-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਮੰਗੀਆਂ ਗਈਆਂ ਅਰਜ਼ੀਆਂ ਦੀ ਤਾਰੀਖ ਵਿੱਚ ਵਾਧਾ, – ਡੀ.ਸੀ. – 31 ਦਸੰਬਰ 2022 ਤੱਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ਵਿਖੇ ਦਿੱਤੀਆਂ ਜਾ ਸਕਦੀਆਂ ਹਨ ਅਰਜੀਆਂ
- 127 Views
- kakkar.news
- December 8, 2022
- Education Punjab
-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਮੰਗੀਆਂ ਗਈਆਂ ਅਰਜ਼ੀਆਂ ਦੀ ਤਾਰੀਖ ਵਿੱਚ ਵਾਧਾ – ਡੀ.ਸੀ.
– 31 ਦਸੰਬਰ 2022 ਤੱਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ਵਿਖੇ ਦਿੱਤੀਆਂ ਜਾ ਸਕਦੀਆਂ ਹਨ ਅਰਜੀਆਂ
ਫਿਰੋਜ਼ਪੁਰ 8 ਦਸੰਬਰ 2022 ਅਨੁਜ ਕੱਕੜ ਟੀਨੂੰ
ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਮੰਗੀਆਂ ਗਈਆਂ ਅਰਜ਼ੀਆਂ ਦੀ ਮਿਆਦ ਹੁਣ ਵਧਾ ਕੇ 31 ਦਸੰਬਰ ਕਰ ਦਿੱਤੀ ਗਈ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਰਟੀਫਿਕੇਟ ਸਮੇਤ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਮੈਡਮ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇ, ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ., ਸੱਭਿਆਚਾਰਕ ਗਤੀਵਿਧੀਆਂ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆ ਵਿਰੁੱਧ ਜਾਗਰੂਕਤਾ, ਵਿੱਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਆਦਿ ਵਿਚ ਹਿੱਸਾ ਲੈਂਦਾ ਰਿਹਾ ਹੋਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਿਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ ਨੇ ਦੱਸਿਆ ਕਿ ਇਹ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿੱਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਅਧਾਰ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫਾਇਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਦੇ ਦਫ਼ਤਰ ਕਮਰਾ ਨੰ: ਏ-22, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਛਾਉਣੀ ਵਿਖੇ 31 ਦਸੰਬਰ 2022 ਤੱਕ ਭੇਜ ਸਕਦੇ ਹਨ। ਅਧੂਰੀਆਂ ਅਤੇ ਬਾਅਦ ਵਿਚ ਪ੍ਰਾਪਤ ਹੋਈਆਂ ਅਰਜ਼ੀਆਂ ਤੇ ਵਿਚਾਰ ਨਹੀਂ ਕੀਤਾ ਜਾਵੇਗਾ।



- October 15, 2025