ਆਤਮਾ ਸਕੀਮ ਅਧੀਨ ਬਲਾਕ ਫਾਜ਼ਿਲਕਾ ਦੇ ਕਿਸਾਨਾਂ ਨੂੰ ਢੀਂਗਰੀ ਖੁੰਬ ਦੀ ਕਰਵਾਈ ਗਈ ਟ੍ਰੇਨਿੰਗ
- 99 Views
- kakkar.news
- December 9, 2022
- Education Punjab
ਆਤਮਾ ਸਕੀਮ ਅਧੀਨ ਬਲਾਕ ਫਾਜ਼ਿਲਕਾ ਦੇ ਕਿਸਾਨਾਂ ਨੂੰ ਢੀਂਗਰੀ ਖੁੰਬ ਦੀ ਕਰਵਾਈ ਗਈ ਟ੍ਰੇਨਿੰਗ
ਫਾਜ਼ਿਲਕਾ 9 ਦਸੰਬਰ 2022 (ਅਨੁਜ ਕੱਕੜ ਟੀਨੂੰ)
ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਸਰਵਨ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਬਲਦੇਵ ਸਿੰਘ ਦੇ ਸਹਿਯੋਗ ਨਾਲ ਬੀ.ਟੀ.ਐੱਮ ਰਾਜਦਵਿੰਦਰ ਸਿੰਘ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਸਕਿੱਲ ਡਿਵੈਲਪਮੈਂਟ ਸੈਂਟਰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਬਲਾਕ ਫਾਜ਼ਿਲਕਾ ਦੇ ਕਿਸਾਨਾਂ ਨੂੰ ਢੀਂਗਰੀ ਖੁੰਬ ਦੀ ਟ੍ਰੇਨਿੰਗ ਕਰਵਾਈ ਗਈ।
ਢੀਂਗਰੀ ਖੁੰਬ ਦੀ ਟ੍ਰੇਨਿੰਗ ਅਤੇ ਜਾਣਕਾਰੀ ਡਾ. ਲਵਲੀਸ ਅਤੇ ਡਾ. ਸਿਵਾਨੀ ਸਰਮਾ ਵੱਲੋਂ ਦਿੱਤੀ ਗਈ। ਉਨ੍ਹਾਂ ਸਮੂਹ ਹਾਜ਼ਰ ਕਿਸਾਨਾਂ ਨੂੰ ਦੱਸਿਆ ਕਿ ਉਹ ਇਸ ਤਰ੍ਹਾਂ ਦੇ ਢੀਂਗਰੀ ਖੁੰਬ ਵਰਗੇ ਫਸਲੀ ਚੱਕਰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਫਸਲ ਤੋਂ ਉਨ੍ਹਾਂ ਨੂੰ ਮੁਨਾਫਾ ਵੀ ਕਾਫੀ ਹੋਵੇਗਾ।
ਇਸ ਮੌਕੇ ਕਿਸਾਨਾਂ ਵੱਲੋਂ ਘਰੇਲੂ ਪੱਧਰ ਉੱਪਰ ਢੀਂਗਰੀ ਖੁੰਭ ਵਰਗੇ ਉਤਪਾਦਨ ਲਈ ਬੀਜ ਤੇ ਬਟਨ ਖੁੰਬ ਦੇ ਤਿਆਰ ਲਿਫਾਫੇ ਵੀ ਖਰੀਦੇ ਗਏ। ਇਸ ਮੌਕੇ ਕਰਨੈਲ ਸਿੰਘ, ਰਘਬੀਰ ਸਿੰਘ, ਸੁਖਪਾਲ ਸਿੰਘ, ਗੁਰਜੋਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024