-ਹੁਣ ਸੇਵਾ ਕੇਂਦਰਾਂ ‘ਚ ਬਿਨਾਂ ਫਾਰਮ ਭਰੇ ਸੇਵਾਵਾਂ ਦਾ ਲਾਭ ਲਿਆ ਜਾ ਸਕੇਗਾ – ਡੀ.ਸੀ. – ਸ਼ਨਾਖਤ, ਪਤੇ ਦਾ ਅਸਲ ਪਰੂਫ ਤੇ ਸੇਵਾ ਨਾਲ ਸਬੰਧਤ ਦਸਤਾਵੇਜਾਂ ਨਾਲ ਕੀਤਾ ਜਾ ਸਕੇਗਾ ਅਪਲਾਈ
- 186 Views
- kakkar.news
- November 23, 2022
- Punjab
-ਹੁਣ ਸੇਵਾ ਕੇਂਦਰਾਂ ‘ਚ ਬਿਨਾਂ ਫਾਰਮ ਭਰੇ ਸੇਵਾਵਾਂ ਦਾ ਲਾਭ ਲਿਆ ਜਾ ਸਕੇਗਾ – ਡੀ.ਸੀ.
– ਸ਼ਨਾਖਤ, ਪਤੇ ਦਾ ਅਸਲ ਪਰੂਫ ਤੇ ਸੇਵਾ ਨਾਲ ਸਬੰਧਤ ਦਸਤਾਵੇਜਾਂ ਨਾਲ ਕੀਤਾ ਜਾ ਸਕੇਗਾ ਅਪਲਾਈ
ਫਿਰੋਜ਼ਪੁਰ, 23 ਨਵੰਬਰ 2022 (ਸੁਭਾਸ਼ ਕੱਕੜ)
ਹੁਣ ਆਮ ਨਾਗਿਰਕਾਂ ਨੂੰ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਜਿਵੇਂ ਕਿ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਤੇ ਸੰਪਤੀ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਲੈਣ ਲਈ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਸੇਵਾਵਾਂ ਲੈਣ ਲਈ ਨਾਗਰਿਕਾਂ ਵੱਲੋਂ ਫਾਰਮ ਭਰਿਆ ਜਾਂਦਾ ਸੀ ਪ੍ਰੰਤੂ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਹੁਣ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਾਗਰਿਕ ਆਪਣੀ ਸ਼ਨਾਖਤ, ਪਤੇ ਦੇ ਅਸਲ ਪਰੂਫ ਅਤੇ ਸੇਵਾ ਨਾਲ ਸਬੰਧਤ ਦਸਤਾਵੇਜਾਂ ਦੇ ਆਧਾਰ ‘ਤੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ।


