ਐਮ.ਸੀ.ਸੀ.ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਰੋਜ਼ਗਾਰ ਕੈਂਪ ਲਗਾਇਆ ਗਿਆ
- 344 Views
- kakkar.news
- November 25, 2022
- Punjab
ਐਮ.ਸੀ.ਸੀ.ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਰੋਜ਼ਗਾਰ ਕੈਂਪ ਲਗਾਇਆ ਗਿਆ
ਫਿਰੋਜ਼ਪੁਰ, 25 ਨਵੰਬਰ 2022 (ਸੁਭਾਸ਼ ਕੱਕੜ)
ਐਮ.ਸੀ.ਸੀ./ਜ਼ਿਲ੍ਹਾ ਬਿਉਰੋ ਆਫ਼ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 25 ਨਵੰਬਰ 2022 (ਸ਼ੁੱਕਰਵਾਰ) ਨੂੰ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਸਬੰਧੀ ਸ਼੍ਰੀ ਗੁਰਜੰਟ ਸਿੰਘ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਏਅਰਟੈੱਲ ਬਿੱਜਨੈਸ ਕੰਪਨੀ ਵੱਲੋਂ ਅਕਾਊਂਟ ਮੈਨੇਜਰ ਅਤੇ ਕਸਟਮਰ ਰਿਲੇਸ਼ਨਸ਼ਿਪ ਅਫਸਰ ਦੀਆਂ ਅਸਾਮੀਆਂ ਲਈ ਇੰਟਰਵਿਊ ਲਿਆ ਗਿਆ। ਇਸ ਕੈਂਪ ਵਿੱਚ 53 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ, ਜਿਸ ਵਿੱਚੋਂ ਕੰਪਨੀ ਵੱਲੋਂ 39 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ। ਇਸ ਤੋਂ ਇਲਾਵਾ ਮਿਸ ਨੀਰੂ ਯੰਗ ਪ੍ਰੋਫੈਸ਼ਨਲ ਐਮ.ਸੀ.ਸੀ. ਫਿਰੋਜ਼ਪੁਰ ਵੱਲੋਂ ਇਸ ਕੈਂਪ ਵਿੱਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੂੰ ਆਪਣੀ ਵਿੱਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁੰਨਣ ਲਈ ਪ੍ਰੇਰਿਤ ਕਰਨ ਦੇ ਨਾਲ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.ncs.gov.in ‘ਤੇ ਮੌਕੇ ਉਤੇ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਕਿੱਲ ਕੋਰਸਾਂ ਅਤੇ ਜ਼ਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜ਼ਪੁਰ ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਤੋਂ ਸ਼੍ਰੀ ਰਾਜ ਕੁਮਾਰ ਵੀ ਹਾਜ਼ਰ ਸਨ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026