ਭਾਰਤ- ਪਾਕ ਸਰਹੱਦ ਦੇ ਦੀ BOP KBK ਚੌਕੀ ਦੇ ਨੇੜਿਓਂ ਡਰੋਨ ਵਲੋਂ ਸੂਟੇ 4 ਪੈਕੇਟ ਹੈਰੋਇਨ ਦੇ ਬਰਾਮਦ
- 139 Views
- kakkar.news
- December 21, 2022
- Crime National Punjab
ਭਾਰਤ- ਪਾਕ ਸਰਹੱਦ ਦੇ ਦੀ BOP KBK ਚੌਕੀ ਦੇ ਨੇੜਿਓਂ ਡਰੋਨ ਵਲੋਂ ਸੂਟੇ 4 ਪੈਕੇਟ ਹੈਰੋਇਨ ਦੇ ਬਰਾਮਦ
ਫਾਜ਼ਿਲਕਾ 21 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਆਏ ਦਿਨ ਡਰੋਨ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਫਾਜ਼ਿਲਕਾ ਦੇ ਜਲਾਲਾਬਾਦ ਤੋਂ ਸਾਹਮਣੇ ਆਇਆ ਹੈ ,ਜਿਥੇ ਭਾਰਤ ਪਾਕਿਸਤਾਨ ਸਰਹੱਦ ‘ਤੇ 4 ਪੈਕਟ ਹੈਰੋਇਨ ਦੇ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ਦੀ BOP KBK ਚੌਕੀ ਦੇ ਨੇੜੇ ਧੁੰਦ ਦੌਰਾਨ ਪਾਕਿਸਤਾਨ ਵੱਲੋਂ ਕੁਝ ਸ਼ੱਕੀ ਦਿਖਾਈ ਦਿੱਤੇ। ਜਿਸ ‘ਤੇ ਬੀਐਸਐਫ ਦੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਜਦੋਂ ਮੌਕੇ ‘ਤੇ ਜਾ ਕੇ ਦੇਖਿਆ ਅਤੇ ਇਲਾਕੇ ਦੀ ਸਰਚ ਕੀਤੀ ਤਾਂ 4 ਪੈਕਟ ਹੈਰੋਇਨ ਬਰਾਮਦ ਹੋਈ ਹੈ। ਫਿਲਹਾਲ ਸਰਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਬੀਐੱਸਐੱਫ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਵੱਡੀ ਕਾਰਵਾਈ ਕਰਦੇ ਹੋਏ ਫਾਜ਼ਿਲਕਾ ਸਰਹੱਦ ਦੇ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਸੀ। ਜਾਣਕਾਰੀ ਅਨੁਸਾਰ ਫਾਜ਼ਿਲਕਾ ਸਰਹੱਦ ਨੇੜਿਓ 2 ਕਿਲੋ 650 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਇਸ ਦੌਰਾਨ ਬੀ.ਐੱਸ.ਐੱਫ. ਨੇ ਦੱਸਿਆ ਸੀ ਕਿ ਉਨ੍ਹਾਂ ਨੇ ਪਾਕਿਸਤਾਨ ਤੋਂ ਡਰੋਨ ਆਉਣ ਦੀ ਆਵਾਜ਼ ਸੁਣੀ, ਜਿਸ ‘ਤੇ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਡਰੋਨ ਹੈਰੋਇਨ ਦਾ ਪੈਕੇਟ ਸੁੱਟ ਕੇ ਵਾਪਸ ਪਰਤ ਗਿਆ।


