ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਸੇਵਾ ਕੇਂਦਰ, ਤਹਿਸੀਲ ਦਫ਼ਤਰ ਤੇ ਫਰਦ ਕੇਂਦਰ ਦਾ ਅਚਨਚੇਤ ਦੌਰਾ
- 118 Views
- kakkar.news
- December 6, 2022
- Punjab
ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਸੇਵਾ ਕੇਂਦਰ, ਤਹਿਸੀਲ ਦਫ਼ਤਰ ਤੇ ਫਰਦ ਕੇਂਦਰ ਦਾ ਅਚਨਚੇਤ ਦੌਰਾ
ਫਿਰੋਜ਼ਪੁਰ, 06 ਦਸੰਬਰ 2022 (ਸੁਭਾਸ਼ ਕੱਕੜ)
ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ, ਤਹਿਸੀਲ ਦਫਤਰ ਤੇ ਫਰਦ ਕੇਂਦਰ ਸਮੇਤ ਵੱਖ-ਵੱਖ ਦਫਤਰਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਸ. ਰਣਜੀਤ ਸਿੰਘ ਭੁੱਲਰ ਅਤੇ ਤਹਿਸੀਲਦਾਰ ਫਿਰੋਜ਼ਪੁਰ ਸ੍ਰੀਮਤੀ ਸੁਖਬੀਰ ਕੌਰ ਵੀ ਹਾਜ਼ਰ ਸਨ।
ਸ. ਰਣਬੀਰ ਸਿੰਘ ਭੁੱਲਰ ਨੇ ਅਧਿਕਾਰੀਆਂ ਨਾਲ ਦਫ਼ਤਰਾਂ ਦੇ ਕੰਮਕਾਜ ਬਾਰੇ ਗੱਲਬਾਤ ਕੀਤੀ। ਉਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰਾਂ ਵਿੱਚ ਕੰਮ ਕਰਾਉਣ ਆਏ ਲੋਕਾਂ ਦਾ ਕੰਮ ਪਹਿਲ ਦੇ ਆਧਾਰ ‘ਤੇ ਅਤੇ ਸਮੇਂ ਸਿਰ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਰਾਜ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰਾਜ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਸੇਵਾ ਕੇਂਦਰ, ਫਰਦ ਕੇਂਦਰ ਤੇ ਤਹਿਸੀਲ ਦਫਤਰ ਆਦਿ ਵਿੱਚ ਕੰਮ-ਕਾਰ ਲਈ ਆਏ ਲੋਕਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਕੰਮਾਂ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸੇਵਾ ਕੇਂਦਰਾਂ ਵਿੱਚ ਨਵੇਂ ਆਧਾਰ ਕਾਰਡ ਬਣਾਉਣ, ਦਰੁਸਤੀ ਕਰਨ ਦੇ ਕੰਮ ਵਿੱਚ ਵੀ ਹੋਰ ਤੇਜ਼ੀ ਲਿਆਉਣ ਲਈ ਕਿਹਾ।


