ਮੁਕਤਸਰ ‘ਚ ਫਿਰੌਤੀ ਲਈ ਕਤਲ, 30 ਲੱਖ ਨਾ ਮਿਲਣ ਤੇ ਨੌਜਵਾਨ ਦਾ ਕਤਲ ਕਰਕੇ ਸੁੱਟੀ ਲਾਸ਼
- 111 Views
- kakkar.news
- December 17, 2022
- Crime Punjab
ਮੁਕਤਸਰ ‘ਚ ਫਿਰੌਤੀ ਲਈ ਕਤਲ, 30 ਲੱਖ ਨਾ ਮਿਲਣ ਤੇ ਨੌਜਵਾਨ ਦਾ ਕਤਲ ਕਰਕੇ ਸੁੱਟੀ ਲਾਸ਼
ਲੁਧਿਆਣਾ 17 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਇੱਕ 20 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਨੌਜਵਾਨ ਨੂੰ 25 ਨਵੰਬਰ ਨੂੰ ਪਿੰਡ ਕੋਟ ਭਾਈ ਤੋਂ ਅਗਵਾ ਕੀਤਾ ਗਿਆ ਸੀ। ਅਗਵਾਕਾਰਾਂ ਨੇ ਨੌਜਵਾਨ ਦੇ ਘਰ ‘ਤੇ ਫਿਰੌਤੀ ਦੀਆਂ ਕਈ ਚਿੱਠੀਆਂ ਵੀ ਸੁੱਟੀਆਂ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਨੌਜਵਾਨ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਕਿ ਅੱਜ ਸਵੇਰੇ ਪੁਲਿਸ ਨੂੰ ਨੌਜਵਾਨ ਦੀ ਲਾਸ਼ ਬਰਾਮਦ ਹੋਈ।ਮਰਨ ਵਾਲੇ ਵਿਅਕਤੀ ਦਾ ਨਾਮ ਹਰਮਨ ਹੈ। ਹਰਮਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਦੱਸਿਆ ਜਾ ਰਿਹਾ ਹੈ ਕਿ ਅਗਵਾਕਾਰਾਂ ਵੱਲੋਂ ਹਰਮਨ ਦੇ ਘਰੇ ਕਈ ਚਿੱਠੀਆਂ ਸੁੱਟੀਆਂ ਗਈਆਂ ਸਨ, ਜਿਸ ‘ਚ ਹਰਮਨ ਨੂੰ ਰਿਹਾਅ ਕਰਨ ਦੇ ਬਦਲੇ 30 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਗਿਰੋਹ ਨੇ ਫਿਰੌਤੀ ਦੀ ਰਕਮ ਨਾ ਮਿਲਣ ਕਾਰਨ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਕੁੱਝ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਇਸ ਘਟਨਾ ਵਿੱਚ ਪੰਜਾਬ ਅਤੇ ਰਾਜਸਥਾਨ ਦੇ ਗੈਂਗਸਟਰਾਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ।
