ਫਾਜ਼ਿਲਕਾ ਜ਼ਿਲ੍ਹੇ ਵਿਚ ਖੁਲ੍ਹਣਗੇ 22 ਹੋਰ ਨਵੇਂ ਆਮ ਆਦਮੀ ਕਲੀਨਿਕ—ਵਧੀਕ ਡਿਪਟੀ ਕਮਿਸ਼ਨਰ
- 105 Views
- kakkar.news
- November 23, 2022
- Health Punjab
ਫਾਜ਼ਿਲਕਾ ਜ਼ਿਲ੍ਹੇ ਵਿਚ ਖੁਲ੍ਹਣਗੇ 22 ਹੋਰ ਨਵੇਂ ਆਮ ਆਦਮੀ ਕਲੀਨਿਕ—ਵਧੀਕ ਡਿਪਟੀ ਕਮਿਸ਼ਨਰ
ਫਾਜ਼ਿਲਕਾ, 23 ਨਵੰਬਰ 2022 (ਅਨੁਜ ਕੱਕੜ ਟੀਨੂੰ)
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਯੋਜਨਾ ਦਾ ਹੋਰ ਵਿਸਥਾਰ ਕਰਦਿਆਂ ਫਾਜ਼ਿਲਕਾ ਜ਼ਿਲੇ੍ਹ ਵਿਚ 22 ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਆਈ.ਏ.ਐਸ. ਨੇ ਇਸ ਸਬੰਧੀ ਤਿਆਰੀਆਂ ਲਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਬੈਠਕ ਵਿਚ ਐਸ.ਐਸ.ਪੀ. ਸ੍ਰੀ ਭੁਪਿੰਦਰ ਸਿੰਘ ਵੀ ਹਾਜਰ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲੇ੍ਹ ਵਿਚ 2 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਜਲਦੀ ਹੀ 22 ਨਵੇਂ ਕਲੀਨਿਕ ਸ਼ੁਰੂ ਹੋਣਗੇ।ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਨਵੇਂ ਆਮ ਆਦਮੀ ਕਲੀਨਿਕ ਜਿਸ ਥਾਂ *ਤੇ ਸ਼ੁਰੂ ਕੀਤੇ ਜਾਣੇ ਹਨ ਉਥੇ ਸਾਰੀਆਂ ਬੁਨਿਆਦੀ ਸਹੂਲਤਾਂ ਦੀ ਜ਼ਰੂਰਤ ਅਨੁਸਾਰ ਸੂਚੀ ਤਿਆਰ ਕੀਤੀ ਜਾਵੇ ਤਾਂ ਜ਼ੋ ਸਮਾਂਬਧ ਤਰੀਕੇ ਨਾਲ ਇਹ ਕਲੀਨਿਕ ਤਿਆਰ ਕੀਤੇ ਜਾ ਸਕਣ।
ਸਿਵਲ ਸਰਜਨ ਡਾ. ਸਤੀਸ਼ ਗੋਇਲ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਰਦਾਨ ਸਾਬਿਤ ਹੋ ਰਹੇ ਹਨ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਬੀਤਾ, ਐਸ.ਐਮ.ਓ ਫਾਜ਼ਿਲਕਾ ਡਾ. ਰੋਹਿਤ ਗੋਇਲ, ਡਾ. ਸਰਬਰਿੰਦਰ ਸਿੰਘ, ਐਸ.ਐਮ. ਡਬਵਾਲਾਂ ਡਾ. ਪੰਕਜ, ਡਾ. ਐਡੀਸਨ ਐਰੀਕ, ਐਸ.ਐਮ.ਓ ਖੂਈ ਖੇੜਾ ਡਾ. ਵਿਕਾਸ ਗਾਂਧੀ, ਡਾ. ਸ੍ਰੀ ਰਾਜੇਸ਼ ਕੁਮਾਰ ਡੀ.ਪੀ.ਐਮ., ਬੀ.ਈ.ਈ. ਸ੍ਰੀ ਦਿਵੇਸ਼ ਅਤੇ ਸ੍ਰੀ ਸੁਸ਼ੀਲ ਕੁਮਾਰ ਵੀ ਹਾਜਰ ਸਨ


