ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਹੋਈ ਬੈਠਕ ਦੌਰਾਨ ਆਧਾਰ ਕਾਰਡ ਪੰਜੀਕਰਨ ਨੂੰ ਲੈ ਕੇ ਕੀਤੀ ਸਮੀਖਿਆ
- 88 Views
- kakkar.news
- December 10, 2022
- Punjab
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਹੋਈ ਬੈਠਕ ਦੌਰਾਨ ਆਧਾਰ ਕਾਰਡ ਪੰਜੀਕਰਨ ਨੂੰ ਲੈ ਕੇ ਕੀਤੀ ਸਮੀਖਿਆ
ਫਾਜ਼ਿਲਕਾ, 10 ਦਸੰਬਰ 2022 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਉਨ੍ਹਾਂ ਨੇ ਆਧਾਰ ਪੰਜੀਕਰਨ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਸ ਵਿਚ ਵਾਧਾ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਆਧਾਰ ਪ੍ਰਮਾਣਿਕਤਾ ਅਤੇ ਆਧਾਰ ਔਫਲਾਈਨ ਵੈਰੀਫਿਕੇਸ਼ਨ ਸਮੇਤ ਆਧਾਰ ਵੈਰੀਫਿਕੇਸ਼ਨ ਲਈ ਕਿਓ-ਆਰ ਕੋਡ ਦੀ ਵਰਤੋਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਸੰਜੀਵ ਮਹਾਜਨ, ਡਾਇਰੈਕਟਰ, ਯੂ.ਆਈ.ਡੀ.ਏ.ਆਈ. ਖੇਤਰੀ ਦਫਤਰ, ਚੰਡੀਗੜ੍ਹ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ/ਏਜੰਸੀਆਂ ਨੂੰ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਆਧਾਰ ਲਈ ਦਰਜ ਕਰਨ ਅਤੇ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ ‘ਤੇ ਲਾਜ਼ਮੀ ਬਾਇਓ-ਮੀਟ੍ਰਿਕ ਅੱਪਡੇਟ (ਐਮ.ਬੀ.ਯੂ.) ਕਰਵਾਉਣ ਲਈ ਕਿਹਾ। ਉਨ੍ਹਾਂ ਨੇ ਸਿੱਖਿਆ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਇਸ ਉਦੇਸ਼ ਲਈ ਕੈਂਪ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਸਪਤਾਲਾਂ ਅਤੇ ਟੀਕਾਕਰਨ ਕੇਂਦਰਾਂ ਵਿੱਚ ਨਵੇਂ ਜਨਮੇ ਅਤੇ ਰਹਿ ਗਏ ਬੱਚਿਆਂ ਦੇ ਦਾਖਲੇ ਲਈ ਆਧਾਰ ਕੈਂਪ ਲਗਾਉਣ ਦੀ ਵੀ ਹਦਾਇਤ ਕੀਤੀ।
ਯੂ.ਆਈ.ਡੀ.ਏ.ਆਈ. ਡਾਇਰੈਕਟਰ ਸੰਜੀਵ ਮਹਾਜਨ ਨੇ ਦੱਸਿਆ ਕਿ ਐਮ ਆਧਾਰ ਐਪ ਤੇ ਆਧਾਰ ਨਾਲ ਸਬੰਧਤ ਸੇਵਾਵਾਂ ਉਪਲਬਧ ਕਰਵਾਈਆਂ ਗਈਆਂ ਹਨ, ਜਿਨ੍ਹਾਂ ਨੂੰ ਮੋਬਾਈਲ ਰਾਹੀਂ ਐਕਸੈਸ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਧਾਰ ਸੇਵਾ ਸ਼ੁਰੂ ਨਾਲ ਹੋਣ ਨਾਲ ਲਾਭਾਪਾਤਰੀਆਂ ਨੂੰ ਸੇਵਾਵਾਂ ਦਾ ਲਾਭ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਡਿਲੀਵਰ ਕਰਨਾ ਯਕੀਨੀ ਬਣਾਇਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਹੁਣ ਤੱਕ ਕਿਸੇ ਨੇ ਆਧਾਰ ਕਾਰਡ ਲਈ ਨਾਮ ਦਰਜ ਨਹੀਂ ਕਰਵਾਇਆ ਹੈ, ਉਹ ਆਪਣਾ ਆਧਾਰ ਕਾਰਡ ਜ਼ਰੂਰ ਬਣਵਾਉਣ ਅਤੇ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣਾ ਮੋਬਾਈਲ ਨੰਬਰ ਅਤੇ ਦਸਤਾਵੇਜ਼ ਆਧਾਰ ਨਾਲ ਅੱਪਡੇਟ ਕਰਵਾਉਣ। ਉਨ੍ਹਾਂ ਨੇ ਅਪੀਲ ਕੀਤੀ ਕਿ 5 ਤੋਂ 15 ਸਾਲ ਦੇ ਬਚਿਆਂ ਜਿੰਨ੍ਹਾਂ ਦੇ ਬਾਇਮੈਟਿਕ ਨਹੀਂ ਹੋਏ ਉਹ ਆਪਣੇ ਨੇੜੇ ਦੇ ਬੈਂਕ, ਸੇਵਾ ਕੇਂਦਰ, ਪੋਸਟ ਆਫਿਸ ਜਾਂ ਕਾਮਨ ਸਰਵਿਸ ਸੈਂਟਰ ਵਿਖੇ ਜਾ ਕੇ ਅਪਡੇਟ ਜਰੂਰ ਕਰਵਾਉਣ।
ਮੀਟਿੰਗ ਦੌਰਾਨ ਮਨੀਸ਼ ਠਕਰਾਲ ਡੀ.ਟੀ.ਸੀ. ਫਾਜ਼ਿਲਕਾ, ਪ੍ਰਿੰਸ ਡੀ.ਆਈ.ਓ ਫਾਜ਼ਿਲਕਾ, ਸਿਹਤ, ਸਿੱਖਿਆ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਪੋਸਟ ਆਫਿਸ, ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ, ਸਮਾਜ ਭਲਾਈ ਅਤੇ ਬੈਂਕਾਂ ਦੇ ਅਧਿਕਾਰੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024