ਸਰਵਣ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਦਾ ਅਹੁਦਾ ਸੰਭਾਲਿਆ
- 123 Views
- kakkar.news
- December 1, 2022
- Agriculture Punjab
ਸਰਵਣ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਦਾ ਅਹੁਦਾ ਸੰਭਾਲਿਆ
ਫਾਜਿ਼ਲਕਾ, 1 ਦਸੰਬਰ 2022 (ਅਨੁਜ ਕੱਕੜ ਟੀਨੂੰ)
ਸਰਵਣ ਸਿੰਘ ਨੇ ਅੱਜ ਇੱਥੇ ਮੁੱਖ ਖੇਤੀਬਾੜੀ ਅਫ਼ਸਰ ਫਾਜਿ਼ਲਕਾ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦਾ ਖੇਤੀਬਾੜੀ ਵਿਭਾਗ ਵਿਚ ਲੰਬਾ ਤਜਰਬਾ ਹੈ ਅਤੇ ਉਹ ਕਿਸਾਨਾਂ ਨਾਲ ਨਿੱਘੇ ਸਬੰਧਾਂ ਲਈ ਜਾਣੇ ਜਾਂਦੇ ਹਨ। ਆਪਣਾ ਅਹੁਦਾ ਸੰਭਾਲਣ ਬਾਅਦ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਸੇਵਾਵਾਂ ਉਪਲਬੱਧ ਕਰਵਾਉਣਾ ਉਨ੍ਹਾਂ ਦਾ ਟੀਚਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਲਈ ਸਰਕਾਰ ਦੀਆਂ ਸਕੀਮਾਂ ਦਾ ਪੂਰਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਯੋਗ ਕਿਸਾਨਾਂ ਤੱਕ ਪੁੱਜੇਗਾ ਅਤੇ ਕਿਸਾਨਾਂ ਨੂੰ ਖੇਤੀ ਸਬੰਧੀ ਤਕਨੀਕ ਜਾਣਕਾਰੀ ਮੁਹਈਆ ਕਰਵਾਉਣ ਲਈ ਵਿਭਾਗ ਪੂਰੀ ਸਰਗਰਮੀ ਨਾਲ ਕੰਮ ਕਰੇਗਾ। ਉਨ੍ਹਾਂ ਨੇ ਕਿਹਾ ਕਿ ਫਾਜਿ਼ਲਕਾ ਪੂਰੀ ਤਰਾਂ ਨਾਲ ਖੇਤੀਬਾੜੀ ਤੇ ਅਧਾਰਿਤ ਆਰਥਿਕਤਾ ਵਾਲਾ ਜਿ਼ਲ੍ਹਾ ਹੈ ਅਤੇ ਇਸ ਜਿ਼ਲ੍ਹੇ ਦੇ ਕਿਸਾਨਾਂ ਨੂੰ ਨਵੀਂਆਂ ਖੇਤੀ ਤਕਨੀਕਾਂ ਨਾਲ ਜ਼ੋੜ ਕੇ ਉਨ੍ਹਾਂ ਦੀ ਆਮਦਨ ਵਾਧੇ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਨੂੰ ਮਿਲਾਵਟ ਰਹਿਤ ਬੀਜ, ਖਾਦਾਂ ਅਤੇ ਦਵਾਈਆਂ ਮਿਲਣ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਪੂਰੀ ਟੀਮ ਕਿਸਾਨ ਹਿੱਤ ਨੂੰ ਸਮਰਪਿਤ ਹੋ ਕੇ ਕੰਮ ਕਰੇਗੀ।


