ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਮੌਜੂਦ ਪੁਲਸ ਥਾਣਾ ਸਰਹਾਲੀ ‘ਤੇ ਰਾਕੇਟ ਲਾਂਚਰ ਨਾਲ ਹਮਲਾ
- kakkar.news
- December 10, 2022
- Crime Punjab
ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਮੌਜੂਦ ਪੁਲਸ ਥਾਣਾ ਸਰਹਾਲੀ ‘ਤੇ ਰਾਕੇਟ ਲਾਂਚਰ ਨਾਲ ਹਮਲਾ
ਤਰਨਤਾਰਨ 10 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਜ਼ਿਲ੍ਹੇ ਅਧੀਨ ਆਉਂਦੇ ਥਾਣਾ ਸਰਹਾਲੀ ਨੂੰ ਰਾਕੇਟ ਲਾਂਚਰ ਦੇ ਨਾਲ ਨਿਸ਼ਾਨਾ ਬਣਾਉਂਦੇ ਹੋਏ ਹਮਲਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਹਾਲਾਂਕਿ ਇਸ ਹਮਲੇ ਤੋਂ ਬਾਅਦ ਕਿਸੇ ਦਾ ਕੋਈ ਜਾਨੀ ਨੁਕਸਾਨ ਨਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।
ਇਸ ਹਮਲੇ ਤੋਂ ਬਾਅਦ ਜ਼ਿਲ੍ਹੇ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 1 ਵਜੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਮੌਜੂਦ ਪੁਲਸ ਥਾਣਾ ਸਰਹਾਲੀ ‘ਤੇ ਰਾਕੇਟ ਲਾਂਚਰ ਦਾਗ ਦਿੱਤਾ ਗਿਆ, ਜੋ ਕਿ ਥਾਣੇ ਅੰਦਰ ਮੌਜੂਦ ਸਾਂਝ ਕੇਂਦਰ ‘ਤੇ ਜਾ ਡਿੱਗਿਆ।ਸਾਂਝ ਕੇਂਦਰ ‘ਚ ਉਸ ਵੇਲੇ ਕੋਈ ਵੀ ਮੌਜੂਦ ਨਹੀਂ ਸੀ। ਹਮਲੇ ਇਸ ਦੌਰਾਨ ਥਾਣੇ ‘ਚ ਡਿਊਟੀ ਅਫ਼ਸਰ ਸਣੇ ਕੁੱਝ ਹੋਰ ਪੁਲਸ ਮੁਲਾਜ਼ਮ ਮੌਜੂਦ ਸਨ, ਜਿਨ੍ਹਾਂ ਦਾ ਕੋਈ ਵੀ ਨੁਕਸਾਨ ਨਾ ਹੋਣ ਸਬੰਧੀ ਖ਼ਬਰ ਮਿਲੀ ਹੈ। ਹਮਲੇ ਤੋਂ ਬਾਅਦ ਜ਼ਿਲ੍ਹੇ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਸਮੇਤ ਹੋਰ ਅਧਿਕਾਰੀਆਂ ਨੇ ਮੌਕੇ ‘ਤੇ ਪੁੱਜ ਥਾਣੇ ਦੀ ਘੇਰਾਬੰਦੀ ਕਰਦੇ ਹੋਏ ਇਲਾਕੇ ਨੂੰ ਸੀਲ ਕਰ ਦਿੱਤਾ ਹੈ।ਇਹ ਅੱਤਵਾਦੀ ਹਮਲਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਪਰ ਇਸ ਬਾਬਤ ਕੋਈ ਵੀ ਅਧਿਕਾਰੀ ਜਾਣਕਾਰੀ ਦੇਣ ਨੂੰ ਫਿਲਹਾਲ ਤਿਆਰ ਨਹੀਂ ਹੈ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026