Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਫ਼ਾਜ਼ਿਲਕਾ ਬੱਸ ਸਟੈਂਡ ਦਾ ਰੇੜਕਾ ਖ਼ਤਮ ਹੋਣ ਵੱਲ ਵਧਿਆ ਕਦਮ: ਲਾਲਜੀਤ ਸਿੰਘ ਭੁੱਲਰ ਵੱਲੋਂ ਬੱਸ ਸਟੈਂਡ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਸਬੰਧੀ ਕਾਰਵਾਈ ਅਰੰਭਣ ਦੀ ਹਦਾਇਤ*
- 103 Views
- kakkar.news
- December 6, 2022
- Punjab
*ਫ਼ਾਜ਼ਿਲਕਾ ਬੱਸ ਸਟੈਂਡ ਦਾ ਰੇੜਕਾ ਖ਼ਤਮ ਹੋਣ ਵੱਲ ਵਧਿਆ ਕਦਮ: ਲਾਲਜੀਤ ਸਿੰਘ ਭੁੱਲਰ ਵੱਲੋਂ ਬੱਸ ਸਟੈਂਡ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਸਬੰਧੀ ਕਾਰਵਾਈ ਅਰੰਭਣ ਦੀ ਹਦਾਇਤ*
*• ਟਰਾਂਸਪੋਰਟ ਮੰਤਰੀ ਵੱਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੋਵਾਂ ਥਾਵਾਂ ਦੀਆਂ ਕੀਮਤਾਂ ਤੁਰੰਤ ਤੈਅ ਕਰਨ ਦੇ ਨਿਰਦੇਸ਼*
*• ਫ਼ਾਜ਼ਿਲਕਾ ਸ਼ਹਿਰ ‘ਚੋਂ ਬੱਸ ਅੱਡਾ ਬਾਹਰ ਆਉਣ ਨਾਲ ਟ੍ਰੈਫ਼ਿਕ ਦੀ ਸਮੱਸਿਆ ਹੋਵੇਗੀ ਹੱਲ*
*• ਸਰਹੱਦੀ ਖੇਤਰ ਦੇ ਲੋਕਾਂ ਨੂੰ ਮਿਲਣਗੀਆਂ ਬਿਹਤਰ ਬੱਸ ਸਫ਼ਰ ਸਹੂਲਤਾਂ*
*ਫਾਜ਼ਿਲਕਾ 6 ਦਸੰਬਰ 2022 ਅਨੁਜ ਕੱਕੜ ਟੀਨੂੰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਫ਼ਾਜ਼ਿਲਕਾ ਦੇ ਨਵੇਂ ਬੱਸ ਸਟੈਂਡ ਨੂੰ ਛੇਤੀ ਤੋਂ ਛੇਤੀ ਸੁਚਾਰੂ ਢੰਗ ਨਾਲ ਚਲਾਉਣ ਦਾ ਹੱਲ ਕੱਢਦਿਆਂ ਇਸ ਨੂੰ ਟਰਾਂਸਪੋਰਟ ਵਿਭਾਗ ਨੂੰ ਤਬਦੀਲ ਕਰਨ ਲਈ ਚਾਰਾਜੋਈ ਅਰੰਭਣ ਦੀ ਹਦਾਇਤ ਕੀਤੀ ਹੈ।
ਲੰਮੇ ਸਮੇਂ ਤੋਂ ਖ਼ਸਤਾ ਹਾਲਤ ਵੱਲ ਵਧ ਰਹੇ ਨਵੇਂ ਬੱਸ ਸਟੈਂਡ ਨੂੰ ਚਲਾਉਣ ਸਬੰਧੀ ਪੰਜਾਬ ਸਿਵਲ ਸਕੱਤਰੇਤ ਵਿਖੇ ਟਰਾਂਸਪੋਰਟ ਤੇ ਸਥਾਨਕ ਸਰਕਾਰਾਂ ਵਿਭਾਗਾਂ ਸਣੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੇ ਪੈਸੇ ਨੂੰ ਇਸ ਤਰ੍ਹਾਂ ਬਰਬਾਦ ਨਹੀਂ ਹੋਣ ਦੇਵੇਗੀ।
ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਵੇਂ ਬੱਸ ਸਟੈਂਡ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਪੁਰਾਣੇ ਬੱਸ ਸਟੈਂਡ ਦੀ ਮਲਕੀਅਤ ਇੱਕ-ਦੂਜੇ ਨੂੰ ਤਬਦੀਲ ਕੀਤੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਛੇਤੀ ਤੋਂ ਛੇਤੀ ਥਾਂ ਤਬਦੀਲ ਕਰਨ ਬਾਰੇ ਚਾਰਾਜੋਈ ਕਰਨ ਅਤੇ ਵੱਧ ਕੀਮਤ ਦੂਜੇ ਵਿਭਾਗ ਨੂੰ ਤੁਰੰਤ ਟਰਾਂਸਫ਼ਰ ਕਰਕੇ ਇਸ ਮਾਮਲੇ ਦਾ ਨਿਪਟਾਰਾ ਕੀਤਾ ਜਾਵੇ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਬੱਸਾਂ ਦੇ ਨਵੇਂ ਬੱਸ ਅੱਡੇ ਵਿੱਚ ਤਬਦੀਲ ਹੋਣ ਨਾਲ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਹੱਲ ਹੋ ਜਾਵੇਗੀ ਅਤੇ ਸ਼ਹਿਰ ਵਾਸੀ ਬਿਹਤਰ ਸਫ਼ਰ ਸਹੂਲਤਾਂ ਦਾ ਫ਼ਾਇਦਾ ਲੈ ਸਕਣਗੇ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੂੰ ਬੱਸ ਸਟੈਂਡ ਤਬਦੀਲ ਕਰਨ ਪਿੱਛੋਂ ਅਗਲੇ ਪੜਾਅ ਦੌਰਾਨ ਉਥੇ ਲੋੜੀਂਦੀਆਂ ਸਹੂਲਤਾਂ ਜਿਵੇਂ ਬੱਸਾਂ ਲਈ ਵਰਕਸ਼ਾਪ ਅਤੇ ਡੀਜ਼ਲ ਪੰਪ ਲਗਾਉਣ ਦੀ ਯੋਜਨਾ ਵੀ ਉਲੀਕੀ ਜਾਵੇਗੀ।
Categories

Recent Posts

