ਰੋਪੜ ਪੁਲਿਸ ਦੀ ਵੱਡੀ ਕਾਮਯਾਬੀ ਇੱਕ ਗੈਂਗਸਟਰ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
- 201 Views
- kakkar.news
- December 3, 2022
- Crime Punjab
ਰੋਪੜ ਪੁਲਿਸ ਦੀ ਵੱਡੀ ਕਾਮਯਾਬੀ ਇੱਕ ਗੈਂਗਸਟਰ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਰੋਪੜ 3 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਪੁਲਿਸ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਦੀ ਨਜ਼ਰ ਆ ਰਹੀ ਹੈ। ਰੋਪੜ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ।ਜਾਣਕਾਰੀ ਮੁਤਾਬਕ ਗੈਂਗਸਟਰ ਕੋਲੋਂ ਵੱਡੀ ਮਾਤਰਾ ‘ਚ ਹਥਿਆਰ ਵੀ ਬਰਾਮਦ ਹੋਏ ਹਨ। ਰੋਪੜ ਪੁਲਿਸ ਨੇ ਗੈਂਗਸਟਰ ਪਵਿਤਰ ਸਿੰਘ ਦੇ ਖਾਸਮਖਾਸ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਫੜੇ ਗਏ ਦੋਸ਼ੀ ਕੋਲੋਂ ਇਕ ਇੰਪੋਰਟੇਡ ਪਿਸਤੌਲ ਤੋਂ ਇਲਾਵਾ 32 ਬੋਰ ਦੇ 3 ਪਿਸਤੌਲ ਅਤੇ 34 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਐਸ.ਐਸ.ਪੀ. ਜਾਣਕਾਰੀ ਦਿੰਦਿਆਂ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ ਮਨਵਿੰਦਰਬੀਰ ਸਿੰਘ ਪੀ.ਪੀ.ਐਸ., ਕਪਤਾਨ ਪੁਲਿਸ (ਡਿਟੈਕਟਿਵ) ਅਤੇ ਤਲਵਿੰਦਰ ਸਿੰਘ ਗਿੱਲ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਉਪ ਕਪਤਾਨ (ਡਿਟੈਕਟਿਵ) ਰੂਪਨਗਰ ਇੰਸਪੈਕਟਰ ਸਤਨਾਮ ਸਿੰਘ ਦੀ ਇੰਚਾਰਜ ਸੀ.ਆਈ.ਏ. ਰੂਪਨਗਰ ਦੀ ਟੀਮ ਨੇ ਭਗੌੜਾ ਗੈਂਗਸਟਰ ਪਵਿੱਤਰ ਸਿੰਘ ਵਾਸੀ ਚੌੜਾ ਜ਼ਿਲ੍ਹਾ ਗੁਰਦਾਸਪੁਰ, ਹਾਲ ਵਾਸੀ ਕੈਲੀਫੋਰਨੀਆ (ਅਮਰੀਕਾ), ਸਾਥੀ ਭਾਰਤ ਭੂਸ਼ਨ ਉਰਫ਼ ਪੰਮੀ ਪੁੱਤਰ ਅਸ਼ੋਕ ਵਾਸੀ ਵਾਰਡ ਨੰ: 6 ਮੰਡੀ ਅਹਿਮਦਗੜ੍ਹ ਥਾਣਾ ਸਿਟੀ ਅਹਿਮਦਗੜ੍ਹ ਜ਼ਿਲ੍ਹਾ ਮਾਲੇਰਕੋਟਲਾ ਨੂੰ 3 ਪਿਸਤੌਲ , 32 ਬੋਰ, ਇੱਕ ਇੰਪੋਰਟੇਡ ਪਿਸਤੌਲ (ਕੋਲਟ ਗਵਰਨਮੈਂਟ 1911 ਏ1, ਕੈਲ 9 ਐਮ.ਐਮ. ਪੀ.ਏ.ਕੇ.) ਸਮੇਤ 34 ਜਿੰਦਾ ਕਾਰਤੂਸ ਬਰਾਮਦ ਕਰਕੇ ਥਾਣਾ ਸਿਟੀ ਰੂਪਨਗਰ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜਕੀਤਾ ਗਿਆ ਹੈ। ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026
शहीदी मेला–हुसैनीवाला के अवसर पर रेलवे द्वारा विशेष प्रबंध
- March 23, 2026