ਫਿਰੋਜ਼ਪੁਰ ਦੇ ਐੱਸਐੱਸਪੀ ਅਤੇ ਮਾਈਨਿੰਗ ਵਿਭਾਗ ਦੇ ਸਾਂਝੇ ਆਪ੍ਰੇਸ਼ਨ ਦੌਰਾਨ SHO ਸਮੇਤ ਚਾਰ ਲੋਕਾਂ ‘ਤੇ ਮਾਮਲਾ ਦਰਜ
- kakkar.news
- December 8, 2022
- Crime Punjab
ਫਿਰੋਜ਼ਪੁਰ, 8 ਦਸੰਬਰ 2022 (ਸੁਭਾਸ਼ ਕੱਕੜ)
ਫਿਰੋਜ਼ਪੁਰ ਦੇ ਐੱਸਐੱਸਪੀ ਅਤੇ ਮਾਈਨਿੰਗ ਵਿਭਾਗ ਦੇ ਸਾਂਝੇ ਆਪ੍ਰੇਸ਼ਨ ਦੌਰਾਨ SHO ਸਮੇਤ ਚਾਰ ਲੋਕਾਂ ‘ਤੇ ਮਾਮਲਾ ਦਰਜ
ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਸੂਬਾ ਸਰਕਾਰ ਅਤੇ ਪੰਜਾਬ ਪੁਲਸ ਸਖਤ ਕਾਰਵਾਈ ਕਰਨ ‘ਚ ਲੱਗੀ ਹੋਈ ਹੈ। ਇਸ ਦਿਸ਼ਾ ਵਿੱਚ ਫਿਰੋਜ਼ਪੁਰ ਦੇ ਐਸਐਸਪੀ ਅਤੇ ਮਾਈਨਿੰਗ ਵਿਭਾਗ ਵੱਲੋਂ ਸਾਂਝਾ ਆਪ੍ਰੇਸ਼ਨ ਕੀਤਾ ਗਿਆ।ਇਸੇ ਤਹਿਤ ਵਿਧਾਨ ਸਭਾ ਹਲਕੇ ਦੇ ਪਿੰਡ ਕੁਹਾਲਾ ਵਿਖੇ ਥਾਣਾ ਮੱਲਾਂਵਾਲਾ ਵਿਖੇ ਨਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਥਾਣਾ ਸਦਰ ਦੇ ਐਸਐਚਓ ਜਸਵਿੰਦਰ ਸਿੰਘ ਬਰਾੜ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਡੀਐਸਪੀ ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸੀਆਈਏ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਵੱਲੋਂ ਪਿੰਡ ਕੁਹਾਲਾ ਤੋਂ ਤਿੰਨ ਟਿੱਪਰ ਅਤੇ ਇੱਕ ਪੋਪਲਾਈਨ ਬਰਾਮਦ ਕੀਤੀ ਗਈ ਹੈ। ਇੱਥੇ ਨਾਜਾਇਜ਼ ਮਾਈਨਿੰਗ ਹੋ ਰਹੀ ਸੀ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਦੇ ਐਸਐਚਓ ਜਸਵਿੰਦਰ ਸਿੰਘ ਬਰਾੜ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਭਾਗੀ ਉੱਚ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਸਿਫ਼ਾਰਸ਼ ਵੀ ਕੀਤੀ ਗਈ ਹੈ।ਇਸ ਤੋਂ ਪਹਿਲਾਂ ‘ਆਪ’ ਵਿਧਾਇਕ ਵੀ ਸੂਬੇ ‘ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਖੁਦ ਵੀ ਮਾਈਨਿੰਗ ਵਾਲੀ ਥਾਂ ਦਾ ਦੌਰਾ ਕਰ ਰਹੇ ਹਨ।
