ਸਰਕਾਰ ਦੇ ‘ਲਾਰੇ-ਲੱਪੇ’ ਤੋਂ ਅੱਕੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਸੋਸ਼ਲ ਮੀਡੀਆ ਤੇ ਸ਼ੁਰੂ ਕਰਨਗੇ ਜਨ ਅੰਦੋਲਨ
- 177 Views
- kakkar.news
- December 26, 2022
- Education Punjab
ਸਰਕਾਰ ਦੇ ‘ਲਾਰੇ-ਲੱਪੇ’ ਤੋਂ ਅੱਕੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਸੋਸ਼ਲ ਮੀਡੀਆ ਤੇ ਸ਼ੁਰੂ ਕਰਨਗੇ ਜਨ ਅੰਦੋਲਨ
ਫਿਰੋਜ਼ਪੁਰ 26 ਦਸੰਬਰ 2022 (ਅਨੁਜ ਕੱਕੜ ਟੀਨੂੰ)
ਪਿਛਲੇ ਡੇਢ ਦਹਾਕੇ ਤੋਂ ਆਪਣੀਆਂ ਜਾਇਜ਼ ਮੰਗਾਂ ਦੇ ਲਈ ਸੰਘਰਸ਼ ਕਰ ਰਹੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਨੇ ਸੂਬਾ ਸਰਕਾਰ ਦੇ ‘ਲਾਰੇ-ਲੱਪੇ’ ਤੋਂ ਤੰਗ ਆ ਕੇ ਹੁਣ ਸਰਕਾਰ ਨੂੰ ਚੁਫੇਰਿਓਂ ਘੇਰਨ ਦਾ ਐਲਾਨ ਕਰ ਲਿਆ ਹੈ। ਇਸੇ ਲੜੀ ਦੇ ਅਧੀਨ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਦੇ ਲਈ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੇ ਹੱਕ ਬਹਾਲ ਨਾ ਕਰ ਕੇ ਉਨ੍ਹਾਂ ਨਾਲ ਕੀਤੀ ਜਾ ਰਹੀਆਂ ਵਧੀਕੀਆਂ ਨੂੰ ਲੋਕਾਂ ਦੀ ਅਦਾਲਤ ਵਿਚ ਲੈ ਕੇ ਜਾਣ ਦੇ ਲਈ ਸੋਸ਼ਲ ਮੀਡੀਆ ਤੇ ਜਨ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ‘ਕੰਪਿਊਟਰ ਅਧਿਆਪਕ, ਪੰਜਾਬ’ ਦੇ ਜ਼ਿਲ੍ਹਾ ਕਨਵੀਨਰ ਲਖਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਮੌਜੂਦਾ ਸੂਬਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੇ ਪਦ-ਚਿੰਨ੍ਹਾਂ ਤੇ ਚਲਦੇ ਹੋਏ ਕੰਪਿਊਟਰ ਅਧਿਆਪਕਾਂ ਦੀਆਂ ਭਾਵਨਾਵਾਂ ਦੇ ਨਾਲ ਖੇਡ ਰਹੀ ਹੈ। ਪਰ ਹੁਣ ਅਜਿਹਾ ਨਹੀਂ ਹੋਵੇਗਾ। ਜੇਕਰ ਸਰਕਾਰ ਨੇ ਸਮਾਂ ਰਹਿੰਦੇ ਹੋਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ ਕਰ ਦੇਣਗੇ। ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ਼ ਹੋਣ ਵਾਲੀ ਮੀਟਿੰਗ ਵਿਚ ਜੇਕਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਸਾਰਥਿਕ ਹੱਲ ਨਾ ਨਿਕਲਿਆ ਤਾਂ ਉਹ ਉਸੇ ਦਿਨ ਤੋਂ ਤੁਰੰਤ ਸੋਸ਼ਲ ਮੀਡੀਆ ਤੇ ਜਨ ਅੰਦੋਲਨ ਸ਼ੁਰੂ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਜਨ ਅੰਦੋਲਨ ਵਿਚ ਕੈਬਨਿਟ ਮੰਤਰੀਆਂ ਦੇ ਨਾਲ ਨਾਲ ਹਲਕਾ ਵਿਧਾਇਕਾਂ ਦੀ ਹਰ ਇੱਕ ਸੋਸ਼ਲ ਮੀਡੀਆ ਪੋਸਟ ਤੇ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਹੋਰ ਰਹੀ ਬੇਇੰਨਸਾਫੀ ਬਾਰੇ ਪੰਜਾਬ ਦੀ ਜਨਤਾ ਨੂੰ ਦੱਸਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਉਨ੍ਹਾਂ ਦੀਆਂ ਮੰਗਾਂ ਨੂੰ ‘ਦੀਵਾਲੀ ਦੇ ਤੋਹਫ਼ੇ’ ਵਜੋਂ ਪੂਰਾ ਕਰਨ ਦਾ ਐਲਾਨ ਕਰ ਕੇ ਖ਼ੁਦ ਮੁਕਰ ਗਏ ਹਨ, ਇਸ ਲਈ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਦਿੱਤਾ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024