ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ‘ਚ ਸਵੀਪ ਪ੍ਰੋਗਰਾਮ ਅਧੀਨ ‘ਵਿਸ਼ੇਸ਼ ਸਰਸਰੀ ਸੁਧਾਈ ਸਾਲ 2023‘ ਸਬੰਧੀ ਸੈਮੀਨਾਰ ਕਰਵਾਇਆ
- 113 Views
- kakkar.news
- November 21, 2022
- Education Punjab
-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ‘ਚ ਸਵੀਪ ਪ੍ਰੋਗਰਾਮ ਅਧੀਨ ‘ਵਿਸ਼ੇਸ਼ ਸਰਸਰੀ ਸੁਧਾਈ ਸਾਲ 2023‘ ਸਬੰਧੀ ਸੈਮੀਨਾਰ ਕਰਵਾਇਆ
– ਐਸ.ਡੀ.ਐਮ. ਸ. ਰਣਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫਿਰੋਜ਼ਪੁਰ, 21 ਨਵੰਬਰ 2022 ਅਨੁਜ ਕੱਕੜ ਟੀਨੂੰ
ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਕਾਲਜ ਦੇ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਸਵੀਪ ਪ੍ਰੋਗਰਾਮ ਅਧੀਨ ‘ਵਿਸ਼ੇਸ਼ ਸਰਸਰੀ ਸੁਧਾਈ ਸਾਲ 2023‘ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਐਸ.ਡੀ.ਐਮ. ਸ. ਰਣਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਅਤੇ ਬਲਦੇਵ ਸਿੰਘ ਨਾਇਬ ਤਹਿਸੀਲਦਾਰ, ਲਖਵਿੰਦਰ ਸਿੰਘ ਸਵੀਪ ਕੌਆਰਡੀਨੇਟਰ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਐਸ.ਡੀ.ਐਮ. ਸ. ਰਣਜੀਤ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਦੇ ਹੋਏ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਸੋਧ ਕਰਵਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਜੀ ਆਇਆਂ ਆਖਿਆ। ਸੈਮੀਨਾਰ ਦੌਰਾਨ ਰੰਗੋਲੀ, ਭਾਸ਼ਣ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਰੰਗੋਲੀ ਵਿੱਚ ਪਹਿਲਾ ਸਥਾਨ ਸ਼ਗੁਨ, ਦੂਜਾ ਸਥਾਨ ਰੀਤੂ ਅਤੇ ਅਮਨ ਤੀਜਾ ਸਥਾਨ ਮੇਘਾ ਅਤੇ ਅਰਸ਼ਿਤਾ ਨੇ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਵਿੱਚੋਂ ਪਹਿਲਾ ਸਥਾਨ ਅਰਚਨਾ ਅਤੇ ਰੇਨੂ ਦੂਜਾ ਸਥਾਨ ਪਰਨੀਤ ਅਤੇ ਰਮਨ ਤੀਜਾ ਸਥਾਨ ਨੀਰਜ ਅਤੇ ਪਰਾਂਜਲ ਨੇ ਹਾਸਲ ਕੀਤਾ। ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਅਨੂ ਦੂਜਾ ਸਥਾਨ ਰਮਨਪ੍ਰੀਤ ਕੌਰ ਨੇ ਹਾਸਲ ਕੀਤਾ। ਸੈਮੀਨਾਰ ਦੌਰਾਨ ਮੰਚ ਸੰਚਾਲਣ ਦੀ ਭੂਮਿਕਾ ਮੈਡਮ ਸੁਨੈਨਾ ਵੱਲੋਂ ਬਾਖੂਬੀ ਨਿਭਾਈ ਗਈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024