ਧੁੰਦ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ
- 146 Views
- kakkar.news
- December 8, 2022
- Education Punjab
ਧੁੰਦ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ ਜ਼ਰੂਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ
ਫਾਜ਼ਿਲਕਾ, 8 ਦਸੰਬਰ 2022 ਅਨੁਜ ਕੱਕੜ ਟੀਨੂੰ
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਸਰਦੀ ਰੁਤ ਦੌਰਾਨ ਧੁੰਦ ਦੇ ਮੌਸਮ ਨੂੰ ਵੇਖਦਿਆਂ ਵਾਹਨ ਚਾਲਕਾਂ ਨੂੰ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਚਾਲਕਾਂ ਨੂੰ ਧੁੰਦ ਦੌਰਾਨ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜ਼ੋ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਹਾਦਸੇ ਤੋਂ ਬਚਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਧੁੰਦ ਦੌਰਾਨ ਵਾਹਨਾਂ ਚਾਲਕਾਂ ਨੂੰ ਆਪਣਾ ਵਾਹਨ ਦੀ ਗਤੀ ਹੋਲੀ ਰੱਖਣੀ ਚਾਹੀਦੀ ਹੈ।ਵਾਹਨ ਚਾਲਕਾਂ ਨੂੰ ਆਪਣੇ ਵਾਹਨ ਦੀ ਲਾਈਟਾਂ ਨੂੰ ਲੋਅ ਬੀਮ *ਤੇ ਰੱਖਣਾ ਚਾਹੀਦਾ ਹੈ ਤਾਂ ਜ਼ੋ ਸਾਹਮਣੇ ਤੋਂ ਆਉਂਦਾ ਵਹੀਕਲ ਜਲਦੀ ਨਜਰ ਆ ਜਾਵੇ ਅਤੇ ਦੂਰੋਂ ਆਉਂਦੇ ਵਹੀਕਲ ਦੀ ਸੜਕ *ਤੇ ਰੋਸ਼ਨੀ ਨਜਰ ਆਵੇ।ਉਨ੍ਹਾਂ ਕਿਹਾ ਕਿ ਧੁੰਦ ਦੇ ਸਮੇਂ ਹਮੇਸ਼ਾ ਵਹੀਕਲ ਦੇ ਇੰਡੀਕੇਟਰ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਵਹੀਕਲ ਚਲਾਉਂਦੇ ਸਮੇਂ ਮੋਬਾਈਲ ਜਾਂ ਹੋਰ ਕਿਸੇ ਸਮਾਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਬਲਕਿ ਹਮੇਸ਼ਾ ਸੜਕ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਹਮਣੇ ਤੋਂ ਆ ਰਹੇ ਵਹੀਕਲ ਦੀ ਵੀਜੀਬੀਲਟੀ ਘੱਟ ਹੋਣ ਕਾਰਨ ਵਹੀਕਲ ਚਲਾਉਂਦੇ ਸਮੇਂ ਆਲੇ—ਦੁਆਲੇ ਦੀ ਆਵਾਜ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਜ਼ੋ ਕੋਹਰੇ ਦੌਰਾਨ ਕੋਈ ਦੁਰਘਟਨਾ ਨਾ ਹੋ ਸਕੇ।ਉਨ੍ਹਾਂ ਕਿਹਾ ਕਿ ਧੁੰਦ ਦੋਰਾਨ ਵਹੀਕਲ ਸੜਕ *ਤੇ ਬਣੀ ਹੋਈ ਲੇਨ ਅਨੁਸਾਰ ਹੀ ਚਲਾਉਣਾ ਚਾਹੀਦਾ ਹੈ ਅਤੇ ਵਹੀਕਲ ਓਵਰਟੇਕ ਕਰਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਸੜਕੀ ਦੁਰਘਟਨਾਵਾਂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਹਮੇਸ਼ਾ ਆਪਣੇ ਵਹੀਕਲ ਦੀਆਂ ਬਾਰੀਆਂ ਸਾਫ ਰੱਖੀਆਂ ਜਾਣ ਤੇ ਵਹੀਕਲਾਂ ਵਿਚਕਾਰ ਜ਼ਰੂਰਤ ਅਨੁਸਾਰ ਦੂਰੀ ਲਾਜਮੀ ਬਣਾ ਕੇ ਰੱਖੀ ਜਾਵੇ ਤਾਂ ਜ਼ੋ ਜਾਨੀ ਮਾਲੀ ਨੁਕਸਾਨ ਹੋਣ ਤੋਂ ਬਚਿਆਂ ਜਾ ਸਕੇ।


