ਸਵੀਪ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- 102 Views
- kakkar.news
- November 24, 2022
- Punjab
ਸਵੀਪ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਫਿਰੋਜ਼ਪੁਰ 24 ਨਵੰਬਰ 2022 (ਸੁਭਾਸ਼ ਕੱਕੜ)
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਮੈਡਮ ਅੰਮ੍ਰਿਤ ਸਿੰਘ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਸਵੀਪ ਤਹਿਤ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਸਕੂਲੀ ਬੱਚਿਆਂ ਦੇ ਵੋਟਰਾਂ ਨੂੰ ਵੋਟਿੰਗ ਪ੍ਰਤੀ ਜਾਗਰੂਕ ਕਰਨ ਦੇ ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਐੱਸ.ਡੀ.ਐੱਮ-ਕਮ- ਰਿਟਰਨਿੰਗ ਅਫ਼ਸਰ 076 ਫ਼ਿਰੋਜ਼ਪੁਰ ਸ਼ਹਿਰ ਸ੍ਰ. ਰਣਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਕੂਲ ਮੁਖੀ ਡਾ. ਸਤਿੰਦਰ ਸਿੰਘ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਬੱਚਿਆ ਨੂੰ ਵੋਟ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰ. ਰਣਜੀਤ ਸਿੰਘ ਭੁੱਲਰ ਵੱਲੋਂ ਸਮੂਹ ਹਾਜ਼ਰੀਨ ਨੂੰ ਵੋਟਰ ਪ੍ਰਣ ਦਿਵਾਇਆ ਗਿਆ। ਉਨ੍ਹਾਂ ਨੇ ਪ੍ਰੋਗਰਾਮ ਵਿੱਚ ਪਹੁੰਚੇ 50 ਤੋਂ ਵੱਧ ਐਨ ਸੀ ਸੀ ਦੇ ਕੈਡਿਟਸ ਅਤੇ ਨਵੇਂ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਲੋਕਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਅਸੀਂ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਦੇ ਨਾਗਰਿਕ ਹਾਂ। ਲੋਕਤੰਤਰ ਦੀ ਮਜ਼ਬੂਤੀ ਲਈ ਹਰ ਇੱਕ ਵੋਟ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਵੋਟ ਬਣਵਾ ਕੇ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ ਤੇ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ, ਜਿਸ ਦੀ ਵਰਤੋਂ ਕਰਕੇ ਅਸੀਂ ਆਪਣੀ ਮਨਮਰਜ਼ੀ ਦੀ ਸਰਕਾਰ ਚੁਣ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ ।ਇਸ ਲਈ ਵੋਟਰ ਆਪਣੀ ਵੋਟ ਦੇ ਮਹੱਤਵ ਨੂੰ ਸਮਝਣ ਅਤੇ ਵੱਧ ਤੋਂ ਵੱਧ ਵੋਟਾਂ ਬਣਵਾਉਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਵੱਲੋਂ ਵੱਧ ਤੋਂ ਵੱਧ ਵੋਟ ਬਣਵਾਈਆਂ ਜਾਣ ਅਤੇ ਆਪਣੀ ਵੋਟ ਦੇ ਹੱਕ ਦਾ ਬਿਨਾਂ ਡਰ, ਭੈਅ ਜਾਂ ਲਾਲਚ ਦੇ ਇਸਤੇਮਾਲ ਕੀਤਾ ਜਾਵੇ। ਸਟੇਜ ਸਕੱਤਰ ਦੀ ਭੂਮਿਕਾ ਸਵੀਪ ਨੋਡਲ ਅਫ਼ਸਰ ਮੈਡਮ ਪ੍ਰਿਯੰਕਾ ਜੋਸ਼ੀ ਨੇ ਬਾਖੂਬੀ ਨਿਭਾਈ। ਸਕੂਲ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੇ ਨੌਜਵਾਨ ਵਰਗ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰ ਸਕਦੀ ਹੈ, ਇਸ ਲਈ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਨੌਜਵਾਨ ਵੱਲੋਂ ਆਪਣੀ ਵੋਟ ਜ਼ਰੂਰ ਬਣਵਾਈ ਜਾਵੇ ਤੇ ਨਿਡਰ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨ ਭਵਿੱਖ ਦੇ ਨਿਰਮਾਤਾ ਹੁੰਦੇ ਹਨ ਅਤੇ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਤਾਂ ਹੀ ਸੰਭਵ ਹੈ ਕਿ ਜੇਕਰ ਨੌਜਵਾਨ ਵਰਗ ਵੋਟਾਂ ਬਣਵਾ ਅਤੇ ਆਪਣੀ ਮਰਜ਼ੀ ਦੀ ਸਰਕਾਰ ਚੁਣਨ। ਇਸ ਮੌਕੇ ਚੇਤਨ ਰਾਣਾ ਸਹਾਇਕ ਇਲੈਕਸ਼ਨ ਇੰਚਾਰਜ 076 ਫ਼ਿਰੋਜ਼ਪੁਰ ਸ਼ਹਿਰ, ਲਖਵਿੰਦਰ ਸਿੰਘ ਸਵੀਪ ਕੋਆਰਡੀਨੇਟਰ 076 ਫ਼ਿਰੋਜ਼ਪੁਰ ਸ਼ਹਿਰ, ਲੈਫ. ਪ੍ਰਿਤਪਾਲ ਸਿੰਘ ਐਨ.ਸੀ.ਸੀ ਇਚਾਰਜ, ਪ੍ਰਿਯੰਕਾ ਜੋਸ਼ੀ ਲੈਕਚਰਾਰ, ਮੈਡਮ ਕੰਚਨ, ਕੁਲਵੰਤ ਸਿੰਘ ਹੈਡ ਟੀਚਰ, ਇਕਬਾਲ ਸਿੰਘ, ਅਰੁਣ ਕੁਮਾਰ ਸਮੇਤ ਗੱਟੀ ਰਾਜੋ ਕੇ ਸਕੂਲ ਦਾ ਸਮੂਹ ਸਟਾਫ਼ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024