-ਸੂਬਾ ਸਰਕਾਰ ਦੇ ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ 10 ਨੂੰ ਸਿੱਖਿਆ ਮੰਤਰੀ ਦੇ ਘਰ ਅੱਗੇ ਦੀਵੇ ਬਾਲ਼ ਮਨਾਉਣਗੇ ਦੀਵਾਲੀ, – “ਤਾਰੀਕ ਪੈ ਤਾਰੀਕ “-ਸਿੱਖਿਆ ਮੰਤਰੀ ਦੇ ‘ਦੀਵਾਲੀ ਗਿਫ਼ਟ’ ਦੀ ਉਡੀਕ ਵਿਚ ਕੰਪਿਊਟਰ ਅਧਿਆਪਕ,
- 71 Views
- kakkar.news
- November 27, 2022
- Education Punjab
-ਸੂਬਾ ਸਰਕਾਰ ਦੇ ਲਾਰਿਆਂ ਤੋਂ ਅੱਕੇ ਕੰਪਿਊਟਰ ਅਧਿਆਪਕਾਂ 10 ਨੂੰ ਸਿੱਖਿਆ ਮੰਤਰੀ ਦੇ ਘਰ ਅੱਗੇ ਦੀਵੇ ਬਾਲ਼ ਮਨਾਉਣਗੇ ਦੀਵਾਲੀ,
– “ਤਾਰੀਕ ਪੈ ਤਾਰੀਕ “-ਸਿੱਖਿਆ ਮੰਤਰੀ ਦੇ ‘ਦੀਵਾਲੀ ਗਿਫ਼ਟ’ ਦੀ ਉਡੀਕ ਵਿਚ ਕੰਪਿਊਟਰ ਅਧਿਆਪਕ,
ਫਿਰੋਜ਼ਪੁਰ 27 ਨਵੰਬਰ 2022 ਅਨੁਜ ਕੱਕੜ ਟੀਨੂੰ
“ਤਾਰੀਕ ਪੈ ਤਾਰੀਕ ਤੋਂ ਮਿਲਤੀ ਹੈ ਸਿੱਖਿਆ ਮੰਤਰੀ ਸਾਬ ਪਰ ਦੀਵਾਲੀ ਗਿਫ਼੍ਟ ਹਜੇ ਤਕ ਨਹੀਂ ਮਿਲਿਆ” ਸਿੱਖਿਆ ਮੰਤਰੀ ਦੇ ‘ਦੀਵਾਲੀ ਗਿਫ਼ਟ’ ਦੀ ਉਡੀਕ ਵਿਚ ਕੰਪਿਊਟਰ ਅਧਿਆਪਕਾਂ ਨੇ ਇੱਕ ਵਾਰ ਫਿਰ ਸੰਘਰਸ਼ ਨੂੰ ਤੇਜ ਕਰਨ ਦਾ ਮਨ ਬਣਾ ਲਿਆ ਹੈ। ਇਸ ਸਬੰਧੀ ਅੱਜ ਸੂਬੇ ਭਰੇ ਦੇ ਕੰਪਿਊਟਰ ਅਧਿਆਪਕਾਂ ਨੇ ਇੱਕ ਪਲੇਟਫ਼ਾਰਮ ਤੇ ਇਕੱਠਾ ਹੁੰਦੇ ਹੋਏ ਆਪਣੇ ਜਾਇਜ਼ ਹੱਕਾਂ ਹੱਕਾਂ ਦੇ ਲਈ ਸੰਘਰਸ਼ ਨੂੰ ਤੇਜ ਕਰਨ ਦੀ ਰਣਨੀਤੀ ਬਣਾਉਂਦੇ ਹੋਏ ਜਿੱਥੇ ਉਸ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਉਥੇ ਇਸ ਗੱਲ ਦਾ ਵੀ ਐਲਾਨ ਕੀਤਾ ਗਿਆ ਕਿ ਸਾਰੇ ਕੰਪਿਊਟਰ ਅਧਿਆਪਕ ਇੱਕ ਬੈਨਰ ਹੇਠ ਸੰਘਰਸ਼ ਕਰਨਗੇ। ਅੱਜ ਆਯੋਜਿਤ ਸੂਬਾ ਪੱਧਰੀ ਮੀਟਿੰਗ ਵਿਚ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਕੰਪਿਊਟਰ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਵੱਖ ਵੱਖ ਕੰਪਿਊਟਰ ਅਧਿਆਪਕ ਆਗੂਆਂ ਨੇ ਕਿਹਾ ਕਿ ਮੌਜੂਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 2 ਮਹੀਨੇ ਪਹਿਲਾਂ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਮੰਨ ਕੇ ਉਨ੍ਹਾਂ ਨੂੰ ‘ਦੀਵਾਲੀ ਦਾ ਤੋਹਫ਼ਾ’ ਦੇਣ ਦਾ ਐਲਾਨ ਕੀਤਾ ਸੀ ਪਰ ਦੀਵਾਲੀ ਤੋਂ ਬਾਅਦ ਗੁਰਪੁਰਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵੀ ਲੰਘਣ ਦੇ ਮਗਰੋਂ ਵੀ ਉਨ੍ਹਾਂ ਦੇ ਹੱਕ ਬਹਾਲ ਨਹੀਂ ਕੀਤੇ ਗਏ।
ਉਨ੍ਹਾਂ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ ਪਰ ਹੁਣ ਸਮੇਂ ਦੇ ਨਾਲ ਨਾਲ ਇਹ ਉਮੀਦਾਂ ਨਮੋਸ਼ੀ ਵਿਚ ਬਦਲਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਨੂੰ ਆਪਣਾ ਕੀਤਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ, ਕਿਉਂਕਿ 11 ਸਾਲਾਂ ਤੋਂ ਰੈਗੂਲਰ ਹੋਣ ਦੇ ਬਾਅਦ ਵੀ ਉਨ੍ਹਾਂ ਨੂੰ ਆਪਣੇ ਜਾਇਜ਼ ਹੱਕਾਂ ਦੇ ਲਈ ਜੱਦੋ ਜਹਿਦ ਕਰਨੀ ਪੈ ਰਹੀ ਹੈ।
ਕੀ ਹਨ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ
ਕੰਪਿਊਟਰ ਅਧਿਆਪਕ ਆਗੂਆਂ ਨੇ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ 2011 ਤੋਂ ਰੈਗੂਲਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਇੱਕ ਹੀ ਮੰਗ ਹੈ ਕਿ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿਚ ਦਰਜ ਸਾਰੇ ਲਾਭ ਉਨ੍ਹਾਂ ਨੂੰ ਦਿੱਤੇ ਜਾਣ ਜਿਸ ਅਧੀਨ 6ਵੇਂ ਪੇ ਕਮਿਸ਼ਨ ਦਾ ਲਾਭ ਉਨ੍ਹਾਂ ਨੂੰ ਦਿੱਤਾ ਜਾਵੇ, ਸੀ ਐਸ ਆਰ ਅਧੀਨ ਉਨ੍ਹਾਂ ਦੇ ਬਣਦੇ ਲਾਭ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਵੀ ਪੁਰਾਣੀ ਪੈਨਸ਼ਨ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹੁਣ ਕੰਪਿਊਟਰ ਅਧਿਆਪਕਾਂ ਦਾ ਸਬਰ ਦਾ ਬੰਨ੍ਹ ਟੁੱਟਦਾ ਜਾ ਰਿਹਾ ਹੈ ਅਤੇ ਜੇਕਰ ਪਹਿਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਦਾ ਵੀ ਰਵੱਈਆ ਲਾਰੇ ਲੱਪੇ ਵਾਲ਼ਾ ਹੀ ਰਿਹਾ ਤਾਂ ਉਹ ਸੰਘਰਸ਼ ਨੂੰ ਸੜਕਾਂ ਤੇ ਲੈ ਆਉਣਗੇ ਅਤੇ ਉਦੋਂ ਤੱਕ ਸੰਘਰਸ਼ ਨੂੰ ਠੰਢਾ ਨਹੀਂ ਹੋਣ ਦਿੱਤਾ ਜਾਵੇਗਾ ਜਦੋਂ ਤੱਕ ਉਨ੍ਹਾਂ ਦੇ ਸਾਰੇ ਹੱਕ ਬਹਾਲ ਨਹੀਂ ਹੋ ਜਾਣਗੇ।
