ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
- 108 Views
- kakkar.news
- December 7, 2022
- Punjab
ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ
ਫਿਰੋਜ਼ਪੁਰ, 7 ਦਸੰਬਰ 2022 (ਸੁਭਾਸ਼ ਕੱਕੜ)
ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਸ੍ਰੀਮਤੀ ਅਮ੍ਰਿਤ ਸਿੰਘ ਆਈ.ਏ.ਐਸ. ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਚਾਈਨੀਜ਼ ਡੋਰ ਵੇਚਣ/ਸਟੋਰ ਕਰਨ/ਵਰਤੋਂ ਕਰਨ/ਖਰੀਦਣ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪਤੰਗ/ਗੁੱਡੀਆਂ ਉਡਾਉਣ ਲਈ ਕੁੱਝ ਵਿਅਕਤੀਆਂ ਵੱਲੋਂ ਚਾਈਨੀਜ਼ ਡੋਰ ਵੇਚੀ, ਖਰੀਦੀ ਅਤੇ ਵਰਤੋਂ ਵਿੱਚ ਲਿਆਂਦੀ ਜਾਂਦੀ ਹੈ। ਇਹ ਸਿੰਥੇਟਿਕ/ਪਲਾਸਟਿਕ ਦੀ ਬਣੀ ਹੋਈ ਡੋਰ ਬਹੁਤ ਹੀ ਮਜ਼ਬੂਤ, ਨਾ ਗਲਣਯੋਗ, ਨਾ ਟੁੱਟਣਯੋਗ ਹੁੰਦੀ ਹੈ। ਇਹ ਡੋਰ ਰਸਤੇ ਵਿਚ ਆ ਰਹੇ ਸਾਈਕਲ, ਸਕੂਟਰ ਚਾਲਕਾਂ ਦਾ ਗਲਾ, ਕੰਨ ਕੱਟੇ ਜਾਣ ਅਤੇ ਐਕਸੀਡੈਂਟ ਹੋਣ ਦਾ ਕਾਰਣ ਬਣਦੀ ਹੈ ਅਤੇ ਮਨੁੱਖੀ ਜਾਨਾਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਇਹ ਉਡਦੇ ਪੰਛੀਆਂ ਦੇ ਖੰਭਾਂ ਅਤੇ ਪੈਰਾਂ ਵਿੱਚ ਫਸ ਜਾਣ ਕਾਰਣ ਪੰਛੀਆਂ ਦੇ ਮਰਨ ਆਦਿ ਦੀਆਂ ਘਟਨਾਵਾਂ ਵਰਤਦੀਆਂ ਹਨ। ਉਕਤ ਘਟਨਾਵਾਂ ਨੂੰ ਰੋਕਣ ਲਈ ਚਾਈਨੀਜ਼/ਸੰਥੈਟਿਕ/ਪਲਾਸਟਿਕ (ਕੰਚ ਦੇ ਪਾਊਡਰ ਲੱਗੇ ਧਾਗੇ) ਧਾਗੇ ਦੀ ਬਣੀ ਚਾਈਨਾ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਅਗਲੇ ਹੁਕਮਾ ਤੱਕ ਪੂਰਨ ਪਾਬੰਦੀ ਲਗਾਈ ਗਈ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024