ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਕੱਢੀ ਗਈ ਪੰਜਾਬੀ ਭਾਸ਼ਾ ਚੇਤਨਾ ਰੈਲੀ
- 231 Views
- kakkar.news
- November 25, 2022
- Punjab
ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਕੱਢੀ ਗਈ ਪੰਜਾਬੀ ਭਾਸ਼ਾ ਚੇਤਨਾ ਰੈਲੀ
ਫਾਜ਼ਿਲਕਾ, 25 ਨਵੰਬਰ 2022 (ਅਨੁਜ ਕੱਕੜ ਟੀਨੂੰ)
ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਪੰਜਾਬੀ ਮਾਹ 2022 ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਪੰਜਾਬੀ ਭਾਸ਼ਾ ਚੇਤਨਾ ਰੈਲੀ ਕੱਢੀ ਗਈ।ਇਹ ਰੈਲੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਜਾਰ, ਘੰਟਾ ਘਰ ਚੌਂਕ ਤੋਂ ਹੁੰਦੀ ਹੋਈ ਕੰਨਿਆ ਸਕੂਲ ਵਿਖੇ ਜਾ ਕੇ ਸਮਾਪਤ ਹੋਈ। ਇਸ ਰੈਲੀ ਨੂੰ ਉਪ ਜ਼ਿਲ੍ਹਾ ਸਿਖਿਆ ਅਫਸਰ ਸ੍ਰੀ ਪੰਕਜ ਅੰਗੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਦੱਸਿਆ ਕਿ ਇਸ ਰੈਲੀ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਦੇ ਵਿਦਿਆਰਥੀਆਂ ਅਤੇ ਅਧਿਆਪਕਾ ਦੇ ਨਾਲ—ਨਾਲ ਸ਼ਹਿਰ ਦੀਆਂ ਭਾਸ਼ਾ ਪ੍ਰੇਮੀ ਉਘੀਆਂ ਸਖਸੀਅਤਾਂ ਨੇ ਸ਼ਮੂਲੀਅਤ ਕੀਤੀ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਮਾਂ ਬੋਲੀ ਪੰਜਾਬੀ ਦੇ ਇਸ਼ਤਿਹਾਰ, ਪੋਸਟਰ ਅਤੇ ਤਖਤੀਆਂ ਲੈ ਕੇ ਮਾਂ ਬੋਲੀ ਦੇ ਪਿਆਰ ਵਿਚ ਨਾਹਰੇ ਲਗਾ ਕੇ ਸਾਰੇ ਸ਼ਹਿਰ ਵਾਸੀਆਂ ਨੂੰ ਮਾਂ ਬੋਲੀ ਪੰਜਾਬੀ ਨੂੰ ਪਿਆਰ ਅਤੇ ਸਤਿਕਾਰ ਕਰਨ ਦੀ ਅਪੀਲ ਕੀਤੀ। ਰੈਲੀ ਦੇ ਅੰਤ ਵਿਚ ਭਾਸ਼ਾ ਵਿਭਾਗ ਵਲੋਂ ਆਏ ਸਾਰੇ ਮਹਿਮਾਨਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਭਾਸ਼ਾ ਵਿਭਾਗ ਤੋਂ, ਖੋਜ਼ ਅਫਸਰ ਪਰਮਿੰਦਰ ਸਿੰਘ, ਉਘੇ ਸਾਹਿਤਕਾਰ ਪ੍ਰਿੰ. ਗੁਰਮੀਤ ਸਿੰਘ, ਪ੍ਰਿੰ ਸਦੀਪ ਧੂੜੀਆ, ਸਤਿੰਦਰ ਬਤਰਾ, ਹਰਚਰਨ ਬਰਾੜ, ਸਤਿੰਦਰ ਸੇਖੋਂ, ਸੰਦੀਪ ਅਨੇਜਾ, ਕਰਨਲ ਰਾਜ, ਅੰਜੂ ਅਨੇਜਾ, ਗੀਤਾ ਰਾਣੀ, ਸਰਬਜੀਤ ਸਿੰਘ ਅਤੇ ਸੰਦੀਪ ਕੁਮਾਰ, ਵਿਸ਼ਾਲ ਗੁਪਤਾ, ਹਰਸ਼ ਜੁਨੇਜਾ, ਮਨਜਿੰਦਰ ਤਨੇਜਾ ਅਤੇ ਵਿਜੈ ਪਾਲ ਮੌਜੂਦ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024