ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਹੋਈ-ਜ਼ਿਲ੍ਹਾ ਮੇਨੇਜਰ ਸੇਵਾ ਕੇਂਦਰ
- 114 Views
- kakkar.news
- November 21, 2022
- Education Punjab
ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਹੋਈ-ਜ਼ਿਲ੍ਹਾ ਮੇਨੇਜਰ ਸੇਵਾ ਕੇਂਦਰ
ਫਾਜ਼ਿਲਕਾ 21 ਨਵੰਬਰ 2022 ਅਨੁਜ ਕੱਕੜ ਟੀਨੂੰ
ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਸੇਵਾ ਕੇਂਦਰਾਂ ਵਿੱਚ ਇਸ ਸੇਵਾ ਲਈ ਕੇਵਲ 50 ਰੁਪਏ ਦੀ ਫੀਸ ਲਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਸ੍ਰ. ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੁਣ ਫਾਜਿਲਕਾ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਆਪਣੇ ਆਧਾਰ ਕਾਰਡ ਦੀ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਦੀ ਅਪਡੇਸ਼ਨ ਕਰਵਾ ਸਕਣਗੇ ਅਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਕੇਵਲ 50 ਰੁਪਏ ਫੀਸ ਅਦਾ ਕਰਨੀ ਪਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 21 ਸੇਵਾ ਕੇਂਦਰ ਕੰਮ ਕਰ ਰਹੇ ਹਨ ਜਿਨ੍ਹਾਂ ਵਿਚੋਂ 20 ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 20 ਸੇਵਾ ਕੇਂਦਰਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ, ਦਫਤਰ ਨਗਰ ਕੌਂਸਲ ਫਾਜ਼ਿਲਕਾ, ਅਜੀਮਗੜ੍ਹ (ਅਬੋਹਰ), ਬੱਲੂਆਣਾ, ਚੱਕ ਖੇੜੇ ਵਾਲਾ, ਚੱਕ ਸੁਹੇਲੇ ਵਾਲਾ, ਫਾਜ਼ਿਲਕਾ-ਮਲੋਟ ਰੋਡ (ਅਰਨੀਵਾਲਾ), ਘੱਲੂ, ਘੁਬਾਇਆ, ਕੇਰੀਆਂ, ਲਾਧੂਕਾ, ਮੰਡੀ ਅਮੀਨ ਗੰਜ਼, ਦਫਤਰ ਮਾਰਕੀਟ ਕਮੇਟੀ ਜਲਾਲਾਬਾਦ, ਤਹਿਸੀਲ ਕੰਪਲੈਕਸ ਜਲਾਲਾਬਾਦ, ਪੰਜਕੋਸੀ, ਸੱਪਾਂ ਵਾਲੀ, ਸੀਤੋ ਗੁਨੋ, ਤਹਿਸੀਲ ਕੰਪਲੈਕਸ ਅਬੋਹਰ, ਦਾਣਾ ਮੰਡੀ ਅਬੋਹਰ ਅਤੇ ਵਹਾਬ ਵਾਲਾ ਦੇ ਸੇਵਾ ਕੇਂਦਰ ਸ਼ਾਮਲ ਹਨ।


