।ਘਿਰਾਓ ਦੀ ਅਗਵਾਈ ਕਰਨ ਵਾਲੇ ਡੀ.ਟੀ.ਐੱਫ਼. ਪੰਜਾਬ ਜ਼ਿਲ੍ਹਾ ਇਕਾਈ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਾਤਾ ਸਿੰਘ ਨਮੋਲ ਦੀਆਂ ਅਧਿਆਪਕਾਂ ਦੀ ਬਦਲੀਆਂ ਦੂਜੇ ਜ਼ਿਲ੍ਹਿਆਂ ਵਿੱਚ ਕਰ ਦਿੱਤੀ ਗਈਆਂ ਹਨ।


