ਸਰਕਾਰੀ ਹਾਈ ਸਕੂਲ ਘੁੱਦੂਵਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ
- 148 Views
- kakkar.news
- November 25, 2022
- Education Punjab
ਸਰਕਾਰੀ ਹਾਈ ਸਕੂਲ ਘੁੱਦੂਵਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ
ਫਿਰੋਜ਼ਪੁਰ 25 ਨਵੰਬਰ 2022 (ਸੁਭਾਸ਼ ਕੱਕੜ)
ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀ ਰਹਿਨੁਮਾਈ ਹੇਠ ਸ਼੍ਰੀ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ ਵੱਲੋਂ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਮੁੱਖ ਦਫ਼ਤਰ ਦੇ ਹੁਕਮਾਂ ਮੁਤਾਬਿਕ ਸੰਵਿਧਾਨ ਦਿਵਸ ਹਫਤਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਅੱਜ ਸਰਕਾਰੀ ਹਾਈ ਸਕੂਲ ਘੁੱਦੂਵਾਲਾ ਜੀਰਾ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਦੌਰਾਨ ਸੀ.ਜੇ.ਐੱਮ. ਮੈਡਮ ਏਕਤਾ ਉੱਪਲ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਭਾਰਤੀ ਸੰਵਿਧਾਨ ਤਹਿਤ ਹਰੇਕ ਭਾਰਤੀ ਨਾਗਰਿਕ ਨੂੰ ਮੌਲਿਕ ਅਧਿਕਾਰ ਅਤੇ ਮੌਲਿਕ ਫਰਜ਼ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਾਰਤੀ ਨਾਗਰਿਕ ਹੋਣ ਦੇ ਨਾਤੇ ਆਪਣੇ ਅਧਿਕਾਰਾਂ ਨਾਲੋਂ ਆਪਣੇ ਫਰਜ਼ਾਂ ਨੂੰ ਪੂਰੀ ਸੰਜੀਦਗੀ ਨਾਲ ਨਿਭਾਉਣਾ ਚਾਹੀਦਾ ਹੈ। ਇਸ ਤੋਂ ਬਾਅਦ ਉਨ੍ਹਾਂ ਦਫ਼ਤਰ ਦੀਆਂ ਸਕੀਮਾਂ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਮਿਡੀਏਸ਼ਨ ਸੈਂਟਰ ਟੋਲ ਫਰੀ ਨੰਬਰ 1968 ਅਤੇ ਇਸ ਦਫ਼ਤਰ ਦੇ ਲੈਂਡਲਾਈਨ ਨੰਬਰ 01632-235034 ਬਾਰੇ ਵਿਸਥਾਰ ਸਹਿਤ ਦੱਸਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਬਲਜੀਤ ਕੌਰ ਨੇ ਜੱਜ ਸਾਹਿਬ ਨੇ ਕਥਨਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਜੱਜ ਸਾਹਿਬ ਦਾ ਧੰਨਵਾਦ ਕੀਤਾ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਇੱਕ ਧਾਰਮਿਕ ਗੀਤ ਤੇ ਅਦਾਕਾਰੀ ਪੇਸ਼ ਕੀਤੀ। ਸੀ.ਜੇ.ਐਮ. ਨੇ ਇੱਥੋਂ ਵਿਦਾਇਗੀ ਲੈਂਦਿਆਂ ਫਰੰਟ ਆਫਿਸ ਜੁਡੀਸ਼ੀਅਲ ਕੋਰਟ ਕੰਪਲੈਕਸ ਜੀਰਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਬ ਡਵੀਜਨ ਜੀਰਾ ਦੇ ਜੱਜ ਮਿਸ ਪਰਵਿੰਦਰ ਕੌਰ ਵੀ ਹਾਜ਼ਰ ਸਨ । ਸੀ.ਜੇ.ਐੱਮ ਨੇ ਜੀਰਾ ਦੇ ਪੈਨਲ ਐਡਵੋਕੇਟ ਸਾਹਿਬਾਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਵਿਕਟਮ ਕੰਪਨਸੇਸ਼ਨ ਸਕੀਮ ਤੋਂ ਜਾਣੂ ਕਰਵਾਇਆ ਅਤੇ ਇਸ ਤਹਿਤ ਲੋਕਾਂ ਨੂੰ ਮਿਲਣ ਵਾਲੇ ਫਾਇਦਿਆਂ ਬਾਰੇ ਵੀ ਦੱਸਿਆ। ਉਨ੍ਹਾਂ ਪੈਨਲ ਦੇ ਵਕੀਲ ਸਾਹਿਬਾਨਾਂ ਦੇ ਬਿੱਲਾਂ ਸਬੰਧੀ ਆ ਰਹੀਆਂ ਦਿੱਕਤਾ ਬਾਰੇ ਵਿਚਾਰ ਚਰਚਾ ਕੀਤੀ ਅਤੇ ਇਨ੍ਹਾਂ ਦਾ ਹੱਲ ਕੱਢਿਆ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਸਾਰੇ ਜੁਡੀਸ਼ੀਅਲ ਅਫਸਰ ਸਾਹਿਬਾਨ ਜੋ ਕਿ ਸਬ ਤਹਿਸੀਲ ਜੀਰਾ ਵਿਖੇ ਤਾਇਨਾਤ ਹਨ, ਨੂੰ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾਉਣ ਅਤੇ ਫਰੰਟ ਆਫਿਸ ਵਿੱਚ ਆਉਣ ਵਾਲੀ ਆਮ ਜਨਤਾ ਅਤੇ ਪੈਨਲ ਦੇ ਵਕੀਲਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣਿਆਂ ਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਸੀ.ਜੇ.ਐਮ. ਮੈਡਮ ਏਕਤਾ ਉੱਪਲ ਨੇ ਇੱਥੋਂ ਦੇ ਪੈਨਲ ਦੇ ਵਕੀਲ ਸਾਹਿਬਾਨਾਂ ਅਤੇ ਪੈਰਾ ਲੀਗਲ ਵਲੰਟੀਅਰ ਸ਼੍ਰੀ ਹਰਮੀਤ ਸਿੰਘ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਕਿ ਫਰੰਟ ਆਫਿਸ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਹਰ ਕਿਸੇ ਫਰੰਟ ਆਫਿਸ ਵਿੱਚ ਆਉਣ ਵਾਲੇ ਵਿਅਕਤੀ ਦਾ ਇੰਦਰਾਜ ਸਬੰਧਤ ਰਜਿਸਟਰ ਵਿੱਚ ਕੀਤਾ ਜਾਵੇ। ਉਨ੍ਹਾਂ ਇਸ ਸਬ ਡਵੀਜਨ ਦੇ ਰਿਨੇਟਰ ਐਡਵੋਕੇਟ ਨੂੰ ਹਰੇਕ ਮਹੀਨੇ ਦੇ ਪਹਿਲੇ ਸ਼ਨੀਵਾਰ ਨੂੰ ਜੇਲ੍ਹ ਦੌਰਾ ਕਰਨ ਦੇ ਆਦੇਸ਼ ਵੀ ਦਿੱਤੇ।

