Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਸਰਹਾਲੀ ਦੇ RPG ਹਮਲੇ ਨੇ ਪੰਜਾਬ ਨੂੰ ਇੱਕ ਵਾਰ ਫਿਰ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ: ਰਾਜਾ ਵੜਿੰਗ
- 92 Views
- kakkar.news
- December 11, 2022
- Politics Punjab
ਸਰਹਾਲੀ ਦੇ RPG ਹਮਲੇ ਨੇ ਪੰਜਾਬ ਨੂੰ ਇੱਕ ਵਾਰ ਫਿਰ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ: ਰਾਜਾ ਵੜਿੰਗ
ਚੰਡੀਗੜ੍ਹ 11 ਦਸੰਬਰ 2022 ਏ ਬੀ ਪੀ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ ‘ਤੇ ਹੋਏ ਆਰ.ਪੀ.ਜੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਲਈ ਖਤਰੇ ਦੀ ਚੇਤਾਵਨੀ ਹੈ ਅਤੇ ਇਸਨੇ ਪੰਜਾਬ ਨੂੰ ਇੱਕ ਵਾਰ ਫਿਰ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ ਹੈ।
ਇੱਥੇ ਜਾਰੀ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਪੰਜਾਬ ਲਈ ਇਹ ਆਖਰੀ ਚੇਤਾਵਨੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਆਪਣੀ ਗੂੜ੍ਹੀ ਨੀਂਦ ਤੋਂ ਜਾਗ ਕੇ ਸਥਿਤੀ ਦੀ ਗੰਭੀਰਤਾ ਨੂੰ ਸਮਝੇਗੀ। ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਪਰਾਧਿਕ ਲਾਪਰਵਾਹੀ ਦੀ ਆਲੋਚਨਾ ਕੀਤੀ ਹੈ, ਜਿਸ ਕਾਰਨ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੂੰ ਕਾਨੂੰਨ ਦੇ ਡਰ ਤੋਂ ਬਿਨਾਂ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦਾ ਮੌਕਾ ਮਿਲ ਰਿਹਾ ਹੈ।
ਵੜਿੰਗ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਲਈ ਆਪ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਇਨ੍ਹਾਂ ਘਟਨਾਵਾਂ ਦਾ ਮੁੜ ਵਾਪਰਨਾ ਖ਼ਤਰੇ ਦੀ ਨਿਸ਼ਾਨੀ ਹੈ, ਜਿਸਦਾ ਕਾਰਨ ਇਹ ਹੈ ਕਿ ‘ਆਪ’ ਸਰਕਾਰ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਜ਼ਿਕਰ ਕੀਤਾ ਕਿ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਇਹ ਦੂਜਾ ਆਰਪੀਜੀ ਹਮਲਾ ਹੈ। ਸੂਬੇ ਵਿੱਚ ਪਹਿਲਾਂ ਹੀ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਵਿਰੁੱਧ ਅਸੀਂ ਵਾਰ-ਵਾਰ ਚੇਤਾਵਨੀ ਦੇ ਰਹੇ ਹਾਂ ਪਰ ਸਰਕਾਰ ਕੋਈ ਕਦਮ ਨਹੀਂ ਚੁੱਕ ਰਹੀ।
ਸੂਬਾ ਕਾਂਗਰਸ ਪ੍ਰਧਾਨ ਨੇ ਉਮੀਦ ਜਤਾਈ ਹੈ ਕਿ ਇਸ ਵਾਰ ਸਰਕਾਰ ਇਸ ਖਤਰੇ ਨੂੰ ਗੰਭੀਰਤਾ ਨਾਲ ਲਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇੱਥੇ ਟਾਰਗੇਟ ਕਿਲਿੰਗ ਹੋ ਰਹੀਆਂ ਹਨ ਅਤੇ ਪੁਲੀਸ ਸਟੇਸ਼ਨ ’ਤੇ ਰਾਕੇਟ ਹਮਲਾ ਹੋਇਆ ਹੈ, ਜੋ ਸੂਬੇ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਰੁੱਝੀ ਰਹੀ। ਜਦੋਂ ਕਿ ਪ੍ਰਸ਼ਾਸਨ ਦੀ ਪ੍ਰਵਾਹ ਨਹੀਂ ਕੀਤੀ ਗਈ ਅਤੇ ਕਾਨੂੰਨ ਵਿਵਸਥਾ ਬੁਰੀ ਹਾਲਤ ‘ਤੇ ਪਹੁੰਚ ਗਈ। ਅਜਿਹੇ ‘ਚ ਪੰਜਾਬ ‘ਚ ਹਿੰਸਕ ਘਟਨਾਵਾਂ ਰੋਜ਼ ਦੀਆਂ ਗੱਲਾਂ ਬਣ ਗਈਆਂ ਹਨ।
Categories

Recent Posts

