ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆ ਅਤੇ ਅੰਮ੍ਰਿਤਸਰ ਅਤੇ ਤਰਨਤਾਰਨ ਚ NIA ਵਲੋਂ ਵੱਡੀ ਰੇਡ
- 131 Views
- kakkar.news
- December 24, 2022
- Crime Punjab
ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆ ਅਤੇ ਅੰਮ੍ਰਿਤਸਰ ਅਤੇ ਤਰਨਤਾਰਨ ਚ NIA ਵਲੋਂ ਵੱਡੀ ਰੇਡ
ਫਿਰੋਜ਼ਪੁਰ 24 ਦਸੰਬਰ 2022 (ਸਿਟੀਜ਼ਨਜ਼ ਵੋਇਸ)
ਸਰਹੱਦ ਪਾਰ ਨਾਰਕੋ ਅੱਤਵਾਦ ਦੇ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਸਰਹੱਦੀ ਇਲਾਕਿਆਂ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਛਾਪੇ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਹਨ। ਪੰਜਾਬ ਵਿੱਚ ਸਰਹੱਦ ਪਾਰੋਂ ਡਰੋਨਾਂ ਰਾਹੀਂ ਆਉਣ ਵਾਲੇ ਹਥਿਆਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ।ਮਹੱਤਵਪੂਰਨ ਗੱਲ ਇਹ ਹੈ ਕਿ NIA ਪੰਜਾਬ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (BKI), ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਦੇ ਸਲੀਪਰ ਸੈੱਲਜ਼ ‘ਤੇ ਲੰਬੇ ਸਮੇਂ ਤੋਂ ਨਜ਼ਰ ਰੱਖ ਰਹੀ ਹੈ। ਇੰਨਾ ਹੀ ਨਹੀਂ ਹਾਲ ਹੀ ‘ਚ ਅੱਤਵਾਦੀ ਕਨੈਕਸ਼ਨ ਨੂੰ ਲੈ ਕੇ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ‘ਚ ਹੁਣ ਕਈ ਨਵੇਂ ਇਨਪੁਟਸ ਮਿਲਣ ਤੋਂ ਬਾਅਦ NIA ਸਰਚ ਆਪਰੇਸ਼ਨ ਚਲਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਐਨਆਈਏ ਦੀਆਂ ਟੀਮਾਂ ਅੰਮ੍ਰਿਤਸਰ ਅਧੀਨ ਪੈਂਦੇ ਪਿੰਡ ਲੋਪੋਕੇ ਵਿੱਚ ਪੁੱਜੀਆਂ ਸਨ। ਇਕ ਘਰ ‘ਤੇ ਛਾਪਾ ਮਾਰਿਆ ਗਿਆ। ਟੀਮਾਂ ਆਪਣੇ ਨਾਲ ਕੁਝ ਕਾਗਜ਼ ਅਤੇ ਇਲੈਕਟ੍ਰਾਨਿਕ ਯੰਤਰ ਵੀ ਲੈ ਗਈਆਂ ਹਨ। ਇਸੇ ਤਰ੍ਹਾਂ ਤਰਨਤਾਰਨ ਅਤੇ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਵੀ ਛਾਪੇਮਾਰੀ ਜਾਰੀ ਹੈ। ਐਨਆਈਏ ਦੀ ਟੀਮ ਅੰਮ੍ਰਿਤਸਰ ਦੀ ਮਜੀਠ ਮੰਡੀ ਵਿੱਚ ਇੱਕ ਕਾਰੋਬਾਰੀ ਤੱਕ ਵੀ ਪਹੁੰਚੀ ਹੈ।



- October 15, 2025