ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀਆਂ ਦਾ ਕੀਤਾ ਚੈਕਅੱਪ
- 128 Views
- kakkar.news
- December 9, 2022
- Health Punjab
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀਆਂ ਦਾ ਕੀਤਾ ਚੈਕਅੱਪ
ਫਾਜ਼ਿਲਕਾ 9 ਦਸੰਬਰ 2022 (ਅਨੁਜ ਕੱਕੜ ਟੀਨੂੰ)
ਸਿਵਲ ਸਰਜਨ ਫਾਜ਼ਿਲਕਾ ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿਚ ਸੀ ਐਚ ਸੀ ਡਬਵਾਲੀ ਕਲਾ ਦੇ ਅਧੀਨ ਪਿੰਡਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 28 ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਚੌਹਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ ਨੂੰ ਹਰੇਕ ਗਰਭਵਤੀ ਦਾ ਚੈਕਅੱਪ ਕੀਤਾ ਜਾਂਦਾ ਹੈ ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪ੍ਰੈਗਨੇਸੀ (ਗਰਭ ਅਵਸਥਾ) ਦੇ ਜੋਖਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਬਲਾਕ ਐਕਸ਼ਟੇਸ਼ਨ ਐਜੂਕੇਟਰ ਦਿਵਸ਼ ਕੁਮਾਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਫ੍ਰੀ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ ਮੁਫਤ ਕੀਤਾ ਜਾਂਦਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024