-ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਲੀਫੋਰਨੀਆ ਵਿਚ ਗ੍ਰਿਫ਼ਤਾਰ, -ਗੋਲਡੀ ਬਰਾੜ ਨੂੰ ਫਾਂਸੀ ‘ਤੇ ਲਟਕਾਇਆ ਜਾਵੇ : ਬਲਕੌਰ ਸਿੰਘ,
- 133 Views
- kakkar.news
- December 2, 2022
- Crime Punjab
-ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਲੀਫੋਰਨੀਆ ਵਿਚ ਗ੍ਰਿਫ਼ਤਾਰ,
-ਗੋਲਡੀ ਬਰਾੜ ਨੂੰ ਫਾਂਸੀ ‘ਤੇ ਲਟਕਾਇਆ ਜਾਵੇ : ਬਲਕੌਰ ਸਿੰਘ,
ਕੈਲੀਫੋਰਨੀਆ , 2 ਦਸੰਬਰ,2022
ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਲੀਫੋਰਨੀਆ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਦ ਕਿ ਕੈਲੀਫੋਰਨੀਆ ਵਲੋਂ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਇਹ ਜਾਣਕਾਰੀ ਭਾਰਤੀ ਖੁਫੀਆ ਏਜੰਸੀ ਤਕ ਪਹੁੰਚ ਗਈ ਹੈ ਪਰ ਕੈਲੀਫੋਰਨੀਆਂ ਪੁਲਿਸ ਵਲੋਂ ਇਸ ਦੀ ਪੁਸ਼ਟੀ ਅਜੇ ਤਕ ਨਹੀਂ ਕੀਤੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਉਸ ਵਲੋਂ ਸਿਆਸੀ ਪਨਾਹ ਲੈਣ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਲੇ ਹੀ ਬੀਤੇ ਦਿਨ ਹੀ ਗੋਲੜੀ ਬਰਾੜ ਨੁੂੰ ਫੜਾਉਣ ਵਾਲੇ ਨੂੰ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਚਾਹੇ ਦੋ ਕਰੋੜ ਰੁਪਏ ਦੇਣ ਲਈ ਮੈਨੂੰ ਅਪਣੀ ਜ਼ਮੀਨ ਹੀ ਕਿਉਂ ਨਾ ਵੇਚਣੀ ਪਵੇ। ਦੱਸਦੇ ਚਲੀਏ ਕਿ ਗੋਲਡੀ ਬਰਾੜ, ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਹੈ। ਦੂਜੇ ਪਾਸੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਮੈਨੂੰ ਸਵੇਰੇ ਉਠਦੇ ਹੀ ਗੋਲਡੀ ਬਰਾੜ ਦੇ ਫੜੇ ਜਾਣ ਦੀ ਖ਼ਬਰ ਮਿਲੀ ਹੈ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਗੋਲਡੀ ਬਰਾੜ ਨੂੰ ਫਾਂਸੀ ‘ਤੇ ਲਟਕਾਉਣ ਦੀ ਮੰਗ ਕੀਤੀ। ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਸੀ। ਸਿੰਗਰ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ ‘ਤੇ ਆ ਗਿਆ ਸੀ। ਉਸ ਨੂੰ ਡਰ ਸੀ ਕਿ ਕਿਤੇ ਕੋਈ ਉਸ ਦਾ ਠਿਕਾਣਾ ਨਾ ਦੱਸ ਦੇਵੇ। ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਅਮਰੀਕਾ ਵਿੱਚ ਭੱਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ। ਖੁਫੀਆ ਏਜੰਸੀਆਂ ਨੂੰਮਿਲੇ ਇਨਪੁਟਸ ਮੁਤਾਬਕ ਗੋਲਡੀ ਬਰਾੜ ਨੂੰ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਦੀ ਮੁਖਬਰੀ ਦੇ ਆਧਾਰ ‘ਤੇ ਹਿਰਾਸਤ ‘ਚ ਲਿਆ ਗਿਅ। ਇਸ ਕਾਰਨ ਇਹ ਵੀ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਗੈਂਗਸਟਰਾਂ ਵਿੱਚ ਵੀ ਫੁੱਟ ਪੈ ਗਈ ਹੈ। ਜਿਸ ਕਾਰਨ ਉਹ ਖੁਫੀਆ ਏਜੰਸੀਆਂ ਨੂੰ ਇਕ-ਦੂਜੇ ਖਿਲਾਫ ਇਨਪੁਟ ਦੇ ਰਹੇ ਹਨ।
ਇਸ ਤੋਂ ਪਹਿਲਾਂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਅਤੇ ਭਾਣਜੇ ਸਚਿਨ ਥਾਪਨ ਨੂੰ ਵੀ ਹਿਰਾਸਤ ਵਿਚ ਲਿਆ ਜਾ ਚੁੱਕਾ ਹੈ। ਅਨਮੋਲ ਨੂੰ ਦੁਬਈ ਵਿਚ ਡਿਟੇਨ ਕੀਤਾ ਗਿਆ ਜਦ ਕਿ ਭਾਣਜੇ ਨੂੰ ਅਜ਼ਰਬੈਜ਼ਾਨ ਵਿਚ ਹਿਰਾਸਤ ਵਿਚ ਲਿਆ ਗਿਆ। ਇਨ੍ਹਾਂ ਦੋਵਾਂ ਨੂੰ ਲਾਰੈਂਸ ਨੇ ਮਾਸੂਸੇਵਾਲਾ ਦੇ ਕਤਲ ਤੋਂ ਪਹਿਲਾਂ ਹੀ ਵਿਦੇਸ਼ ਭਜਾ ਦਿੱਤਾ ਸੀ। ਦੋਵੇਂ ਨਕਲੀ ਪਾਸਪੋਰਟ ‘ਤੇ ਨਕਲੀ ਨਾਂ ਨਾਲ ਵਿਦੇਸ਼ ਪੁੱਜੇ ਸੀ। ਇਨ੍ਹਾਂ ਵਾਪਸ ਲਿਆਉਣ ਦੇ ਲਈ ਕੇਂਦਰੀ ਗ੍ਰਹਿ ਮੰਤਰਾਲਾ ਪੰਜਾਬ ਪੁਲਿਸ ਕੋਲੋਂ ਇਨ੍ਹਾਂ ਦੀ ਅਪਰਾਧਕ ਹਿਸਟਰੀ ਵੀ ਮੰਗ ਚੁੱਕਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024