ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਆਰਪੀਜੀ ਹਮਲੇ ਦੇ ਮਾਮਲੇ ਚ 7 ਲੋਕਾਂ ਨੂੰ ਕੀਤਾ ਗ੍ਰਿਫਤਾਰ -ਡੀਜੀਪੀ ਪੰਜਾਬ
- 118 Views
- kakkar.news
- December 16, 2022
- Crime Punjab
ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਆਰਪੀਜੀ ਹਮਲੇ ਦੇ ਮਾਮਲੇ ਚ 7 ਲੋਕਾਂ ਨੂੰ ਕੀਤਾ ਗ੍ਰਿਫਤਾਰ -ਡੀਜੀਪੀ ਪੰਜਾਬ
ਚੰਡੀਗੜ੍ਹ 16 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਆਰਪੀਜੀ ਹਮਲੇ ਦਾ ਮਾਮਲਾ ਸੁਲਝਾ ਲਿਆ ਹੈ। ਡੀਜੀਪੀ ਮੁਤਾਬਕ ਇਸ ਮਾਮਲੇ ‘ਚ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਹਮਲਾ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਵੱਲੋਂ ਕਰਵਾਇਆ ਗਿਆ।ਇਸ ਹਮਲੇ ਦਾ ਮਾਸਟਰਮਾਈਂਡ ਪਾਕਿਸਤਾਨ ‘ਚ ਬੈਠਾ ਲਖਬੀਰ ਲੰਡਾ ਹੈ। ਹਮਲਾ ਦੋ ਨਾਬਾਲਗਾਂ ਨੇ ਕੀਤਾ ਹੈ ਜਿਨ੍ਹਾਂ ਨੂੰ ਸਾਢੇ 8 ਲੱਖ ਰੁਪਏ ਦਿੱਤੇ ਗਏ ਸਨ। DGP ਨੇ ਦੱਸਿਆ ਕਿ 6 ਜਣਿਆਂ ਦੀ ਗ੍ਰਿਫ਼ਤਾਰੀ ਹੋਈ ਹੈ। ਇਕ ਪੁਲਿਸ ਕਸਟੱਡੀ ‘ਚ ਸੀ ਜਿਸ ਨੂੰ ਲਿਆਂਦਾ ਗਿਆ ਹੈ।
ਗੋਲਡੀ ਬਰਾੜ ਦੇ ਸਵਾਲ ‘ਤੇ ਡੀਜੀਪੀ ਨੇ ਕੋਈ ਕੁਮੈਂਟ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਗੋਇੰਦਵਾਲ ਜੇਲ੍ਹ ਤੋਂ ਪੂਰੀ ਸਾਜ਼ਿਸ਼ ਰਚੀ ਗਈ ਸੀ। ਆਰਪੀਜੀ ਹਮਲੇ ‘ਚ ਗੋਇੰਦਵਾਲ ਜੇਲ੍ਹ ‘ਚ ਬੰਦ ਅਜਮੀਤ ਸਿੰਘ ਦਾ ਨਾਂ ਵੀ ਆਇਆ। ਅਜਮੀਤ ਦਾ ਨਾਂ ਨਕੋਦਰ ਗੋਲ਼ੀਕਾਂਡ ‘ਚ ਵੀ ਆਇਆ ਸੀ। ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਹੈ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026
शहीदी मेला–हुसैनीवाला के अवसर पर रेलवे द्वारा विशेष प्रबंध
- March 23, 2026