ਅਨੰਦਪੁਰ ਸਾਹਿਬ ਵਿਖੇ ਮਨਾਈ ਜਾਵੇਗੀ ਦੀਵਾਲੀ
ਆਗੂਆਂ ਨੇ ਐਲਾਨ ਕੀਤਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਬਿਆਨਾਂ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਹੱਕ ਬਹਾਲ ਹੋਣ ਦੀ ਉਮੀਦ ਜਾਗੀ ਸੀ ਪਰ ਇਸ ਕੰਮ ਵਿਚ ਹੋ ਰਹੀ ਲਗਾਤਾਰ ਦੇਰੀ ਦੇ ਕਾਰਣ ਹੁਣ ਕੰਪਿਊਟਰ ਅਧਿਆਪਕ ਆਗੂ ਸੰਘਰਸ਼ ਕਰਨ ਦੇ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਸਰਕਾਰ ਨੇ ਉਨ੍ਹਾਂ ਦੇ ਹੱਕ ਬਹਾਲ ਨਾ ਕੀਤੇ ਤਾਂ ਉਹ ਸੜਕਾਂ ਤੇ ਉੱਤਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ ਜਿਸ ਦੀ ਨਿਰੋਲ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਹੋਏ ਫ਼ੈਸਲੇ ਅਨੁਸਾਰ 10 ਦਸੰਬਰ ਨੂੰ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਅਨੰਦਪੁਰ ਸਾਹਿਬ ਵਿਖੇ ਇਕੱਠਾ ਹੁੰਦੇ ਹੋਏ ਸਿੱਖਿਆ ਮੰਤਰੀ ਦੇ ਘਰ ਅੱਗੇ ਹਜ਼ਾਰਾਂ ਦੀਵੇ ਬਾਲ਼ ਕੇ ਦੀਵਾਲੀ ਮਨਾਉਂਦੇ ਹੋਏ ਆਪਣਾ ਰੋਸ ਪ੍ਰਗਟ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੰਪਿਊਟਰ ਅਧਿਆਪਕ ਆਗੂ ਪ੍ਰਦੀਪ ਮਲੂਕਾ, ਪਰਮਵੀਰ ਸਿੰਘ ਪੰਮੀ, ਰਾਜਵੰਤ ਕੌਰ, ਗੁਰਦੀਪ ਸਿੰਘ ਬੈਂਸ, ਜਸਪਾਲ, ਜਗਪਾਲ ਸਿੰਘ, ਨਰਿੰਦਰ ਪਾਸੀ, ਲਖਵਿੰਦਰ ਫ਼ਿਰੋਜ਼ਪੁਰ, ਜਤਿੰਦਰ ਫ਼ਾਜ਼ਿਲਕਾ, ਹਰਚਰਨ ਬਠਿੰਡਾ, ਲਵਿੰਦਰਪਾਲ, ਹਰਚਰਨ ਸਿੰਘ, ਦਵਿੰਦਰ ਪਾਠਕ, ਹਰਜਿੰਦਰ ਸਿੰਘ, ਬਲਪ੍ਰੀਤ ਕੌਰ, ਪਲਵਿੰਦਰ ਕੌਰ, ਹਰਲੀਨਕੌਰ, ਮੀਨਾ ਰਾਣੀ, ਰਾਜਨਦੀਪ, ਬਬਲੀਨ, ਗੁਰਵਿੰਦਰ ਸਿੰਘ, ਕੁਲਵੰਤ ਸਿੰਘ, ਵਿਕਾਸ, ਵੀਰਿੰਦਰ ਸਿੰਘ, ਮਨੀਸ਼ ਮਦਾਨ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਵੱਖ ਵੱਖ ਜ਼ਿਲ੍ਹਿਆਂ ਦੇ ਕੰਪਿਊਟਰ ਅਧਿਆਪਕ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024