ਹਥਿਆਰ ਸਮੇਤ ਫੋਟੋ ਇੰਟਰਨੈੱਟ ਮੀਡੀਆ ‘ਤੇ ਅਪਲੋਡ ਕਰਨ ਦੇ ਦੋਸ਼ ਹੇਠ 8 ਸਾਲ ਦੇ ਬੱਚੇ ਅਤੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
- 199 Views
- kakkar.news
- November 25, 2022
- Punjab
ਹਥਿਆਰ ਸਮੇਤ ਫੋਟੋ ਇੰਟਰਨੈੱਟ ਮੀਡੀਆ ‘ਤੇ ਅਪਲੋਡ ਕਰਨ ਦੇ ਦੋਸ਼ ਹੇਠ 8 ਸਾਲ ਦੇ ਬੱਚੇ ਅਤੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਅੰਮ੍ਰਿਤਸਰ 25 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਇੰਟਰਨੈੱਟ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਸਖ਼ਤੀ ਵਰਤਣ ਵਾਲੀ ਪੰਜਾਬ ਪੁਲਿਸ ਦੀ ਇੱਕ ਕਾਰਵਾਈ ਹਰ ਪਾਸਿਓਂ ਸਵਾਲ ਖੜ੍ਹੇ ਕਰ ਰਹੀ ਹੈ। ਦਰਅਸਲ ਮਾਮਲਾ ਕੁਝ ਇਸ ਤਰ੍ਹਾਂ ਦਾ ਹੈ। ਇੱਥੋਂ ਦੇ ਕੱਥੂ ਨੰਗਲ ਥਾਣੇ ਦੀ ਪੁਲਿਸ ਨੇ ਬੱਚੇ ਦੀ ਹਥਿਆਰ ਸਮੇਤ ਫੋਟੋ ਇੰਟਰਨੈੱਟ ਮੀਡੀਆ ‘ਤੇ ਅਪਲੋਡ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।ਇਸ ਵਿੱਚ ਇਕ 8 ਸਾਲ ਦੇ ਬੱਚੇ ਦਾ ਨਾਮ ਵੀ ਸ਼ਾਮਲ ਹੈ। ਪੁਲਿਸ ਨੇ ਭੁਪਿੰਦਰ ਸਿੰਘ ਦੀ ਪਛਾਣ ਉਸ ਦੇ ਪੁੱਤਰ ਵਜੋਂ ਤੇ ਦੂਜੇ ਦੀ ਪਛਾਣ ਬਿਕਰਮਜੀਤ ਸਿੰਘ ਵਜੋਂ ਕੀਤੀ ਹੈ। ਮੁਲਜ਼ਮਾਂ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਪਰਿਵਾਰ ਦੇ 8 ਸਾਲਾ ਬੱਚੇ ਦੀ ਹਥਿਆਰਾਂ ਸਮੇਤ ਫੋਟੋ ਪਾ ਦਿੱਤੀ ਹੈ। ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਰਾਜ ਵਿੱਚ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ, ਜੋ ਕਿ 90 ਦਿਨਾਂ ਤਕ ਚੱਲੇਗੀ। ਮੁਹਿੰਮ ਦੇ ਪਹਿਲੇ ਦਿਨ ਮੰਗਲਵਾਰ ਨੂੰ ਫਰਜ਼ੀ ਪਤੇ ਦੇ ਕੇ ਅਸਲਾ ਲਾਇਸੈਂਸ ਲੈਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਗਈ। ਵੱਖ-ਵੱਖ ਜ਼ਿਲ੍ਹਿਆਂ ਵਿੱਚ, 899 ਲਾਇਸੈਂਸ ਰੱਦ ਕੀਤੇ ਗਏ, ਜਦੋਂ ਕਿ 324 ਮੁਅੱਤਲ ਕੀਤੇ ਗਏ।ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੂਬਾ ਸਰਕਾਰ ਨੇ ਹਥਿਆਰਾਂ ਦੇ ਲਾਇਸੈਂਸ ਦੀ ਸਮੀਖਿਆ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਇਹ ਕੰਮ ਤਿੰਨ ਮਹੀਨਿਆਂ ਵਿੱਚ ਪੂਰਾ ਕਰਨ ਲਈ ਕਿਹਾ ਗਿਆ। ਪੰਜਾਬ ਵਿੱਚ ਚਾਰ ਲੱਖ ਦੇ ਕਰੀਬ ਲਾਇਸੈਂਸੀ ਹਥਿਆਰ ਹਨ। ਇਨ੍ਹਾਂ ਸਾਰਿਆਂ ਦੀ ਸਮੀਖਿਆ ਕੀਤੀ ਜਾਵੇਗੀ।



- October 15, 2025