ਸਰਦ ਹਵਾਵਾਂ ਤੋਂ ਬਚਾਅ ਲਈ ਸਵਾਧਾਨੀਆਂ ਵਰਤੀਆਂ ਜਾਣ-ਡਿਪਟੀ ਕਮਿਸ਼ਨਰ
- 91 Views
- kakkar.news
- December 10, 2022
- Punjab
ਸਰਦ ਹਵਾਵਾਂ ਤੋਂ ਬਚਾਅ ਲਈ ਸਵਾਧਾਨੀਆਂ ਵਰਤੀਆਂ ਜਾਣ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 10 ਦਸੰਬਰ 2022 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਨੇ ਸਰਦ ਹਵਾਵਾਂ ਤੋਂ ਬਚਾਅ ਲਈ ਜ਼ਿਲ੍ਹਾ ਵਾਸੀਆਂ ਲਈ ਵੱਖ-ਵੱਖ ਸਾਵਧਾਨੀਆਂ ਅਪਨਾਏ ਜਾਣ ਦੀ ਸਲਾਹਕਾਰੀ ਜਾਰੀ ਕੀਤੀ ਹੈ।
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਅਨੁਸਾਰ ਇਨਹਾਂ ਸਾਵਧਾਨੀਆਂ ’ਚ ਨਿਰੰਤਰ ਰੇਡੀਓ ਜਾਂ ਟੀ ਵੀ ਜਾਂ ਅਖਬਾਰ ਮਾਧਿਅਮਾਂ ਰਾਹੀਂ ਮੌਸਮ ਦੀ ਜਾਣਕਾਰੀ ਰੱਖਣਾ, ਸਰਦੀ ਤੋਂ ਬਚਾਅ ਲਈ ਢੁਕਵੇਂ ਗਰਮ ਕੱਪੜਿਆਂ ਦਾ ਪ੍ਰਬੰਧ ਰੱਖਣਾ, ਮੌਸਮੀ ਬਿਮਾਰੀਆਂ ਜਿਵੇਂ ਫਲੂ, ਨੱਕ ਵਹਿਣਾ ਜਾਂ ਆਦਿ ਸਰੀਰਕ ਪ੍ਰੇਸ਼ਾਨੀਆਂ ਦੀ ਸੂਰਤ ’ਚ ਡਾਕਟਰ ਦੀ ਸਲਾਹ ਲੈਣਾ ਜ਼ਰੂਰੀ ਹੈ।
ਇਸੇ ਤਰ੍ਹਾਂ ਵੱਡੀ ਉਮਰ ਦੇ ਬਜ਼ੁਰਗ ਤੇ ਛੋਟੇ ਬੱਚਿਆਂ ਨੂੰ ਘਰ ਰਹਿਣ, ਹੋਰਨਾਂ ਵਸਨੀਕਾਂ ਨੂੰ ਬਾਹਰ ਨਿਕਲਣ ਦੀ ਸੂਰਤ ’ਚ ਗਰਮ ਕੱਪੜਿਆਂ, ਦਸਤਾਨਿਆਂ ਅਤੇ ਮਫਲਰ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਨੱਕ, ਮੂੰਹ ਅਤੇ ਸਿਰ ਢੱਕ ਕੇ ਰੱਖਿਆ ਜਾਵੇ। ਇਸੇ ਤਰਾਂ ਪੈਰਾਂ ਨੂੰ ਠੰਢ ਤੋਂ ਬਚਾਉਣ ਲਈ ਬੰਦ ਜੁੱਤੀਆਂ ਦਾ ਇਸਤੇਮਾਲ ਕੀਤਾ ਅਤੇ ਭਿੱਜ ਜਾਣ ’ਤੇ ਗਿੱਲੇ ਕੱਪੜੇ ਤੁਰੰਤ ਬਦਲ ਲਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰਾਂ ਦੇ ਦਰਵਾਜ਼ੇ ਅਤੇ ਖਿੜਕਿਆਂ ਚੰਗੀ ਤਰਾਂ ਬੰਦ ਰੱਖੇ ਜਾਣ, ਤਾਂ ਜੋ ਠੰਢੀ ਹਵਾ ਅੰਦਰ ਨਾ ਆ ਸਕੇ। ਉਨਾਂ ਕਿਹਾ ਕਿ ਸਰੀਰ ਦੀ ਰੋਗਾਂ ਨਾਲ ਲੜਨ ਵਾਲੀ ਸ਼ਕਤੀ ਵਧਾਉਣ ਲਈ ਸਰੀਰ ਨੂੰ ਗਰਮ ਰੱਖਣਾ ਬੇਹੱਦ ਜ਼ਰੂਰੀ ਹੈ, ਇਸ ਲਈ ਵਿਟਾਮਿਨ-ਸੀ ਨਾਲ ਭਰਪੂਰ ਸੰਤੁਲਿਤ ਭੋਜਨ ਦੇ ਨਾਲ-ਨਾਲ ਥੋੜੇ-ਥੋੜੇ ਵਕਫੇ ’ਤੇ ਗਰਮ ਤਰਲ ਪਦਾਰਥ ਵੀ ਲੈਂਦੇ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਮੌਸਮ ਵਿਚ ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਉਨਾਂ ਇਹ ਵੀ ਕਿਹਾ ਕਿ ਘਰਾਂ ਅੰਦਰ ਗਰਮਾਇਸ਼ ਰੱਖਣ ਲਈ ਕੋਲੇ ਵਾਲੀ ਅੰਗੀਠੀ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ।
ਉਨ੍ਹਾਂ ਨੇ ਸੜ੍ਹਕਾਂ ’ਤੇ ਚੱਲਣ ਵਾਹਨ ਚਾਲਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਧੁੰਦ ਦੌਰਾਨ ਵਾਹਨ ਹੌਲੀ ਚਲਾਉਣ, ਆਪਣੇ ਵਾਹਨਾਂ ਦੀਆਂ ਲਾਈਟਾਂ ਠੀਕ ਕਰਵਾ ਕੇ ਰੱਖਣ ਅਤੇ ਵਾਹਨ ਚਲਾਉਣ ਵੇਲੇ ਸੰਗੀਤ ਦੀ ਆਵਾਜ਼ ਮੱਧਮ ਰੱਖਣ। ਇਸੇ ਤਰਾਂ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਦ ਰੁੱਤ ਦੌਰਾਨ ਫ਼ਸਲਾਂ ਦੇ ਸਹੀ ਵਿਕਾਸ ਲਈ ਖ਼ੁਰਾਕੀ ਤੱਤਾਂ ਦਾ ਖਾਸ ਖਿਆਲ ਰੱਖਣ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਪਾਲਤੂ ਪਸ਼ੂਆਂ ਨੂੰ ਵੀ ਠੰਢ ਦੇ ਪ੍ਰਕੋਪ ਤੋਂ ਬਚਾਉਣ ਲਈ ਲੋੜੀਂਦੇ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਪਸ਼ੂਆਂ ਦੇ ਤਬੇਲਿਆਂ/ਢਾਰਿਆਂ ਅੰਦਰ ਉਨ੍ਹਾਂ ਦੇ ਬੈਠਣ ਵਾਲੀ ਥਾਂ ’ਤੇ ਪਰਾਲੀ ਆਦਿ ਵਿਛਾਏ ਜਾਣ ਤੋਂ ਇਲਾਵਾ ਸਿੱਧੀ ਹਵਾ ਜਾਣ ਤੋਂ ਬਚਾਅ ਰੱਖਣਾ ਚਾਹੀਦਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024