ਜ਼ਿਲ੍ਹਾ ਸਿਹਤ ਸੁਸਾਇਟੀ ਨੇ ਫਿਰੋਜ਼ਪੁਰ ਜ਼ਿਲ੍ਹੇ ‘ਚ ਚੱਲ ਰਹੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਮੀਟਿੰਗ ਕੀਤੀ
- 132 Views
- kakkar.news
- December 8, 2022
- Health Punjab
ਜ਼ਿਲ੍ਹਾ ਸਿਹਤ ਸੁਸਾਇਟੀ ਨੇ ਫਿਰੋਜ਼ਪੁਰ ਜ਼ਿਲ੍ਹੇ ‘ਚ ਚੱਲ ਰਹੇ ਵੱਖ ਵੱਖ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਮੀਟਿੰਗ ਕੀਤੀ
ਫਿਰੋਜ਼ਪੁਰ, 8 ਦਸੰਬਰ 2022 (ਸੁਭਾਸ਼ ਕੱਕੜ)
ਸਿਵਲ ਸਰਜਨ ਫਿਰੋਜ਼ਪੁਰ ਡਾ. ਰਜਿੰਦਰ ਪਾਲ ਦੀ ਅਗਵਾਈ ਵਿੱਚ ਸਿਹਤ ਵਿਭਾਗ ‘ਚ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਸਹਾਇਕ ਕਮਿਸ਼ਨਰ (ਜ) ਫਿਰੋਜ਼ਪੁਰ ਵੱਲੋਂ ਕੀਤੀ ਗਈ।
ਮੀੰਟਿਗ ਦੌਰਾਨ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਵੱਲੋਂ ਸਮੂਹ ਮੈਡੀਕਲ ਅਫਸਰਾਂ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਸਹੂਲਤਾ ਉਪਲਬਧ ਕਰਵਾਉਣ ਲਈ ਨਵੇ ਬਨਣ ਜਾ ਰਹੇ 20 ਆਮ ਆਦਮੀ ਕਲੀਨਿਕਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਰਕਾਰੀ ਹਸਪਤਾਲਾਂ ਵਿੱਚ ਜਨੇਪਾ ਦਰ ਨੂੰ 100 ਫੀਸਦੀ ਯਕੀਨੀ ਬਨਾਉਣ ਲਈ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੀਟਿੰਗ ਵਿੱਚ ਮੈਟਰਨਲ ਡੈਥ, ਪਰਿਵਾਰ ਨਿਯੋਜਨ, ਟੀਕਾਕਰਨ, ਆਸ਼ਾ, ਆਰ.ਬੀ.ਐਸ.ਕੇ, ਮੋਬਾਇਲ ਮੈਡੀਕਲ ਯੂਨਿਟ, ਐਨ.ਪੀ.ਸੀ.ਬੀ, ਐਨ.ਵੀ.ਬੀ.ਡੀ.ਸੀ.ਪੀ, ਆਈ.ਡੀ.ਐਸ.ਪੀ, ਐਨ.ਪੀ.ਸੀ.ਡੀ.ਸੀ.ਐਸ ਆਦਿ ਪ੍ਰੋਗਰਾਮਾਂ ਅਤੇ ਪੀ-ਸੀ ਪੀ.ਐਨ.ਡੀ.ਟੀ ਐਕਟ ਸਮੇਤ ਸਿਹਤ ਵਿਭਾਗ ਦੇ ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਬਾਰੇ ਅਤੇ ਆਮ ਜਨਤਾ ਨੂੰ ਸਿਹਤ ਸੰਸਥਾਵਾਂ ਵਿੱਚ ਵਧੀਆ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਸਿਹਤ ਵਿਭਾਗ ਦੇ ਸਾਰੇ ਹੈਲਥ ਇੰਡੀਕੇਟਰ ਦੇ ਟੀਚੇ ਪੂਰੇ ਕਰਨ ਦੇ ਆਦੇਸ਼ ਦਿੱਤੇ ਗਏ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।



- October 15, 2025