NIA ਨੇ ਸੋਮਵਾਰ ਨੂੰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਮਾਰਿਆ ਛਾਪਾ, ਅਤੇ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਚਾਰ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ
- 147 Views
- kakkar.news
- December 19, 2022
- Punjab
NIA ਨੇ ਸੋਮਵਾਰ ਨੂੰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਮਾਰਿਆ ਛਾਪਾ, ਅਤੇ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਚਾਰ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ
ਚੰਡੀਗੜ੍ਹ 19 ਦਸੰਬਰ 2022 (ਸਿਟੀਜ਼ਨਜ਼ ਵੋਇਸ)
NIA ਨੇ ਸੋਮਵਾਰ ਨੂੰ ਮੋਹਾਲੀ ਦੇ ਸੈਕਟਰ 104 ਸਥਿਤ ਤਾਜ ਟਾਵਰਸ ਸਥਿਤ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਸੀਆਰਪੀਐਫ ਦੇ ਜਵਾਨ ਵੀ ਐਨਆਈਏ ਅਧਿਕਾਰੀਆਂ ਦੇ ਨਾਲ ਸਨ। NIA ਦੇ ਗਾਰਡਾਂ ਨੂੰ ਤਾਜ ਟਾਵਰਜ਼ ਸਥਿਤ ਉਸ ਦੇ ਫਲੈਟ ਨੰਬਰ 102, ਲੀਰਾ ਦੇ ਬਾਹਰ ਦੇਖਿਆ ਗਿਆ। ਕੰਵਰ ਗਰੇਵਾਲ ਤੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਸੂਤਰਾਂ ਨੇ ਦੱਸਿਆ ਕਿ ਪੁੱਛਗਿੱਛ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਗੈਂਗਸਟਰਾਂ ਦੀ ਦਖਲਅੰਦਾਜ਼ੀ ਅਤੇ ਕੁਝ ਗਾਇਕਾਂ ਨਾਲ ਉਨ੍ਹਾਂ ਦੇ ਕਥਿਤ ਸਬੰਧਾਂ ਦੇ ਨਾਲ-ਨਾਲ ਉਨ੍ਹਾਂ ਨੂੰ ਦਿੱਤੀਆਂ ਧਮਕੀਆਂ ਬਾਰੇ ਵੀ ਸੀ। ਕੰਵਰ ਗਰੇਵਾਲ ਕਿਸਾਨ ਅੰਦੋਲਨ ਵਿੱਚ ਪੰਜਾਬ ਦੇ ਮੋਹਰੀ ਗਾਇਕਾਂ ਵਿੱਚੋਂ ਸਨ। NIA ਨੇ ਇਸ ਤੋਂ ਪਹਿਲਾਂ ਮਹਿਲਾ ਗਾਇਕਾਂ ਸਮੇਤ ਕਈ ਹੋਰ ਪੰਜਾਬੀ ਗਾਇਕਾਂ ਤੋਂ ਪੁੱਛਗਿੱਛ ਕੀਤੀ ਸੀ।
ਯੂਟਿਊਬ ਨੇ ਇਸ ਤੋਂ ਪਹਿਲਾਂ ਅਗਸਤ ਵਿੱਚ ਉਸ ਦੇ ਗੀਤ “ਰਿਹਾਈ” ‘ਤੇ ਰੋਕ ਲਾ ਦਿੱਤੀ ਸੀ, ਜਿਸ ਵਿੱਚ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਗਈ ਸੀ। ਇਸ ਗੀਤ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਗੈਰ-ਕਾਨੂੰਨੀ ਨਜ਼ਰਬੰਦੀ ਦਾ ਮੁੱਦਾ ਉਠਾਇਆ ਹੈ।
ਦੂਜੇ ਪਾਸੇ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਚਾਰ ਟਿਕਾਣਿਆਂ ਤੇ ਇਨਕਮ ਟੈਕਸ ਨੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ, ਬਾਵਾ ਦੇ ਪੀਏ ਦੇ ਘਰ ਤੇ ਵੀ ਇਨਕਮ ਟੈਕਸ ਵਲੋਂ ਰੇਡ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਅਨੁਸਾਰ, ਕਿਸਾਨੀ ਮੋਰਚੇ ਵਿਚ ਆਪਣਾ ਯੋਗਦਾਨ ਪਾਉਣ ਦੀ ਦੁਸ਼ਮਣੀ ਕੱਢਦਿਆਂ ਹੋਇਆ ਹਕੂਮਤ ਨੇ ਰਣਜੀਤ ਬਾਵਾ ਦੇ ਚਾਰ ਟਿਕਾਣਿਆਂ ਤੇ ਰੇਡ ਕਰਵਾਈ ਗਈ ਹੈ। ਦੂਜੇ ਪਾਸੇ, ਕਿਹਾ ਇਹ ਵੀ ਜਾ ਰਿਹਾ ਹੈ ਕਿ, ਰਣਜੀਤ ਬਾਵਾ ਦੇ ਘਰ ਤੋਂ ਇਲਾਵਾ ਬਟਾਲਾ ਅਤੇ ਚੰਡੀਗੜ੍ਹ ਵਿਚ ਬਾਵਾ ਦੇ ਕੁੱਲ ਚਾਰ ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਵਲੋਂ ਰੇਡ ਕੀਤੀ ਗਈ ਹੈ।

- March 24, 2026
अब क्यूआर कोड से कर सकेंगे अधिकृत वेंडरों की पहचान
- March 23, 2026