12 ਦਸੰਬਰ 2022 ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
- 118 Views
- kakkar.news
- December 10, 2022
- Punjab
12 ਦਸੰਬਰ 2022 ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
ਫਾਜ਼ਿਲਕਾ 10 ਦਸੰਬਰ 2022 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 12 ਦਸੰਬਰ 2022 ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮਿੰਜਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿਚ ਮਿਡਲੈਂਡ ਮਾਈਕਰੋ ਫਿਨ ਲਿਮਟਿਡ ਕੰਪਨੀ ਸ਼ਮੂਲੀਅਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਬਾਰਵੀਂ ਪਾਸ, ਗ੍ਰੈਜੂਏਸ਼ਨ ਪਾਸ ਦਾ ਕੋਈ ਵੀ ਕੋਰਸ ਕਰ ਚੁੱਕੇ ਲੜਕੇ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਲੜਕੇ ਤੇ ਲੜਕੀਆਂ ਦੀ ਉਮਰ 20 ਤੋਂ 30 ਸਾਲ ਲਾਜਮੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਿਖੇ ਵੱਖ-ਵੱਖ ਅਹੁੱਦਿਆਂ ਜਿਵੇਂ ਕਿ ਏਰੀਆ ਮੈਨੇਜਰ, ਵਿਅਕਤੀਗਤ ਲੋਨ ਅਫਸਰ ਅਤੇ ਰਿਕਵਰੀ ਅਫਸਰ ਦੀ ਚੋਣ ਕੀਤੀ ਜਾਵੇਗੀ।
ਇਸ ਕੈਂਪ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ ਵਜੋਂ ਸਾਢੇ 9 ਹਜ਼ਾਰ ਤੋਂ ਲੈ ਕੇ 15000 ਹਜ਼ਾਰ ਦਾ ਮਿਹਨਤਾਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਨੋਕਰੀ ਨੌਜਵਾਨਾਂ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਨਾਲ ਹੋਰਨਾ ਜ਼ਿਲ੍ਹਿਆਂ ਅਧੀਨ ਹੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 7986115001, 9814543684 ਅਤੇ 8906022220 ਤੇ ਸੰਪਰਕ ਕੀਤਾ ਜਾ ਸਕਦਾ ਹੈ।



- October 15, 2025