Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਮਾਸਟਰ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਅਧਿਆਪਕ ਹਰਪ੍ਰੀਤ ਭੁੱਲਰ ਦਾ ਸਕੂਲ਼ ਪਹੁੰਚਣ ਤੇ ਸ਼ਾਨਦਾਰ ਸਵਾਗਤ
- 126 Views
- kakkar.news
- December 1, 2022
- Education Punjab Sports
ਮਾਸਟਰ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਅਧਿਆਪਕ ਹਰਪ੍ਰੀਤ ਭੁੱਲਰ ਦਾ ਸਕੂਲ਼ ਪਹੁੰਚਣ ਤੇ ਸ਼ਾਨਦਾਰ ਸਵਾਗਤ
ਫਿਰੋਜ਼ਪੁਰ 1 ਦਸੰਬਰ 2022 (ਸੁਭਾਸ਼ ਕੱਕੜ)
ਹਰਿਆਣਾ ਦੇ ਸ਼ਹਿਰ ਅੰਬਾਲਾ ਵਿੱਚ ਮਿਤੀ 25 ਤੋਂ 27 ਨਵੰਬਰ ਤੱਕ 18ਵੀਂ ਮਾਸਟਰ ਸਵੀਮਿੰਗ ਚੈਂਪੀਅਨਸ਼ਿਪ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਦੇ ਪੰਜਾਬੀ ਅਧਿਆਪਕ ਹਰਪ੍ਰੀਤ ਸਿੰਘ ਭੁੱਲਰ ਨੇ ਨਵਾਂ ਇਤਿਹਾਸ ਸਿਰਜਦਿਆਂ ਤਿੰਨ ਮੈਡਲ ਜਿੱਤ ਕੇ ਜਿੱਥੇ ਪੰਜਾਬ ਦਾ ਨਾਂ ਚਮਕਾਇਆ ਉਥੇ ਆਪਣੇ ਸਿੱਖਿਆ ਵਿਭਾਗ ਦਾ ਨਾਂ ਵੀ ਉੱਚਾ ਕੀਤਾ। ਓਹਨਾਂ 200 ਮੀਟਰ ਵਿਅਕਤੀਗਤ ਮੈਡਲੇ ਵਿਚ ਗੋਲਡ ਮੈਡਲ ਹਾਸਲ ਕੀਤਾ ਅਤੇ ਸੌ ਮੀਟਰ 200 ਮੀਟਰ ਬਰੈਸਟ ਸਟਰੋਕ ਵਿੱਚ ਸਿਲਵਰ ਮੈਡਲ ਹਾਸਲ ਕੀਤੇ। ਉਹਨਾਂ ਦੀ ਇਸ ਪ੍ਰਾਪਤੀ ਤੇ ਅੱਜ ਸਵੇਰੇ ਸਕੂਲ ਪੁੱਜਣ ਤੇ ਨਿੱਘਾ ਸੁਆਗਤ ਕੀਤਾ ਗਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਰਮਾ ਧੂਰੀਆਂ ਨੇ ਕਿਹਾ ਖੇਡਾਂ ਸਾਡੇ ਸਰੀਰਿਕ ਤੇ ਮਾਨਸਿਕ ਵਿਕਾਸ ਵਿਚ ਸਹਾਈ ਹੁੰਦੀਆਂ ਹਨ, ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਮੱਲਾਂ ਮਾਰਨਗੇ, ਸਕੂਲ ਮੁਖੀ ਅੰਤਰਰਾਸ਼ਟਰੀ ਅਥਲੀਟ ਈਸ਼ਵਰ ਸ਼ਰਮਾਂ ਨੇ ਕਿਹਾ ਕਿ ਉਹਨਾਂ ਕਿਹਾ ਕਿ ਖੇਡਾਂ ਸਰਬਪੱਖੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਜਿੱਥੇ ਸਰੀਰਕ ਤੰਦਰੁਸਤੀ ਲਈ ਜ਼ਰੂਰੀ ਹਨ ਉੱਥੇ ਹੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਦੀਆਂ ਹਨ, ਉਹਨਾਂ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਇਸ ਮੌਕੇ ਹਿੰਦੀ ਮਾਸਟਰ ਸਿਮਰਨਜੀਤ, ਸਾਇੰਸ ਅਧਿਆਪਕਾ ਕੁਲਵਿੰਦਰ ਕੌਰ ਆਦਿ ਨੇ ਉਹਨਾਂ ਨੂੰ ਮੁਬਾਰਕਬਾਦ ਦਿੱਤੀ।
Categories

Recent Posts

