ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਤਲਾਸ਼ੀ ਮੁਹਿੰਮ ਦੌਰਾਨ ਇਕ ਮੋਬਾਇਲ ਫੋਨ ਅਤੇ 2 ਸਿਮ ਕਾਰਡ ਬਰਾਮਦ
- 76 Views
- kakkar.news
- December 12, 2022
- Crime Punjab
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਤਲਾਸ਼ੀ ਮੁਹਿੰਮ ਦੌਰਾਨ ਇਕ ਮੋਬਾਇਲ ਫੋਨ ਅਤੇ 2 ਸਿਮ ਕਾਰਡ ਬਰਾਮਦ
ਫਿਰੋਜ਼ਪੁਰ 12 ਦਸੰਬਰ 2022 (ਸੁਭਾਸ਼ ਕੱਕੜ)
ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਸੁਰਖੀਆਂ ‘ਚ ਰਹੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀ ਬੰਦੀ ਹਰਚਰਨ ਸਿੰਘ ਕੋਲੋਂ ਇਕ ਮੋਬਾਇਲ ਫੋਨ ਅਤੇ 2 ਸਿਮ ਕਾਰਡ ਬਰਾਮਦ ਕੀਤੇ ਗਏ ਹਨ।ਇਸ ਬਰਾਮਦਗੀ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਵੱਲੋਂ ਅੱਤਵਾਦੀ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਏ.ਐਸ.ਆਈ ਅਯੂਬ ਮਸੀਹ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਵੱਲੋਂ ਪੁਲਿਸ ਨੂੰ ਭੇਜੇ ਲਿਖਤੀ ਪੱਤਰ ਅਨੁਸਾਰ ਜੇਲ੍ਹ ਸੁਪਰਡੈਂਟ ਬਲਜੀਤ ਸਿੰਘ ਵੈਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਦੋਂ ਜੇਲ੍ਹ ਦੇ ਸਾਥੀ ਕਰਮਚਾਰੀਆਂ ਨੂੰ ਨਾਲ ਲੈ ਕੇ ਉਨ੍ਹਾਂ ਨੇ ਹਾਈ ਸਕਿਓਰਿਟੀ ਜ਼ੋਨ ‘ਚ ਤਲਾਸ਼ੀ ਲਈ ਤਾਂ ਅੱਤਵਾਦੀ ਹਵਾਲਾਤੀ ਤੋਂ ਇਕ ਓਪੋ ਟੱਚ ਸਕਰੀਨ ਕਾਲੇ ਰੰਗ ਦਾ ਮੋਬਾਇਲ ਫੋਨ ਅਤੇ ਏਅਰਟੈੱਲ ਕੰਪਨੀ ਦੇ 2 ਸਿਮ ਕਾਰਡ ਬਰਾਮਦ ਹੋਏ।

