ਜਲੰਧਰ ਵਿਖੇ ਬਾਊਂਸਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ
- 334 Views
- kakkar.news
- November 29, 2022
- Crime Punjab
ਜਲੰਧਰ ਵਿਖੇ ਬਾਊਂਸਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਜਲੰਧਰ 29 ਨਵੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਅੰਦਰ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਹ ਗੋਲੀਬਾਰੀ ਦੀ ਘਟਨਾ ਜਲੰਧਰ ਦੇ ਵਿਚ ਵਾਪਰਣ ਦੀ ਸੂਚਨਾ ਹੈ, ਜਿਸ ਵਿਚ ਇੱਕ ਬਾਊਂਸਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਰਵਿੰਦਰ ਵਜੋਂ ਹੋਈ ਹੈ, ਜੋ ਕਿ ਪੇਸ਼ੇ ਤੋਂ ਬਾਊਂਸਰ ਦੱਸਿਆ ਜਾ ਰਿਹਾ ਹੈ। ਦੱਸਣਾ ਬਣਦਾ ਹੈ ਕਿ, ਬੀਤੀ ਰਾਤ ਥਾਣਾ ਰਾਮਾਮੰਡੀ ਦੀ ਹੱਦ ਵਿਚ ਪੈਂਦੇ ਸਤਨਾਮ ਨਗਰ ਵਿਚ ਦੋ ਧਿਰਾਂ ਵਿਚਾਲੇ ਹੋਈ ਬਹਿਸਬਾਜ਼ੀ ਤੋਂ ਬਾਅਦ ਗੋਲੀਆਂ ਚੱਲ ਗਈਆਂ। ਇਸ ਦੌਰਾਨ ਆਪਣੇ ਦੋਸਤ ਨਾਲ ਆਇਆ ਬਾਊਂਸਰ ਰਵਿੰਦਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਗੋਲੀਬਾਰੀ ਵਿਚ ਇੱਕ ਔਰਤ ਵੀ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ, ਜ਼ਖਮੀ ਹਾਲਤ ਵਿਚ ਔਰਤ ਨੂੰ ਸਥਾਨਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ਼ ਜਾਰੀ ਹੈ। ਇਸ ਘਟਨਾ ਤੇ ਪੁਲਿਸ ਅਧਿਕਾਰੀ ਨਿਰਮਲ ਸਿੰਘ ਹੁਰਾਂ ਦਾ ਕਹਿਣਾ ਹੈ ਕਿ, ਸਤਨਾਮ ਨਗਰ ਵਿਖੇ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋਈ ਹੈ, ਜੋ ਕਿ ਪੇਸ਼ੇ ਤੋਂ ਬਾਊਂਸਰ ਸੀ। ਪੁਲਿਸ ਮੁਤਾਬਿਕ, ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਫਿਲਹਾਲ ਗੋਲੀਆਂ ਚਲਾਉਣ ਵਾਲਿਆਂ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026